Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ, ਚੰਡੀਗੜ੍ਹ ਦੀ ਸਥਾਨਕ ਕਮੇਟੀ ਅਤੇ ਕਾਰਜਕਾਰੀ ਕਮੇਟੀ ਦੀ ਸਾਂਝੀ ਮੀਟਿੰਗ ਹੋਈ

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ, ਚੰਡੀਗੜ੍ਹ ਦੀ ਸਥਾਨਕ ਕਮੇਟੀ ਅਤੇ ਕਾਰਜਕਾਰੀ ਕਮੇਟੀ ਦੀ ਸਾਂਝੀ ਮੀਟਿੰਗ ਹੋਈ

ਚੰਡੀਗੜ੍ਹ 18 ਮਾਰਚ ( ਰਣਜੀਤ ਧਾਲੀਵਾਲ ) : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਸੀ, ਚੰਡੀਗੜ੍ਹ ਵਿਖੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਲੋਕਲ ਕਮੇਟੀ ਅਤੇ ਕਾਰਜ ਸਾਧਕ ਕਮੇਟੀ ਚੰਡੀਗੜ੍ਹ ਦੀ ਸਾਂਝੀ ਇਕੱਤਰਤਾ ਹੋਈ। ਇਹ ਇਕੱਤਰਤਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੁੱਖ ਸਰਪ੍ਰਸਤ ਅਸ਼ੋਕ ਸਿੰਘ ਬਾਗੜੀਆ ਅਤੇ ਸਰਪ੍ਰਸਤ ਦਲੀਪ ਸਿੰਘ ਬਾਂਗਾ ਦੀ ਸਰਪ੍ਰਸਤੀ ਹੇਠ, ਲੋਕਲ ਕਮੇਟੀ ਦੇ  ਪ੍ਰਧਾਨ ਡਾ: ਪਰਮਜੀਤ ਸਿੰਘ ਦੀ ਯੋਗ  ਅਗਵਾਈ ਵਿੱਚ ਹੋਈ। ਇਸ ਇਕੱਤਰਤਾ ਵਿੱਚ ਸਕੂਲ ਵਿੱਚ ਵਿਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਪਿਛਲੇ ਅਕਾਦਮਿਕ ਵਰ੍ਹੇ ਵਿੱਚ ਵਿਦਿਆਰਥੀਆਂ ਵੱਲੋਂ ਭਿੰਨ- ਭਿੰਨ ਖੇਤਰਾਂ ਵਿੱਚ ਕੀਤੀਆਂ ਗਈਆਂ ਉਪਲਬਧੀਆਂ ਨੂੰ ਸਲਾਹੁੰਦਿਆਂ ਹੋਏ ਵਿਚਾਰ ਵਟਾਂਦਰਾ ਕੀਤਾ ਗਿਆ।

ਸਕੂਲ ਦੇ ਵਿਦਿਆਰਥੀਆਂ ਨੇ ਵੱਖੋ- ਵੱਖਰੇ ਖੇਤਰਾਂ ਵਿੱਚ ਇੰਟਰ ਸਕੂਲ, ਸਟੇਟ ਪੱਧਰ ਅਤੇ ਨੈਸ਼ਨਲ ਪੱਧਰ ਦੇ ਹੋਏ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੈਡਲ ਹਾਸਲ ਕੀਤੇ ਅਤੇ ਸਕੂਲ ਨੂੰ ਮਾਣ ਦਿਵਾਇਆ। ਖੇਡਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੇ ਤੈਰਨ (Swimming), ਵੇਟਲਿਫਟਿੰਗ, ਜੂਡੋ, ਚੈਸ ਅਤੇ ਫੈਂਸਿੰਗ ਵਿੱਚ ਕਈ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ। ਫੈਂਸਿੰਗ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਕਈ ਸਿਲਵਰ ਅਤੇ ਬ੍ਰਾਂਜ਼ ਮੈਡਲ ਆਪਣੇ ਨਾਮ ਕੀਤੇ। ਸਟੇਟ ਲੈਵਲ ਖੇਡ ਮੁਕਾਬਲਿਆਂ ਵਿੱਚ ਬਾਸਕਟਬਾਲ, ਫੈਂਸਿੰਗ, ਗਤਕਾ, ਚੈਸ ਅਤੇ ਐਥਲੈਟਿਕਸ ਵਿੱਚ ਵੀ ਵਿਦਿਆਰਥੀਆਂ ਨੇ ਸੋਨੇ, ਚਾਂਦੀ ਅਤੇ ਤੀਜੇ ਸਥਾਨ ਹਾਸਲ ਕੀਤੇ। 69ਵੀਂ ਸਕੂਲ ਨੈਸ਼ਨਲ ਗੇਮਜ਼ (ਲੁਧਿਆਣਾ) ਵਿੱਚ ਗਤਕਾ ਟੀਮ ਦੀਆਂ ਵਿਦਿਆਰਥਣਾਂ ਨੇ ਵੀ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦੇ ਹੋਏ ਸਿਲਵਰ ,ਬ੍ਰਾਂਜ਼ ਮੈਡਲ ਅਤੇ ਨਕਦ ਰਾਸ਼ੀ ਦੇ ਇਨਾਮ ਹਾਸਲ ਕੀਤੇ।ਇਹਨਾਂ ਮੁਕਾਬਲਿਆਂ ਵਿੱਚ ਸਿੰਗਲ ਸੋਟੀ ਅਤੇ ਫਰੀ ਸੋਟੀ ਮੁਕਾਬਲੇ ਸ਼ਾਮਲ ਹਨ।

ਸੰਗੀਤ ਖੇਤਰ ਵਿੱਚ ਵੀ ਵਿਦਿਆਰਥੀਆਂ ਨੇ ਜ਼ੋਨਲ ਅਤੇ ਗਰੁੱਪ ਸ਼ਬਦ ਗਾਇਨ ਵਿੱਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਸਕੂਲ ਦੀ ਐਨ.ਐਸ.ਐਸ ਵਿੰਗ ਦੇ ਵਿਦਿਆਰਥੀਆਂ ਵੱਲੋਂ  ਸਟੇਟ ਲੈਵਲ ਦੀ  ਹੋਈ ਅਜ਼ਾਦੀ ਦਿਵਸ ਦੀ ਪਰੇਡ  ਵਿੱਚ ਦੂਜਾ ਸਥਾਨ ਅਤੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਗਿਆ।

ਅਕਾਦਮਿਕ ਖੇਤਰ ਵਿੱਚ ਵੀ ਵਿਦਿਆਰਥੀਆਂ ਨੇ ਕਈ ਪੁਲਾਂਘਾਂ ਪੁੱਟਦੇ ਹੋਏ ਸਕੂਲ ਨੂੰ ਮਾਣ ਦਿਵਾਇਆ। ਸਕੂਲ ਦੇ ਵਿਦਿਆਰਥੀ ਕਪਿਸ਼ ਮਿੱਤਲ ਨੇ ਜੇ ਈ ਈ ਇਮਤਿਹਾਨ ਵਿੱਚ 99.99 ਪਰਸੈਂਟਾਈਲ ਹਾਸਲ ਕਰਕੇ  ਵਿਲੱਖਣ ਮਿਸਾਲ ਕਾਇਮ ਕੀਤੀ ਅਤੇ ਇਸ ਸੰਸਥਾ ਦਾ ਨਾਂ ਮੋਹਰੀ ਰਹਿਣ ਵਾਲੇ ਸਕੂਲਾਂ ਵਿੱਚ ਪਹੁੰਚਾਇਆ। ਇਸੀ ਤਰ੍ਹਾਂ ਸਕੂਲ ਦੇ ਕਈ ਹੋਰ ਵਿਦਿਆਰਥੀਆਂ ਨੇ ਜੇ ਈ ਈ ਇਮਤਿਹਾਨ  ਵਿੱਚ 95-99 ਪਰਸੈਂਟਾਈਲ ਰੇਂਜ ਵਿੱਚ ਅੰਕ ਹਾਸਲ ਕੀਤੇ ਜੋ ਕਿ ਸਕੂਲ ਦੇ ਮਜ਼ਬੂਤ ਅਕਾਦਮਿਕ ਢਾਂਚੇ ਅਤੇ ਸਟਾਫ ਤੇ ਵਿਦਿਆਰਥੀਆਂ ਦੋਵਾਂ ਦੀ ਸਮਰਪਿਤ ਮਿਹਨਤ ਨੂੰ ਦਰਸਾਉਂਦਾ ਹੈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਖੁਸ਼ੀ ਜਤਾਉਂਦੇ ਹੋਏ , ਇਹਨਾਂ ਉੱਦਮਾਂ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿੱਚ ਵੀ ਸੰਸਥਾ ਦੇ ਉਦੇਸ਼ਾਂ ਦੀ ਪ੍ਰਾਪਤੀ ਅਤੇ ਮਜ਼ਬੂਤੀ ਦਾ ਭਰੋਸਾ ਦਿਵਾਇਆ ਤਾਂ ਜੋ ਇਸ ਸੰਸਥਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਜਾ ਸਕੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ