Skip to main content

(Says if CM knew Punjab Congress president Raja Warring’s brother in law was behind the extortion cum suicide of a Faridkot businessman why was he not taking action in the case?)

(Says if CM knew Punjab Congress president Raja Warring’s brother in law was behind the extortion cum suicide of a Faridkot businessman why was he not taking action in the case?) (Announces once SAD forms govt the entire Ghaggar River would be channelized from Himachal to the Punjab border with Haryana) Moonak/ Chandigarh 24 March ( Ranjeet Singh Dhaliwal ) : Shiromani Akali Dal (SAD) president Sukhbir Singh Badal today asked chief minister Bhagwant Mann not to make excuses for not recommending a CBI probe into the disturbing death of Warehousing Corporation officer Dr Gagandeep Singh Randhawa at the hands of his former minister Laljit Bhullar and asked him why he was not taking action against Punjab Congress president Amarinder Singh Raja Warring if he knew the latter was hand in glove in the extortion cum suicide case of a Faridkot businessman. Addressing a massive gathering here which reflected the support the SAD is getting in Sangrur district along with Lehra Gaga halka incharge G...

ਆਪ ਸਰਕਾਰ ਕਿਸਾਨਾਂ ਨੂੰ ਔਖੇ ਵੇਲੇ ਖੁਦਕੁਸ਼ੀਆਂ ਕਰਨ ਵਾਸਤੇ ਮਜਬੂਰ ਕਰ ਰਹੀ ਹੈ : ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਕਿਸਾਨਾਂ ਨੂੰ ਔਖੇ ਵੇਲੇ ਖੁਦਕੁਸ਼ੀਆਂ ਕਰਨ ਵਾਸਤੇ ਮਜਬੂਰ ਕਰ ਰਹੀ ਹੈ : ਸੁਖਬੀਰ ਸਿੰਘ ਬਾਦਲ

ਐਲਾਨ ਕੀਤਾ ਕਿ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦੇਣ ਵਾਸਤੇ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ

ਮਾਨਸਾ ਵਿਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ, ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਕੂਲ ਸਿੱਖਿਆ ਵਿਚ ਨੰਬਰ 1 ਬਣਾਉਣ ਦੇ ਕੀਤੇ ਦਾਅਵੇ ਦੀ ਕੀਤੀ ਨਿਖੇਧੀ, ਕਿਹਾ ਕਿ ਕੌਮੀ ਅੰਕੜਿਆਂ ਮੁਤਾਬਕ ਪੰਜਾਬ 18ਵੇਂ ਨੰਬਰ ’ਤੇ

ਮਾਨਸਾ/ ਚੰਡੀਗੜ੍ਹ 24 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਕਿਸਾਨਾਂ ਨੂੰ ਔਖੇ ਵੇਲੇ ਖੁਦਕੁਸ਼ੀਆਂ ਵਾਸਤੇ ਮਜਬੂਰ ਕਰ ਰਹੀ ਹੈ ਤੇ ਉਹਨਾਂ ਨੂੰ 22 ਫਸਲਾਂ ’ਤੇ ਐਮ ਐਸ ਪੀ ਦੇਣ ਦੇ ਕੀਤੇ ਵਾਅਦੇ ਦੇ ਬਾਵਜੂਦ ਔਕੜਾਂ ਵਿਚ ਕੋਈ ਵੀ ਰਾਹਤ ਪ੍ਰਦਾਨ ਨਹੀਂ ਕਰ ਰਹੀ ਤੇ ਨਾ ਹੀ ਦਾਲਾਂ ਖਰੀਦ ਰਹੀ ਹੈ ਹਾਲਾਂਕਿ ਇਸ ਮਾਮਲੇ ਵਿਚ ਵਾਰ ਵਾਰ ਸਰਕਾਰੀ ਐਲਾਨ ਕੀਤੇ ਜਾ ਚੁੱਕੇ ਹਨ ਅਤੇ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਵਿਚ ਹੋਏ ਵੱਡੇ ਨੁਕਸਾਨ ਦੇ ਬਾਵਜੂਦ ਮੁਆਵਜ਼ਾ ਨਹੀਂ ਦਿਂਤਾ ਗਿਆ।

ਫਰੀਦਕੋਟ ਵਿਚ ਦੋ ਕਿਸਾਨ ਭਰਾਵਾਂ ਜਸਵਿੰਦਰ ਤੇ ਜਸਕਰਨ ਵੱਲੋਂ ਕਰਜ਼ਈ ਹੋਣ ਕਾਰਨ ਖੁਦਕੁਸ਼ੀ ਕਰਨ ’ਤੇ ਗੰਭੀਰ ਚਿੰਤਾ ਤੇ ਅਫਸੋਸ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਵੱਡੇ ਵੱਡੇ ਵਾਅਦੇ ਕੀਤੇ ਪਰ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ’ਮੂੰਗੀ’ ਦੀ ਫਸਲ ਦੀ ਖਰੀਦ ਵੀ ਐਮ ਐਸ ਪੀ ’ਤੇ ਨਹੀਂ ਹੋਈ ਤੇ ਨਾ ਹੀ ਕਪਾਹ, ਮੱਕੀ ਤੇ ਆਲੂਆਂ ਦੀ ਖਰੀਦ ਹੋਈ ਸਗੋਂ ਸਰਕਾਰ ਮੰਦੇ ਭਾਅ ਇਹਨਾਂ ਦੀ ਵਿਕਰੀ ਰੋਕਣ ਵਿਚ ਵੀ ਨਾਕਾਮ ਰਹੀ। ਉਹਨਾਂ ਕਿਹਾ ਕਿ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਵਾਸਤੇ ਕੀਤੇ ਐਲਾਨ ਮੁਤਾਬਕ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਿਚ ਵੀ ਨਾਕਾਮ ਰਹੀ ਹੈ ਤੇ ਇਸਨੇ ਪਿਛਲੇ ਸਾਲ ਆਏ ਹੜ੍ਹਾਂ ਵਿਚ 4 ਲੱਖ ਏਕੜ ਵਿਚ ਹੋਏ ਫਸਲੀ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ।
ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇਥੇ ਸੀਨੀਅਰ ਆਗੂ ਪ੍ਰੇਮ ਅਰੋੜਾ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਕੋਲ ਇਸ਼ਤਿਹਾਰਬਾਜ਼ੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਤਾਜ਼ਾ ਇਸ਼ਤਿਹਾਰਬਾਜ਼ੀ ’ਤੇ 4400 ਕਰੋੜ ਰੁਪਏ ਖਰਚ ਕੀਤੇ ਹਨ ਤੇ ਦਾਅਵਾ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਚ ਨੰਬਰ ਇਕ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਕੌਮੀ ਅੰਕੜੇ ਦੱਸਦੇ ਹਨ ਕਿ ਪੰਜਾਬ ਸਕੂਲ ਸਿੱਖਿਆ ਵਿਚ ਹੋਰ ਰਾਜਾਂ ਦੇ ਮੁਕਾਬਲੇ 18ਵੇਂ ਨੰਬਰ ’ਤੇ ਹੈ। ਉਹਨਾਂ ਨਾਲ ਹੀ ਕਿਹਾ ਕਿ ਅਜਿਹਾ ਉਦੋਂ ਹੋ ਰਿਹਾ ਹੈ ਜਦੋਂ ਮੁੱਖ ਮੰਤਰੀ ਨੂੰ ਆਪਣੀ ਧੀ ਨੂੰ ਸਰਕਾਰੀ ਸਕੂਲ ਵਿਚ ਪੜ੍ਹਾਉਣ ’ਤੇ ਵਿਸ਼ਵਾਸ ਨਹੀਂ ਹੈ ਤੇ ਉਹ ਸਭ ਤੋਂ ਮਹਿੰਗੇ ਸਕੂਲ ਵਿਚ ਆਪਣੀ ਧੀ ਨੂੰ ਪੜ੍ਹਾ ਰਹੇ ਹਨ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

Chandigarh Students excelled at India Skills Competition held at Agra