ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਜਾਂ ਤਾਂ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ : ਬਿਕਰਮ ਸਿੰਘ ਮਜੀਠੀਆ
ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਜਾਂ ਤਾਂ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ : ਬਿਕਰਮ ਸਿੰਘ ਮਜੀਠੀਆ
ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀ ਏ ਦੀ ਗ੍ਰਿਫਤਾਰੀ ਅਤੇ ਡਾ. ਰੰਧਾਵਾ ਦੀਆਂ ਅਪੀਲਾਂ ਨਾ ਸੁਣਨ ਵਾਲੇ ਅਫਸਰਾਂ ਦੀ ਭੂਮਿਕਾ ਦੀ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ 23 ਮਾਰਚ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦਾ ਪੋਸਟ ਮਾਰਟਮ ਜਾਂ ਤਾਂ ਪੀ ਜੀ ਆਈ ਜਾਂ ਫਿਰ ਏਮਜ਼ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ ਅਤੇ ਉਹਨਾਂ ਮੰਗ ਕੀਤੀ ਕਿ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਨਿੱਜੀ ਸਹਾਇਕ ਦੀ ਗ੍ਰਿਫਤਾਰੀ ਕੀਤੀ ਜਾਵੇ ਤੇ ਉਹਨਾਂ ਅਫਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਜਿਹਨਾਂ ਨੇ ਡਾ. ਰੰਧਾਵਾ ਦੀਆਂ ਅਪੀਲਾਂ ’ਤੇ ਸੁਣਵਾਈ ਨਹੀਂ ਕੀਤੀ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਵਿਰੋਧੀ ਧਿਰ ਦੇ ਸਾਰੇ ਆਗੂਆਂ, ਕਿਸਾਨ ਸੰਗਠਨਾਂ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਯੂਨੀਅਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਕਜੁੱਟ ਹੋ ਕੇ ਮੁਜ਼ਾਹਰਾ ਕੀਤਾ ਜਿਸ ਸਦਕਾ ਅੱਜ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਹੋਈ ਹੈ ਤੇ ਨਾਲ ਹੀ ਉਹਨਾਂ ਨੇ ਡਾ. ਰੰਧਾਵਾ ਦੇ ਪਰਿਵਾਰ ਦੀ ਸ਼ਲਾਘਾ ਕੀਤੀ ਜੋ ਆਮ ਆਦਮੀ ਪਾਰਟੀ (ਆਪ) ਦੇ ਵੱਡੇ ਦਬਾਅ ਅੱਗੇ ਡਟਿਆ ਰਿਹਾ ਤੇ ਡਾ. ਰੰਧਾਵਾ ਲਈ ਇਨਸਾਫ ਦੀ ਮੰਗ ਕਰਦਾ ਰਿਹਾ।
ਮਜੀਠੀਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚਮੁੱਚ ਹੀ ਸਾਰੇ ਸੂਬੇ ਅਤੇ ਪੀੜਤ ਪਰਿਵਾਰ ਨੂੰ ਆਪਣਾ ਪਰਿਵਾਰ ਮੰਨਦੇ ਹਨ ਤਾਂ ਉਹਨਾਂ ਨੂੰ ਕੇਸ ਵਿਚ ਸੀ ਬੀ ਆਈ ਜਾਂਚ ਤੋਂ ਕੋਈ ਪਰਹੇਜ਼ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਐਮ ਪੀਜ਼ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਆਪ ਦੇ ਐਮ ਪੀ ਇਹ ਮੰਗ ਨਹੀਂ ਕਰ ਰਹੇ, ਇਸ ਤੋਂ ਹੀ ਸਪਸ਼ਟ ਹੋ ਜਾਂਦਾ ਹੈ ਕਿ ਉਹ ਕੇਸ ਦੀ ਨਿਰਪੱਖ ਜਾਂਚ ਦਾ ਵਿਰੋਧ ਕਰਨ ਵਿਚ ਆਪ ਸਰਕਾਰ ਦੇ ਨਾਲ ਡਟੇ ਹੋਏ ਹਨ।
Comments
Post a Comment