Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿਧਾਨ ਸਭਾ ਵੱਲ ਅਧਿਕਾਰ ਮਾਰਚ

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿਧਾਨ ਸਭਾ ਵੱਲ ਅਧਿਕਾਰ ਮਾਰਚ

ਚੰਡੀਗੜ੍ਹ 8 ਮਾਰਚ ( ਰਣਜੀਤ ਧਾਲੀਵਾਲ ) : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਅਕਾਸ਼ ਗੂੰਜਣ ਵਾਲੇ ਨਾਰੇਆ ਨਾਲ ਸੂਬਾ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਵਿਚ ਇਕੱਤਰ ਹੋਏ। ਅੱਜ ਦੇ ਇਸ ਵਿਸ਼ੇਸ਼ ਦਿਹਾੜੇ ਨੂੰ ਅਧਿਕਾਰ ਦਿਵਸ ਦੇ ਰੂਪ ਵਿੱਚ ਮਨਾਉਂਦੇ ਹੋਏ ਵਿਧਾਨ ਸਭਾ ਵੱਲ ਕੂਚ ਕਰਨ ਦਾ ਫੈਸਲਾ ਲਿਆ ਗਿਆ । ਅੱਜ ਦੇ ਅਧਿਕਾਰ ਦਿਵਸ ਨੂੰ ਸੰਬੋਧਨ ਕਰਨ ਲਈ ਕੌਮੀ ਪ੍ਰਧਾਨ ਏਆਰ ਸਿੰਧੂ ਅਤੇ ਊਸ਼ਾ ਰਾਣੀ ਜਨਰਲ ਸਕੱਤਰ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ ਇਹ ਆਰ ਸਿੰਧੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਈ.ਸੀ.ਡੀ.ਐਸ ਨੂੰ ਚਲਦੇ ਪੰਜਾਹ ਵਰੇ ਹੋ ਗਏ ਹਨ।ਇਸ ਵਿੱਚ ਕੰਮ ਕਰਨ ਵਾਲੀਆ ਵਰਕਰਾਂ ਹੈਲਪਰਾਂ ਅੱਜ ਵੀ ਮਾਨਭੱਤੇ ਤੇ ਕੰਮ ਕਰਦੀਆਂ ਹਨ। ਭਾਵੇਂ ਅੱਜ ਆਈਸੀਡੀਐਸ ਨੂੰ ਸਕਸ਼ਮ ਆਂਗਣਵਾੜੀ ਕਿਹਾ ਜਾ ਰਿਹਾ ਹੈ ਪੋਸ਼ਣ ਅਭਿਆਨ ਦੇ ਨਾਂ ਤੇ ਸਿਰਫ ਇਸ਼ਤਿਹਾਰ ਹੀ ਦਿੱਤੇ ਜਾ ਰਹੇ ।

ਕੌਮੀ ਜਨਰਲ ਸਕੱਤਰ ਊਸ਼ਾ ਰਾਣੀ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਸਮਾਜ ਦੇ ਬੱਚਿਆਂ, ਮਹਿਲਾਵਾਂ ਅਤੇ ਗਰਭਵਤੀ ਮਾਤਾਵਾਂ ਦੀ ਸਿਹਤ ਅਤੇ ਪੋਸ਼ਣ ਲਈ ਮਹੱਤਵਪੂਰਨ ਸੇਵਾਵਾਂ ਨਿਭਾ ਰਹੀਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਗਿਆ ਹੈ। ਸੀ ਟੂ ਦੇ ਸੂਬਾ ਪ੍ਰਧਾਨ ਕਾਮੜ ਚੰਦਰ ਸ਼ੇਖਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਅੱਜ ਦੇ ਅਧਿਕਾਰ ਦਿਵਸ ਉੱਤੇ ਵਧਾਈ ਦਿੰਦੇ ਹੋਏ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਮਹਿਲਾਵਾਂ ਦੇ ਅਧਿਕਾਰ ਉੱਤੇ ਚਾਨਣ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਮਹਿਲਾਵਾਂ ਦੇ ਹੱਕਾਂ ਅਤੇ ਸਮਾਨਤਾ ਲਈ ਸੰਘਰਸ਼ ਦਾ ਪ੍ਰਤੀਕ ਹੈ। ਇਸ ਦਿਨ ਨੂੰ ਮੱਦੇਨਜ਼ਰ ਰੱਖਦਿਆਂ ਆਂਗਣਵਾੜੀ ਵਰਕਰ ਅਤੇ ਹੈਲਪਰ ਆਪਣੇ ਹੱਕਾਂ ਲਈ ਵਿਧਾਨ ਸਭਾ ਵੱਲ ਮਾਰਚ ਕਰਕੇ ਸਰਕਾਰ ਦਾ ਧਿਆਨ ਖਿੱਚਣਗੀਆਂ।


ਯੂਨੀਅਨ ਨੇ ਆਪਣੀਆਂ ਮੁੱਖ ਮੰਗਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦੇਣਾ, ਘੱਟੋ-ਘੱਟ ਮਜ਼ਦੂਰੀ ਦੇ ਅਧਾਰ ‘ਤੇ ਤਨਖਾਹ ਨਿਰਧਾਰਤ ਕਰਨਾ, ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸੁਵਿਧਾਵਾਂ ਲਾਗੂ ਕਰਨਾ ਅਤੇ ਕੰਮ ਦੇ ਵਧ ਰਹੇ ਬੋਝ ਨੂੰ ਘਟਾਉਣਾ ਸ਼ਾਮਲ ਕੀਤਾ ਹੈ। ਯੂਨੀਅਨ ਨੇ ਪੰਜਾਬ ਦੀਆਂ ਸਭ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਇਸ ਮਾਰਚ ਵਿੱਚ ਸ਼ਾਮਲ ਹੋ ਕੇ ਆਪਣੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਬਣਾਉਣ।ਸਕੱਤਰ ਸੁਭਾਸ਼ ਰਾਣੀ , ਵਿੱਚ ਸਕੱਤਰ ਅੰਮ੍ਰਿਤ ਪਾਲ ਜਇੰਟ ਸਕੱਤਰ ਗੁਰਦੀਪ ਕੌਰ ਮੀਤ ਪ੍ਰਧਾਨ ਬਲਰਾਜ ਕੌਰ ਅਨੂਪ ਕੌਰ ਸੁਰਜੀਤ ਕੌਰ ਮਨਦੀਪ ਕੁਮਾਰੀ ਕ੍ਰਿਸ਼ਨਾ ਕੁਮਾਰੀ ਗੁਰਬਖਸ਼ ਕੌਰ

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ