SAD receives major boost with 100s of Sarpanches / Panches and Zila Parishad / Block Samiti members joining the party in the presence of Sukhbir S Badal. (Thousands collect in support of the SAD in Patti) Tarntaran 20 March ( PDL ) : The Shiromani Akali Dal (SAD) received a major boost in this constituency with hundreds of Sarpanches and Panches, Zila Parishad and Block Samiti members joining the party in the presence of SAD president Sukhbir Singh Badal. Among those who joined the SAD included Sheron Sarpanch Avtar Singh Billa, Zila Parishad member Darshan Kaur and Ramandeep Kaur besides hundreds of other elected members and their supporters. Thanking the leaders for showing faith in the policies and programmes of the SAD, Badal said “the very fact that thousands of people have congregated here at such a short notice shows the enthusiasm people have towards their regional party”. Asserting that the SAD was committed to the development of the border areas, Badal said “the Co...
ਅਕਾਲੀ ਦਲ ਨੂੰ ਵੱਡਾ ਹੁਲਾਰਾ, ਸੈਂਕੜੇ ਸਰਪੰਚ/ਪੰਚ ਤੇ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਪਾਰਟੀ ਵਿਚ ਹੋਏ ਸ਼ਾਮਲ
ਅਕਾਲੀ ਦਲ ਨੂੰ ਵੱਡਾ ਹੁਲਾਰਾ, ਸੈਂਕੜੇ ਸਰਪੰਚ/ਪੰਚ ਤੇ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਪਾਰਟੀ ਵਿਚ ਹੋਏ ਸ਼ਾਮਲ
ਹਜ਼ਾਰਾਂ ਲੋਕ ਪੱਟੀ ਵਿਚ ਅਕਾਲੀ ਦਲ ਦੇ ਸਮਰਥਨ ਵਿਚ ਜੁਟੇ
ਤਰਨ ਤਾਰਨ 20 ਮਾਰਚ ( ਪੀ ਡੀ ਐਲ ) : ਸ਼੍ਰੋਮਣੀ ਅਕਾਲੀ ਦਲ ਨੂੰ ਇਸ ਹਲਕੇ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੈਕੜੇ ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ਼ੇਰੋਂ ਦੇ ਸਰਪੰਚ ਅਵਤਾਰ ਸਿੰਘ ਬਿੱਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਕੌਰ ਅਤੇ ਰਮਨਦੀਪ ਕੌਰ ਤੇ ਸੈਂਕੜੇ ਅਨੇਕਾਂ ਮੈਂਬਰ ਤੇ ਉਹਨਾਂ ਦੇ ਸਮਰਥਕ ਸ਼ਾਮਲ ਸਨ।
ਇਸ ਮੌਕੇ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਵਿਚ ਵਿਸ਼ਵਾਸ ਪ੍ਰਗਟ ਕਰਨ ’ਤੇ ਇਹਨਾਂ ਆਗੂਆਂ ਦਾ ਧੰਨਵਾਦ ਕਰਦਿਆਂ ਬਾਦਲ ਨੇ ਕਿਹਾ ਕਿ ਇੰਨੇ ਥੋੜ੍ਹੇ ਸਮੇਂ ਵਿਚ ਹਜ਼ਾਰਾਂ ਲੋਕਾਂ ਦਾ ਇਕੱਤਰ ਹੋਣਾ ਇਹ ਦਰਸਾਉਂਦਾ ਹੈ ਕਿ ਲੋਕਾਂ ਨੂੰ ਉਹਨਾਂ ਦੀ ਆਪਣੀ ਖੇਤਰੀ ਪਾਰਟੀ ’ਤੇ ਕਿੰਨਾ ਵਿਸ਼ਵਾਸ ਹੈ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਰਹੱਦੀ ਇਲਾਕੇ ਦੇ ਵਿਕਾਸ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਰਹੱਦੀ ਪੱਟੀ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਰਹੱਦੀ ਪੱਟੀ ਵਿਚ ਉਦਯੋਗਿਕ ਵਿਕਾਸ ਵਾਸਤੇ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਦੇ ਪਾਰ ਖੇਤੀ ਕਰਦੇ ਕਿਸਾਨਾਂ ਵਾਸਤੇ ਵੱਧ ਮੁਆਵਜ਼ਾ ਦੇਵੇਗੀ।
ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਰਹੱਦੀ ਪੱਟੀ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਉਦਯੋਗਪਤੀ ਇਥੇ ਆਪਣੀਆਂ ਇਕਾਈਆਂ ਸਥਾਪਿਤ ਕਰਨਾ ਚਾਹੁਣਗੇ, ਉਹਨਾਂ ਨੂੰ 75 ਫੀਸਦੀ ਨੌਕਰੀਆਂ ਪੰਜਾਬੀਆਂ ਵਾਸਤੇ ਰਾਖਵੀਂਆਂ ਕਰਨੀਆਂ ਪੈਣਗੀਆਂ। ਉਹਨਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਇਕ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ ਜਿਸਦਾ ਮਕਸਦ ਉਦਯੋਗਾਂ ਦੀ ਜ਼ਰੂਰਤ ਮੁਤਾਬਕ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦੇਣਾ ਹੋਵੇਗਾ।

Comments
Post a Comment