Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਹੱਕ ਮੰਗਦੇ ਅਧਿਆਪਕਾਂ ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ

ਹੱਕ ਮੰਗਦੇ ਅਧਿਆਪਕਾਂ ਤੇ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ

ਸਰਕਾਰ ਟੈੱਟ ਦੀ ਸ਼ਰਤ ਰੱਦ ਕਰੇ, ਦਫ਼ਤਰੀ ਮੁਲਾਜ਼ਮਾਂ ਦੀਆਂ 31000 ਤਨਖਾਹ ਕਟੋਤੀ ਨੂੰ ਤੁਰੰਤ ਰੱਦ ਕਰੇ ਅਤੇ ਡੀ ਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰੇ : ਸੰਧਾ

ਐਸ.ਏ.ਐਸ. ਨਗਰ 12 ਮਾਰਚ ( ਰਣਜੀਤ ਧਾਲੀਵਾਲ ) : ਆਪਣੀਆ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਅਧਿਆਪਕ ਜਦੋਂ ਅੱਜ ਵਿਧਾਨ ਸਭਾ ਵੱਲ ਕੂਚ ਕਰਨ ਲਈ ਨਿਕਲੇ ਤਾਂ, ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਪੁਲਿਸ ਨੇ ਪਹਿਲਾਂ ਅਧਿਆਪਕਾਂ ਤੇ ਉੱਪਰ ਬੇਤਹਾਸ਼ਾ ਲਾਠੀਚਾਰਜ ਕੀਤਾ, ਪਾਣੀਆਂ ਦੀਆਂ ਬੁਛਾੜਾਂ ਮਾਰਨ ਦੇ ਨਾਲ ਨਾਲ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ।

ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ ਸੰਧਾ ਸੂਬਾ ਆਗੂ ਗੁਰਮੀਤ ਸਿੰਘ ਭੂੰਦੜ ਜਗਮੋਹਨ ਸਿੰਘ ਅਮਨ ਥਾਪਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਤੇ ਬੇਲੋੜੀ ਟੈਂਟ ਦੀ ਸ਼ਰਤ ਥੋਪੀ ਹੈ ਅਤੇ ਦਫ਼ਤਰੀ ਮੁਲਾਜ਼ਮਾਂ ਦੀਆਂ 31000-31000 ਤਨਖਾਹਾਂ ਤੇ ਡਾਕਾ ਮਾਰਨ ਦੇ ਹੁਕਮ ਦਿੱਤੇ ਹਨ ਪਰ ਸਰਕਾਰ ਜੋ ਮੁਲਾਜ਼ਮਾਂ ਦਾ ਪੈਂਡਿੰਗ ਬਕਾਇਆ ਅਤੇ ਪੁਰਾਣੀ ਪੈਨਸ਼ਨ ਦਾ ਵਾਅਦਾ ਕੀਤਾ ਸੀ ਉਸ ਤੋਂ ਮੁਨਕਰ ਹੋ ਰਹੀ ਹੈ ਆਗੂਆਂ ਨੇ ਕਿਹਾ ਕਿ ਮੰਗਾਂ ਮੰਨਣ ਦੀ ਜਗ੍ਹਾ ਅਧਿਆਪਕਾਂ ਤੇ ਲਾਠੀਚਾਰਜ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਅਤੀ ਨਿੰਦਣਯੋਗ ਹੈ ਜਥੇਬੰਦੀ ਸਰਕਾਰ ਦੇ ਇਸ ਕਾਰੇ ਦੀ ਪੁਰਜ਼ੋਰ ਨਿਖੇਧੀ ਕਰਦੀ ਹੈ। 

ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਹਨਾਂ ਤੋਂ ਚੰਗੀ ਤਰਾਂ ਵਾਕਿਫ ਹੋ ਗਏ ਹਨ ਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ