Skip to main content

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ --- ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ ਐਸ.ਏ.ਐਸ. ਨਗਰ  21 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।  ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋ...

ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੀ ਆਪ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ


ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੀ ਆਪ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ

ਚੰਡੀਗੜ੍ਹ 21 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇਸਦੀ ਦਿੱਲੀ ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਵਾਸਤੇ 1300 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ਦੀ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਸ ਚਲ ਰਹੇ ਵਿੱਤ ਸਾਲ ਦੇ ਅੰਤ ਤੱਕ ਪੰਜਾਬ ਸਿਰ ਕਰਜ਼ਾ ਵੱਧ ਕੇ 4.5 ਲੱਖ ਕਰੋੜ ਰੁਪਏ ਹੋ ਜਾਵੇਗਾ ਅਤੇ ਇਹ ਕੁੱਲ ਘਰੇਲੂ ਉਤਪਾਦ ਦਾ 46 ਫੀਸਦੀ ਹੋ ਜਾਵੇਗਾ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਵਿਕਾਸ ਕਾਰਜਾਂ ’ਤੇ ਇਕ ਦੁੱਕੀ ਵੀ ਨਹੀਂ ਖਰਚੀ ਜਾ ਰਹੀ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਹੋਰ ਰਾਜਾਂ ਵਿਚ ਆਪ ਦੇ ਪਸਾਰ ਵਾਸਤੇ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਕੀਤੀ ਜਾ ਰਹੀ ਹੈ ਤੇ ਪੈਸਾ ਦਿੱਲੀ ਦੀ ਲੀਡਰਸ਼ਿਪ ਵਾਸਤੇ ਚਾਰਟਡ ਫਲਾਈਟਾਂ ਤੇ ਹੋਰ ਫਾਲਤੂ ਖਰਚਿਆਂ ਵਾਸਤੇ ਵਰਤਿਆ ਜਾ ਰਿਹਾ ਹੈ।

ਅਕਾਲੀ ਆਗੂ ਨੇ ਮੰਗ ਕੀਤੀ ਕਿ ਸੂਬੇ ਦੇ ਫੰਡਾਂ ਦੀ ਦੁਰਵਰਤੋਂ ਤੇ ਘੁਟਾਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਆਪ ਲੀਡਰਸ਼ਿਪ ਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਤੇ ਇਥੇ ਵਿੱਤੀ ਐਮਰਜੰਸੀ ਲਾਗੂ ਹੋਣ ਕੰਢੇ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ਼ਤਿਹਾਰਾਂ ’ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪਬਲੀਸਿਟੀ ’ਤੇ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ਜਦੋਂ ਕਿ ਮੁਲਾਜ਼ਮ ਮਹਿੰਗਾਈ ਭੱਤਾ ਉਡੀਕ ਰਹੇ ਹਨ ਤੇ ਉਸ ਪੁਰਾਣੀ ਪੈਨਸ਼ਨ ਸਕੀਮ ਦਾ ਇੰਤਜ਼ਾਰ ਕਰ ਰਹੇ ਹਨ ਜਿਸਦਾ ਆਪ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

Preparations in Full Swing for April 9th Sit-in by Anganwadi and Crèche Workers