Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਪ.ਸ.ਸ.ਫ. ਵੱਲੋਂ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਨਿਖੇਧੀ

ਪ.ਸ.ਸ.ਫ. ਵੱਲੋਂ ਅਧਿਆਪਕਾਂ ਦੇ ਸ਼ਾਂਤਮਈ ਸੰਘਰਸ਼ ਤੇ ਪੁਲਿਸ ਤਸ਼ੱਦਦ ਦੀ ਨਿਖੇਧੀ

ਚੰਡੀਗੜ੍ਹ 12 ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀ ਸਾਂਝਾ ਅਧਿਆਪਕ ਮੋਰਚਾ ਅਤੇ ਹੋਰ ਅਧਿਆਪਕ ਜੱਥੇਬੰਦੀਆਂ ਵਲੋਂ ਚੰਡੀਗੜ੍ਹ ਵਿਖੇ ਟੈਟ ਦੇ ਖਿਲਾਫ ਕੀਤੇ ਗਏ ਸ਼ਾਤਮਈ ਰੋਸ ਪ੍ਰਦਰਸ਼ਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਦਿਆ ਮੰਤਰੀ ਹਰਜੋਤ ਬੈਂਸ ਦੀ ਸ਼ਹਿ ਤੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਆਖਿਆ ਹੈ ਕਿ ਮੁੱਖ ਮੰਤਰੀ ਸਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਅੰਦਰ ਹੰਕਾਰ ਇੰਨਾ ਜ਼ਿਆਦਾ ਭਰ ਗਿਆ ਹੈ ਕਿ ਪੰਜ ਦਿਨਾਂ ਵਿੱਚ ਦੋ ਵਾਰ ਮੁਲਾਜ਼ਮਾਂ ਅਤੇ ਅਧਿਆਪਕਾਂ ਤੇ ਪੁਲਿਸ ਵਲੋਂ ਪਾਣੀ ਦੀ ਵੌਛਾੜਾਂ, ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ ਜਿਸਨੂੰ ਨੂੰ ਮੁਲਾਜ਼ਮ ਵਰਗ ਕਿਸੇ ਕੀਮਤ ਤੇ ਵੀ ਸਹਿਣ ਨਹੀਂ ਕਰੇਗਾ ਅਤੇ ਸਰਕਾਰ ਦੇ ਖਿਲਾਫ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

ਪ.ਸ.ਸ.ਫ. ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਚੁਟਕਲਿਆਂ ਦੇ ਮਾਹਰ ਭਗਵੰਤ ਮਾਨ ਕੋਲ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ, ਪੈਨਸ਼ਨਰ, ਲੋਕ ਵਿਰੋਧੀ ਨੀਤੀਆਂ ਸਬੰਧੀ ਕੋਈ ਵੀ ਜਵਾਬ ਨਹੀਂ ਹੈ ਅਤੇ ਮੁਲਾਜ਼ਮ ਵਰਗ ਦੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਬਚਣ ਲਈ ਅਜਿਹੀ ਦਮਨਕਾਰੀ ਨੀਤੀ ਅਪਣਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਪ ਨੂੰ ਕਮੇਡੀਅਨ ਸਮਝਦੇ ਹਨ ਪ੍ਰੰਤੂ ਮੁਲਾਜ਼ਮਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਹਿੰਮਤ ਨਹੀਂ ਰੱਖਦੇ ਕਿਉਕਿ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਵਾਅਦਿਆਂ ਦੀ ਫੂਕ ਨਿੱਕਲ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਭਗਵੰਤ ਮਾਨ ਸਹਿਤ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਹਰਾਉਣ ਲਈ ਹਰ ਹਲਕੇ ਅੰਦਰ ਪ੍ਰਚਾਰ ਕੀਤਾ ਜਾਵੇਗਾ।

ਆਗੂਆਂ ਨੇ ਸਰਕਾਰੲ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਫੌਰੀ ਤੌਰ ਤੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਪੁਲਿਸ ਤਸ਼ੱਦਦ ਨੂੰ ਬੰਦ ਕੀਤਾ ਜਾਵੇ ਨਹੀਂ ਤਾ ਸਾਕਾਰ ਦੇ ਕੀਤੇ ਜਾ ਰਹੇ ਵਿਰੋਧ ਨੂੰ ਹੋਰ ਵੀ ਤੇਜ਼ ਕਰਦਿਆਂ ਪੰਜਾਬ ਭਰ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦਾ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮੱਖਣ ਸਿੰਘ ਵਾਹਿਦਪੁਰੀ, ਗੁਰਬਿੰਦਰ ਸਿੰਘ, ਕਿਸ਼ੋਰ ਚੰਦ ਗਾਜ, ਬੋਬਿੰਦਰ ਸਿੰਘ, ਅਨਿਲ ਕੁਮਾਰ, ਰਜੇਸ਼ ਕੁਮਾਰ ਅਮਲੋਹ, ਗੁਰਦੇਵ ਸਿੰਘ ਸਿੱਧੂ, ਜਸਵਿੰਦਰ ਸੋਜਾ, ਰਜਿੰਦਰ ਸਿੰਘ ਰਿਆੜ, ਮਾਲਵਿੰਦਰ ਸਿੰਘ, ਜਤਿੰਦਰ ਕੁਮਾਰ, ਬਲਵਿੰਦਰ ਭੁੱਟੋ, ਅਮਨਦੀਪ ਸ਼ਰਮਾ, ਗੁਰਪ੍ਰੀਤ ਸਿੰਘ ਮਜਕੀਮਪੁਰ, ਜਸਵੀਰ ਸਿੰਘ ਸ਼ੀਰਾ, ਗੁਰਪ੍ਰੀਤ ਰੰਗੀਲਪੁਰ, ਅਮਰੀਕ ਸਿੰਘ, ਚਮਕੌਰ ਸਿੰਘ ਨਾਭਾ, ਪੀ ਕੁਲਦੀਪ ਵਾਲੀਆ, ਸੁਭਾਸ਼ ਚੰਦਰ, ਸਰਬਜੀਤ ਪੱਟੀ, ਹਰਮਨਪ੍ਰੀਤ ਕੌਰ ਗਿੱਲ, ਬਿਮਲਾ ਰਾਣੀ, ਰਾਣੋ ਖੇੜੀ ਗਿੱਲਾਂ, ਸਿਮਰਜੀਤ ਸਿੰਘ ਬਰਾੜ, ਕੁਲਦੀਪ ਪੂਰੋਵਾਲ, ਮਨੋਹਰ ਲਾਲ ਸ਼ਰਮਾ, ਬਲਰਾਜ ਮੌੜ, ਹਰਨੇਕ ਗਹਿਰੀ,ਤਰਸੇਮ ਮਾਧੋਪੁਰੀ ਆਦਿ ਆਗੂ ਵੀ ਹਾਜਰ ਸਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ