Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ

31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ

ਕੇਂਦਰ ਸਰਕਾਰ ਤੋਂ ਤਨਖਾਹ ਦਾ ਪੂਰਾ ਪੈਸਾ ਮਿਲਣ ਦੇ ਬਾਵਜੂਦ ਸੂਬਾ ਸਰਕਾਰ ਨੇ 1007 ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕਟੋਤੀ ਕੀਤੀ

ਸੂਬਾ ਸਰਕਾਰ 1007 ਮੁਲਾਜ਼ਮਾਂ ਦੀਆ ਤਨਖਾਹਾਂ ਕੱਟ ਕੇ ਖ਼ਜ਼ਾਨਾ ਭਰਨਾ ਚਾਹੁੰਦੀ ਹੈ : ਆਗੂ

ਐਸ.ਏ.ਐਸ.ਨਗਰ 13 ਅਪ੍ਰੈਲ ( ਰਣਜੀਤ ਧਾਲੀਵਾਲ ) : 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਅਤੇ ਬਾਰ ਬਾਰ ਮੀਟਿੰਗਾਂ ਵਚ ਭਰੋਸਾ ਦੇ ਕੇ ਤਨਖਾਹਾਂ ਦਾ ਮਸਲਾ ਹੱਲ ਨਾ ਕਰਨ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ 1007 ਦਫਤਰੀ ਕਰਮਚਾਰੀਆ ਵੱਲੋਂ 18 ਅਪ੍ਰੈਲ ਨੂੰ ਦਿੜਬਾ ਵਿਖੇ ਰੈਲੀ ਕਰਕੇ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੋਰਾਨ 1007 ਕਰਮਚਾਰੀਆ ਦੀ ਤਨਖਾਹ ਤੇ ਕਟੋਤੀ ਕਰਨ ਦਾ ਮਤਾ ਪਾਸ ਕੀਤਾ ਸੀ। ਜਿਸ ਦਾ ਨੋਟੀਫਿਕੇਸ਼ਨ 23.09.2025 ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆ ਮੀਟਿੰਗਾਂ ਦੋਰਾਨ ਉਨ੍ਹਾਂ ਵੱਲੋਂ ਵਾਰ ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੋਤੀ ਨਹੀ ਹੋਵੇਗੀ। ਪ੍ਰੰਤੂ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖਾਹ ਕਟੋਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਜਿਸ ਉਪਰੰਤ ਮੁਲਜ਼ਮਾਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕਰਨ ਉਪਰੰਤ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਜਿਸ ਦੋਰਾਨ ਕਰਮਚਾਰੀਆ ਤੇ ਚੰਡੀਗੜ੍ਹ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋ ਕੀਤੀ ਗਈ ਪਰ ਮੁਲਾਜਮ ਮੁੱਖ ਮੰਤਰੀ ਜਾਂ ਵਿੱਤ ਮੰਤਰੀ ਨੂੰ ਮਿਲਣ ਤੇ ਅੜੇ ਰਹੇ ਤੇ ਮੋਹਾਲੀ/ਚੰਡੀਗੜ੍ਹ ਪ੍ਰਸਾਸ਼ਨ ਵੱਲੋਂ 27 ਫਰਵਰੀ ਦੀ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ। 

ਵਿੱਤ ਮੰਤਰੀ ਦਫਤਰ ਵੱਲੋਂ 27 ਫਰਵਰੀ ਦੀ ਮੀਟਿੰਗ 5 ਮਾਰਚ ਤੇ ਮੁਲਤਵੀ ਕੀਤੀ ਮੁੜ 6 ਮਾਰਚ, 27 ਮਾਰਚ ਤੇ 10 ਅਪ੍ਰੈਲ ਤੇ ਮੁਲਤਵੀ ਕਰ ਦਿੱਤੀ ਗਈ। ਹੁਣ 10 ਅਪ੍ਰੈਲ ਨੂੰ ਜਦ ਮੁਲਾਜ਼ਮ ਮੀਟਿੰਗ ਕਰਨ ਗਏ ਤਾਂ ਦਫਤਰ ਅਧਿਕਾਰੀਆ ਵੱਲੋਂ ਮੁੜ ਤੋਂ ਮੀਟਿੰਗ ਮੁਲਤਵੀ ਕਰਨ ਦਾ ਸੰਦੇਸ਼ ਦਿੱਤਾ ਜਿਸ ਕਰਕੇ ਕਰਮਚਾਰੀਆ ਵਿਚ ਰੋਸ ਤੇ ਨਿਰਾਸ਼ਾ ਦੀ ਲਹਿਰ ਹੈ। 

ਜੋਆਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਗੁਰਮੀਤ ਸਿੰਘ ਭੂੰਦੜ, ਜਗਮੋਹਨ ਸਿੰਘ, ਜਗਸੀਰ ਸਿੰਘ, ਵਿਕਾਸ ਕੁਮਾਰ, ਅਮਨ ਥਾਪਰ, ਜੈਵਲ ਜੈਨ, ਚਮਕੋਰ ਸਿੰਘ, ਜਨਕ ਸਿੰਘ ਵਰੁਣ ਜੈਣ ਵਰਿੰਦਰ ਸਿੰਘ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਿਛਲੇ 7-8 ਮਹੀਨਿਆ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੇ ਹਨ ਕਿ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੋਈ ਕਟੋਤੀ ਨਹੀ ਕੀਤੀ ਜਾਵੇਗੀ ਪਰ ਹੁਣ ਮੁਲ਼ਾਜ਼ਮਾਂ ਦੀਆ ਤਨਖਾਹਾਂ ਤੇ 31000-31000 ਦਾ ਕੱਟ ਲਗਾ ਕੇ ਮੁਲਜ਼ਮਾਂ ਨੂੰ ਖੁਦਕੁਸ਼ੀਆ ਕਰਨ ਤੇ ਮਜ਼ਬੂਰ ਕੀਤਾ ਜਾ ਰਿਹਾ ਹੈ। ਆਗੂਅ ਨੇ ਕਿਹਾ ਕਿ ਕਰਮਚਾਰੀ ਪਿਛਲੇ 20-20 ਸਾਲਾਂ ਤੋਂ ਤਨਦੇਹੀ ਨਾਲ ਸਿੱਖਿਆ ਵਿਭਾਗ ਦਾ ਕੰਮ ਕਰ ਰਹੇ ਹਨ ਅਤੇ ਕਰਮਚਾਰੀਆ ਨੂੰ ਤਨਖਾਹ ਦੇਣ ਲਈ ਬਜ਼ਟ ਵੀ ਕੇਂਦਰ ਸਰਕਾਰ ਵੱਲੋਂ ਪੂਰਾ ਜ਼ਾਰੀ ਕੀਤਾ ਜਾ ਰਿਹਾ ਹੈ ਫਿਰ ਵੀ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੱਟ ਲਾਉਣ ਤੇ ਤੁਲੀ ਹੋਈ ਹੈ। ਆਗੂਆ ਨੇ ਕਿਹਾ ਕੈਬਿਨਟ ਵਿਚ ਪਾਸ ਕੀਤੇ ਮਤੇ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆ ਦੀ ਤਨਖਾਹ ਕਟੋਤੀ ਨਾਲ ਸਰਕਾਰ ਦੇ ਖ਼ਜ਼ਾਨੇ ਵਿਚ ਤਕਰੀਬਨ 23 ਕਰੋੜ ਦੀ ਬੱਚਤ ਹੋਵੇਗੀ। ਸਰਕਾਰ ਮੁਲ਼ਾਜ਼ਮਾਂ ਦੀਆ ਤਨਖਾਹਾਂ ਵਧਾਉਣ ਦੀ ਬਜ਼ਾਏ ਤਨਖਾਹਾਂ ਤੇ ਕੱਟ ਲਗਾ ਕੇ ਖ਼ਜ਼ਾਨਾ ਭਰਨ ਦੀਆ ਵਿਉਤਾਂ ਘੜ ਰਹੀ ਹੈ। ਆਗ਼ੂਆ ਨੇ ਕਿਹਾ ਕਿ ਤਨਖਾਹ ਕਟੋਤੀ ਨਾਲ ਕਰਮਚਾਰੀ ਆਪਣੇ ਬੱਚਿਆ ਦਾ ਪਾਲਣ ਪੋਸ਼ਣ ਨਹੀ ਕਰ ਸਕਣਗੇ ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜਬਾ ਵਿਖੇ ਛੱਡ ਕੇ ਆਉਣਗੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ