Skip to main content

Next SAD govt will create a Rs 50,000 crore tourism hub at the Thein dam : Sukhbir S Badal

Next SAD govt will create a Rs 50,000 crore tourism hub at the Thein dam : Sukhbir S Badal (Says SAD committed to allocating a special package to industry in the border areas besides creating an IT hub at Amritsar) (Punjab Bachao rally at Dera Baba Nanak receives tremendous response) Dera Baba Nanak 21 March ( Ranjeet Singh Dhaliwal ) : Shiromani Akali Dal (SAD) president Sukhbir Singh Badal today said once the SAD formed the government in 2027 it would create a Rs 50,000 crore tourism hub at the Thein dam. Addressing a mammoth gathering here as part of the party’s Punjab Bachao campaign along with senior leader Sucha Singh Langah, the SAD president said the tourism hub would provide much needed employment to the youth of the region besides giving a boost to the area’s economy. He also announced that the SAD was committed to giving a special package to encourage establishment of industry in the border belt of the State. “These incentives will include cheaper power and tax concessions b...

ਡੀਐਮ ਖ਼ੁਦਕੁਸ਼ੀ ਮਾਮਲੇ ਦੀ ਅਦਾਲਤੀ ਜਾਂਚ ਹੋਵੇ : ਸੇਖੋਂ

ਡੀਐਮ ਖ਼ੁਦਕੁਸ਼ੀ ਮਾਮਲੇ ਦੀ ਅਦਾਲਤੀ ਜਾਂਚ ਹੋਵੇ : ਸੇਖੋਂ 

ਚੰਡੀਗੜ੍ਹ 21 ਮਾਰਚ ( ਰਣਜੀਤ ਧਾਲੀਵਾਲ ) : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੰਮ੍ਰਿਤਸਰ ਦੇ ਵੇਅਰਹਾਉਸ ਦੇ ਜ਼ਿਲ੍ਹਾ ਮੈਨੇਜਰ ਵੱਲੋਂ ਖ਼ੁਦਕੁਸ਼ੀ ਕਰ ਲਏ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਇਸ ਮਾਮਲੇ ਨੇ ਹੁਕਮਰਾਨ ਪਾਰਟੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ ਤੇ ਇਸ ਕੋਲ ਸੱਤਾ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਾਰ ਨਹੀਂ ਬਚਿਆ ਹੈ। 

ਇੱਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਾਮਰੇਡ ਸੇਖੋਂ ਨੇ ਕਿਹਾ ਕਿ ਸੀਪੀਆਈ (ਐਮ) ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਾਰਟੀ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਸ ਮਾਮਲੇ ਦੀ ਅਦਾਲਤੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਨਿਘਰਦੀ ਜਾ ਰਹੀ ਹੈ। ਫ਼ਿਰੌਤੀਆਂ ਮੰਗਣ, ਕਤਲ, ਲੁੱਟਖੋਹ ਤੇ ਹੋਰ ਵਾਰਦਾਤਾਂ ਦਾ ਵਾਪਰਨਾ ਆਮ ਗੱਲ ਹੈ। ਪਰ ਹੁਣ ਤਾਂ ਮੰਤਰੀਆਂ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਪੰਜਾਬ ਦੇ ਅਫ਼ਸਰਾਂ ਤੱਕ ਨੂੰ ਆਪਣੀਆਂ ਜਾਨਾਂ ਦੇਣੀਆਂ ਪੈ ਰਹੀਆਂ ਹਨ। ਇਸ ਘਟਨਾ ਤੋਂ ਇਹ ਗੱਲ ਸ਼ਾਬਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸਤੀਫ਼ਾ ਲੈਣ ਨਾਲ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲੇਗਾ। ਕਾਮਰੇਡ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਿਆਨ ਦਿੱਤਾ ਹੈ ਕਿ ਕੇਸ ਦੀ ਜਾਂਚ ਮੁੱਖ ਸਕੱਤਰ ਨੂੰ ਦਿੱਤੀ ਗਈ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਅਜਿਹੇ ਕੇਸ ਦੀ ਜਾਂਚ ਮੁੱਖ ਸਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕਟੱੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਸਰਕਾਰ ਦਾ ਅਸਲ ਸੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਕਬੂਲਿਆਂ ਮੁੱਖ ਮੰਤਰੀ ਦੀ ਕੁਰਸੀ ਛੱਡ ਦੇਣੀ ਚਾਹੀਦੀ ਹੈ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

Chandigarh Students excelled at India Skills Competition held at Agra