Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਕਰਕੇ ਕੀਤਾ ਜਾਵੇਗਾ ਤਿੱਖੇ ਸੰਘਰਸ਼ਾਂ ਦਾ ਐਲਾਨ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 17 ਮਈ ਨੂੰ ਜਲੰਧਰ ਕਨਵੈਂਸ਼ਨ ਕਰਕੇ ਕੀਤਾ ਜਾਵੇਗਾ ਤਿੱਖੇ ਸੰਘਰਸ਼ਾਂ ਦਾ ਐਲਾਨ , 

01 ਮਈ ਨੂੰ ਮਜ਼ਦੂਰ ਦਿਹਾੜੇ ਤੇ ਕੀਤੇ ਜਾਣਗੇ ਸਾਂਝੇ ਇਕੱਠ 

ਲੁਧਿਆਣਾ 05 ਅਪ੍ਰੈਲ ( ਪੀ ਡੀ ਐਲ ) : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਫਰੰਟ ਦੇ ਕਨਵੀਨਰ ਸਾਥੀ ਰਣਜੀਤ ਸਿੰਘ ਰਾਣਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਭਜਨ ਸਿੰਘ ਗਿੱਲ, ਬਾਜ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਕੁਲਵਰਨ ਸਿੰਘ, ਜਗਦੀਸ਼ ਸਿੰਘ ਚਾਹਲ ,ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਬੋਬਿੰਦਰ ਸਿੰਘ, ਕਰਮਜੀਤ ਸਿੰਘ ਬੀਹਲਾ, ਗੁਲਜਾਰ ਖਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਵਤੀਰੇ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ। 

ਆਗੂਆਂ ਆ ਕੇ ਇਹ ਸਰਕਾਰ ਵੱਲੋਂ 01.01. 2004 ਤੋਂ ਪਹਿਲਾਂ ਵਾਲਾ ਤਨਖਾਹ ਢਾਂਚਾ ਖਤਮ ਕਰਕੇ ਰੱਖ ਦਿੱਤਾ ਗਿਆ ਹੈ। ਜਿਸ ਤਨਖਾਹ ਢਾਂਚੇ ਦੇ ਤਹਿਤ ਗਰੇਡ ਪੇਅ ਦੀ ਥਾਂ ਤਨਖਾਹ ਸਕੇਲ ਮਿਲਦੇ ਸਨ, ਪੁਰਾਣੀ ਪੈਨਸ਼ਨ ਸਕੀਮ ਮਿਲਦੀ ਸੀ, ਵੱਖ-ਵੱਖ ਤਰ੍ਹਾਂ ਦੇ ਭੱਤੇ ਮਿਲਦੇ ਸਨ, ਏਸੀਪੀ ਸਕੀਮ ਦਾ ਲਾਭ ਮਿਲਦਾ ਸੀ, ਪ੍ਰਵੇਸ਼ਨਲ ਪੀਰੀਅਡ ਦੌਰਾਨ ਪੂਰੀ ਤਨਖਾਹ ਭੱਤਿਆਂ ਸਮੇਤ ਮਿਲਦੀ ਸੀ, ਹਰ ਮੁਲਾਜ਼ਮ ਨੂੰ ਪੰਜਾਬ ਦੇ ਆਪਣੇ ਤਨਖਾਹ ਸਕੇਲ ਮਿਲਦੇ ਸਨ, ਜੋ ਮਹਿਗਾਈ ਭੱਤਾ ਪਹਿਲਾ ਮਿਲਦਾ ਸੀ, ਹੁਣ ਉਸ ਮਹਿੰਗਾਈ ਭੱਤੇ ਨੂੰ ਵੀ ਕੇਂਦਰ ਨਾਲੋਂ ਡੀਲਿੰਕ ਕਰਕੇ ਰੱਖ ਦਿੱਤਾ ਗਿਆ ਹੈ। ਜੋ ਸਾਰਾ ਕੁਝ ਅੱਜ ਖੋਇਆ ਜਾ ਚੁੱਕਾ ਹੈ। ਇਥੋਂ ਤੱਕ ਕਿ ਤਨਖਾਹ ਸਕੇਲਾਂ ਦੇ ਬਕਾਏ ਵੀ ਰੋਲ ਕੇ ਰੱਖ ਦਿੱਤੇ ਗਏ ਹਨ। ਮਾਣ ਭੱਤਾ ਇੰਸੈਂਟਿਵ ਮੁਲਾਜ਼ਮਾਂ ਦਾ ਰੁਜ਼ਗਾਰ ਦੇ ਨਾਂ ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਨਾਂ ਨੂੰ ਘੱਟੋ ਘੱਟ ਤਨਖਾਹ ਦੇਣੀ ਤਾਂ ਦੂਰ ਦੀ ਗੱਲ ਉਹਨਾਂ ਤੇ ਘੱਟੋ ਘੱਟ ਉਜਰਤਾਂ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਜੋ ਨੀਤੀ ਬਣਾਈ ਗਈ ਹੈ ਉਹ ਅੱਜ ਤੱਕ ਦੀਆਂ ਸਾਰੀਆਂ ਨੀਤੀਆਂ ਨਾਲੋਂ ਮਾੜੀ ਸਾਬਤ ਹੋਈ ਹੈ। ਇਸ ਲਈ ਇਹਨਾਂ ਸਾਰੀਆਂ ਮੰਗਾਂ ਨੂੰ ਬਹਾਲ ਕਰਾ ਕੇ ਲਾਗੂ ਕਰਾਉਣ ਲਈ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪਧਰੀ ਵਿਸ਼ਾਲ ਕਨਵੈਂਸ਼ਨ ਕਰਕੇ ਸਰਕਾਰ ਦੇ ਪੈਰਾਂ ਥੱਲੇ ਅੱਗ ਬਾਲਣ ਲਈ ਤਿੱਖੇ ਸੰਘਰਸ਼ਾਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। 

ਉਕਤ ਆਗੂਆਂ ਆਖਿਆ ਕਿ 01 ਮਈ ਨੂੰ ਮਜ਼ਦੂਰ ਦਿਹਾੜੇ ਮੌਕੇ ਸਮੁੱਚੇ ਪੰਜਾਬ ਅੰਦਰ ਸਾਂਝੇ ਤੌਰ ਤੇ ਬਾਕੀ ਟ੍ਰੇਡ ਯੂਨੀਅਨ ਅਤੇ ਮਜ਼ਦੂਰ ਜਮਾਤ ਨਾਲ ਰਲ ਕੇ ਸਾਂਝੇ ਸੰਘਰਸ਼ ਇੱਕਠ ਕੀਤੇ ਜਾਣਗੇ। ਇਹਨਾਂ ਸਾਂਝੇ ਇਕੱਠਾਂ ਵਿੱਚ ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਪਰਦੇ ਫਾਸ਼ ਕੀਤੇ ਜਾਣਗੇ ਉਥੇ ਅਮਰੀਕਾ ਸਾਮਰਾਜ ਵੱਲੋਂ ਛੇੜੀ ਗਈ ਨਿਹੱਕੀ ਜੰਗ ਦਾ ਵੀ ਵਿਰੋਧ ਕੀਤਾ ਜਾਵੇਗਾ। ਸਾਂਝਾ ਫਰੰਟ ਵੱਲੋਂ 01 ਅਪ੍ਰੈਲ ਤੋਂ 20 ਅਪ੍ਰੈਲ ਤੱਕ ਜਿਲਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਸਾਂਝਾ ਫਰੰਟ ਵੱਲੋਂ ਇੱਕ ਮਤੇ ਰਾਹੀਂ ਸਟਾਫ ਯੂਨਾਈਟਡ ਨਰਸਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੰਮ੍ਰਿਤਸਰ, ਪਟਿਆਲਾ ਅਤੇ ਮੋਹਾਲੀ ਵਿਖੇ ਕੀਤੇ ਜਾ ਸੰਘਰਸ਼ ਦਾ ਸਮਰਥਨ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਇਹਨਾਂ ਉੱਤੇ ਲਗਾਏ ਐਸਮਾ ਦੀ ਨਿਖੇਦੀ ਕਰਦਿਆਂ ਮੰਗ ਕੀਤੀ ਕਿ ਐਸਮਾ ਤੁਰੰਤ ਵਾਪਸ ਲਿਆ ਜਾਵੇ ਅਤੇ ਜਥੇਬੰਦੀ ਨਾਲ ਗੱਲਬਾਤ ਕਰਕੇ ਮੰਗਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਸਾਥੀ ਸੁਰਿੰਦਰ ਰਾਮ ਕੁੱਸਾ, ਕੁਲਵੰਤ ਸਿੰਘ, ਸੁਖਮਿੰਦਰ ਸਿੰਘ, ਕੁਲਦੀਪ ਸਿੰਘ ਦੌੜਕਾ, ਬਿਕਰ ਸਿੰਘ, ਗੁਰਮੇਲ ਸਿੰਘ ਮੈਲਡੇ, ਜਗਮੇਲ ਸਿੰਘ, ਮਨਜੀਤ ਸਿੰਘ ਗਿੱਲ, ਰਸ਼ਪਾਲ ਸਿੰਘ, ਹਰਜੀਤ ਸਿੰਘ, ਕੇਵਲ ਸਿੰਘ, ਬਨਵੈਤ ਸਿੰਘ,ਅਤਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ