Skip to main content

SAD parades 14 members of Block Samiti members from Mansa

SAD parades 14 members of Block Samiti members from Mansa Approaches High Court against illegal election of Chairperson/Vice Chairperson on orders of Bhagwant Mann government Will ensure government and district officials are held accountable for illegal actions : Arshdeep Singh Kler Chandigarh 16 March ( Ranjeet Singh Dhaliwal ) : Shiromani Akali Dal today paraded all 14 members of Block Samiti Mansa out of a total of 25 where district officials illegally organised election of Chairperson and Vice Chairperson as per the orders of Bhagwant Mann led AAP government and also announced that the party has approached Punjab and Haryana High Court to get justice in the matter. Addressing a press conference here at party head office along with Mansa Incharge Prem Kumar, District President Balbir Singh and Spokesman KS Matharu, party’s Chief Spokesman Advocate Arshdeep Singh Kler said that it was surprising that Bhagwant Mann led AAP government was trying to capture local bodies with the illegal...

ਨਵੇਂ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਮਹਿਜ਼ ਚੋਣ ਸਟੰਟ : ਬਲਬੀਰ ਸਿੱਧੂ

ਨਵੇਂ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਮਹਿਜ਼ ਚੋਣ ਸਟੰਟ : ਬਲਬੀਰ ਸਿੱਧੂ

“ਸਰਕਾਰ ਕੱਟੇ ਗਏ ਕਾਰਡਾਂ ਵਾਲੇ ਪਰਿਵਾਰਾਂ ਨੂੰ ਪੁਰਾਣਾ ਰਾਸ਼ਨ ਜਾਂ ਨਕਦੀ ਵੀ ਦੇਵੇ”

ਐਸ.ਏ,ਐਸ.ਨਗਰ 16 ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬਾ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੇ ਫੈਸਲੇ ਨੂੰ ਨਿਰਾ ਚੋਣ ਸਟੰਟ ਕਰਾਰ ਦਿੰਦਿਆਂ ਖ਼ਦਸ਼ਾ ਪ੍ਰਗਟਾਇਆ ਹੈ ਕਿ ਚੋਣਾਂ ਤੋਂ ਬਾਅਦ ਇਹਨਾਂ ਕਾਰਡਾਂ ਦਾ ਹਸ਼ਰ ਵੀ ਪਹਿਲਾਂ ਕੱਟੇ ਗਏ ਲੱਖਾਂ ਰਾਸ਼ਨ ਕਾਰਡਾਂ ਵਾਲਾ ਹੀ ਹੋਵੇਗਾ। ਸਿੱਧੂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਸੂਬਾ ਸਰਕਾਰ ਨੇ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦੇ ਕੇ ਸੂਬੇ ਵਿੱਚ ਲਗਭਗ 11 ਲੱਖ ਰਾਸ਼ਨ ਕਾਰਡ ਕੱਟ ਦਿੱਤੇ ਸਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅੱਜ ਸਿਰਫ਼ ਸਰਕਾਰੀ ਨੌਕਰੀ ਕਰ ਰਹੇ ਵਿਅਕਤੀ ਨੂੰ ਛੱਡ ਕੇ ਹਰ ਪਰਿਵਾਰ ਨੂੰ ਰਾਸ਼ਨ ਕਾਰਡ ਦੇਣ ਦੀ ਗੱਲ ਕਹੀ ਜਾ ਰਹੀ ਹੈ, ਤਾਂ ਫਿਰ ਉਹ 11 ਲੱਖ ਪਰਿਵਾਰ ਕਿਹੜੇ ਨਿਯਮਾਂ ਤਹਿਤ ਅਯੋਗ ਕਰਾਰ ਦਿੱਤੇ ਗਏ ਸਨ? ਕੀ ਉਹ ਪਰਿਵਾਰ ਪਿਛਲੇ ਸਮੇਂ ਦੌਰਾਨ ਸਰਕਾਰੀ ਅਣਗਹਿਲੀ ਕਾਰਨ ਆਪਣੇ ਹੱਕੀ ਅਨਾਜ ਤੋਂ ਵਾਂਝੇ ਨਹੀਂ ਰਹੇ? ਉਨ੍ਹਾਂ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੱਟੇ ਗਏ ਰਾਸ਼ਨ ਕਾਰਡਾਂ ਵਾਲੇ ਪਰਿਵਾਰਾਂ ਨੂੰ ਪਿਛਲੇ ਸਮੇਂ ਦਾ ਰਾਸ਼ਨ ਦਿੱਤਾ ਜਾਵੇਗਾ?

ਸਾਬਕਾ ਮੰਤਰੀ ਨੇ ਕਿਹਾ ਕਿ ਜਮਹੂਰੀਅਤ ਵਿੱਚ ਲੋਕਾਂ ਦੀ ਭਲਾਈ ਹੀ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ, ਪਰ ਇਹ ਤਾਂ ਹੀ ਹੋ ਸਕੇਗੀ ਜੇ ਸਰਕਾਰੀ ਨੀਤੀਆਂ ਵਿੱਚ ਸਥਿਰਤਾ ਅਤੇ ਇਮਾਨਦਾਰੀ ਹੋਵੇਗੀ, ਜਿਹੜੀ ਭਗਵੰਤ ਮਾਨ ਸਰਕਾਰ ਵਿਚ ਕਿਧਰੇ ਵੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੇਂ ਕਾਰਡ ਬਣਾਉਣ ਦਾ ਕਦਮ ਉਪਰੋਂ ਕਿਸੇ ਨੂੰ ਲੋਕ ਪੱਖੀ ਲੱਗ ਸਕਦਾ ਹੈ, ਪਰ ਇਸ ਪਿੱਛੇ ਸਰਕਾਰ ਦੀ ਨੀਅਤ ਨੇ ਜਨਤਾ ਦੇ ਮਨਾਂ ਵਿੱਚ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਕਾਂਗਰਸੀ ਆਗੂ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਚੋਣਾਂ ਦੇ ਨਜ਼ਦੀਕ ਅਜਿਹੀਆਂ ਲੋਕ-ਲੁਭਾਊ ਸਕੀਮਾਂ ਦਾ ਐਲਾਨ ਕੀਤਾ ਜਾਂਦਾ ਹੈ, ਜੋ ਚੋਣਾਂ ਲੰਘਣ ਤੋਂ ਬਾਅਦ ਮੁੜ 'ਪੜਤਾਲ' ਦੇ ਨਾਂ 'ਤੇ ਬੰਦ ਕਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਨੂੰ ਅਜਿਹੇ "ਚੋਣ ਸਟੰਟਾਂ" ਤੋਂ ਬਚਾਉਣ ਲਈ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਕਾਰਡ ਪੱਕੇ ਤੌਰ 'ਤੇ ਜਾਰੀ ਰਹਿਣਗੇ ਜਾਂ ਫਿਰ ਕੁਝ ਮਹੀਨਿਆਂ ਬਾਅਦ ਇਨ੍ਹਾਂ ਨੂੰ ਮੁੜ ਰੱਦ ਕਰ ਦਿੱਤਾ ਜਾਵੇਗਾ?

ਸਿੱਧੂ ਨੇ ਪੁਰਜ਼ੋਰ ਮੰਗ ਕੀਤੀ ਕਿ ਸਰਕਾਰ ਨੂੰ ਨਾ ਸਿਰਫ਼ ਸਾਰੇ ਕੱਟੇ ਗਏ ਰਾਸ਼ਨ ਕਾਰਡ ਤੁਰੰਤ ਬਹਾਲ ਕਰਨੇ ਚਾਹੀਦੇ ਹਨ, ਸਗੋਂ ਜਿੰਨੇ ਸਮੇਂ ਲਈ ਉਨ੍ਹਾਂ ਗਰੀਬ ਪਰਿਵਾਰਾਂ ਦਾ ਰਾਸ਼ਨ ਰੋਕਿਆ ਗਿਆ ਸੀ, ਉਹ ਵੀ ਅਨਾਜ ਜਾਂ ਨਕਦੀ ਦੇ ਰੂਪ ਵਿੱਚ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸਲ ਲੋਕ-ਭਲਾਈ ਉਦੋਂ ਹੀ ਪ੍ਰਗਟ ਹੋਵੇਗੀ ਜਦੋਂ ਸਰਕਾਰ ਆਪਣੀ ਪਿਛਲੀ ਗ਼ਲਤੀ ਸੁਧਾਰ ਕੇ ਪੀੜਤ ਪਰਿਵਾਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਵੇਗੀ, ਨਾ ਕਿ ਸਿਰਫ਼ ਚੋਣਾਂ ਜਿੱਤਣ ਲਈ ਕਾਗਜ਼ੀ ਕਾਰਵਾਈ ਕਰੇਗੀ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

Federation of UT Employees and Workers, Chandigarh celebrated "Mang Diwas" on 26th February

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

If salaries are not fixed by March 3, DPI office will be surrounded- ETT 6635

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

3 ਮਾਰਚ ਤੱਕ ਤਨਖਾਹਾਂ ਫ਼ਿਕਸ ਨਹੀਂ ਹੁੰਦੀਆਂ ਤਾਂ ਘੇਰਿਆ ਜਾਵੇਗਾ DPI ਦਫ਼ਤਰ- ਈਟੀਟੀ 6635 ਯੂਨੀਅਨ