Skip to main content

ਡੀ ਏ ਸਬੰਧੀ ਹਾਈਕੋਰਟ ਦੇ ਆਏ ਫੈਸਲੇ ਤੋਂ ਬਾਅਦ ਮੁਲਾਜ਼ਮ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ

ਡੀ ਏ ਸਬੰਧੀ ਹਾਈਕੋਰਟ ਦੇ ਆਏ ਫੈਸਲੇ ਤੋਂ ਬਾਅਦ ਮੁਲਾਜ਼ਮ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ ਚੰਡੀਗੜ੍ਹ 09 ਅਪ੍ਰੈਲ ( ਰਣਜੀਤ ਧਾਲੀਵਾਲ ) : ਜੁਆਇੰਟ ਐਕਸ਼ਨ ਕਮੇਟੀ, ਚੰਡੀਗੜ੍ਹ ਵੱਲੋ ਅੱਜ ਮੀਟਿੰਗ ਕੀਤੀ ਗਈ ਜਿਸ ਵਿੱਚ ਮਾਨਯੋਗ ਅਦਾਲਤ ਵੱਲੋ ਡੀ ਏ ਸਬੰਧੀ ਦਿੱਤੇ ਫੈਸਲੇ ਉਤੇ ਚਰਚਾ ਕੀਤੀ ਗਈ। ਇਹ ਦੱਸਦੇ ਹੋਏ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ ਕਿ ਮਾਨਯੋਗ ਅਦਾਲਤ ਵੱਲੋ ਮੁਲਾਜ਼ਮਾਂਦੇ ਹੱਕ ਵਿੱਚ ਫੈਸਲਾ ਕੀਤਾ ਗਿਆ।ਮਾਨਯੋਗ ਅਦਾਲਤ ਨੇ ਮੁਲਾਜ਼ਮਾਂਦੀ ਗੱਲ ਨੂੰਗੰਭੀਰਤਾ ਨਾਲ ਸੁਣਦਿਆ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕੀ ਉਹ ਇਹ ਬਕਾਇਆ16ਫੀਸਦੀਮਹਿੰਗਾਈ ਭੱਤਾ 30 ਜੂਨ,2026 ਤੱਕ ਰਲੀਜ਼ ਕੀਤਾ ਜਾਵੇ।ਇਸ ਇਤਿਹਾਸਿਕ ਫੈਸਲੇ ਜਿਸ ਵਿੱਚ ਮੁਲਾਜ਼ਮਾਂ ਦੀ ਹੱਕੀ ਅਵਾਜ਼ ਨੂੰ ਸੁਣਿਆ ਅਤੇ ਨਿਆਂ ਪ੍ਰਦਾਨ ਕੀਤਾ। ਇਸ ਫੈਸਲੇ ਦੇ ਸਨਮੁੱਖ ਜੁਆਇੰਟ ਐਕਸ਼ਨ ਕਮੇਟੀ, ਚੰਡੀਗੜ੍ਹ ਮਾਨਯੋਗ ਜਸਟਿਸ ਹਰਪ੍ਰੀਤ ਸਿੰਘ ਬਰਾਰ, ਐਡਵੋਕੇਟ ਰਮਨ ਬੀ ਗਰਗ ਅਤੇ ਐਡਵੋਕੇਟ Amicus Curiae ਜੀ ਦਾ ਤਹਿ ਦਿੱਲੋ ਧੰਨਵਾਦ ਕਰਦੀ ਹੈ। ਇਹ ਫੈਸਲਾ ਸਾਰੇ ਕਰਮਚਾਰੀਆਂ ਲਈ ਵੱਡੀ ਜਿੱਤ ਹੈ ਅਤੇ ਸਾਡੇ ਹੱਕਾਂ ਦੀ ਪੁਸ਼ਟੀ ਕਰਦਾ ਹੈ। ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸਿਏਸ਼ਨ ਵੱਲੋਂ ਮੁਲਾਜ਼ਮ ਹੱਕੀ ਮੰਗਾਂ ਸਬੰਧੀ ਡੀ.ਏ ਤੋਂ ਇਲਾਵਾ 04 ਹੋਰ ਕੇਸ ਦਾਇਰ ਕੀਤੇ ਹੋਏ ਹਨ, ਜਿਸ ਸਬੰਧੀ ਸਰਕਾਰ ਨੂੰ ਨੋਟਿਸ ਜਾਰੀ ਹੋ ਚੁੱਕਾ ਹੈ ਅਤੇ ਅਸੀ ਇਹੀ ਆਸ ਕਰਦੇ ਹਾਂ ਕਿ ਮੁਲਾਜ਼ਮਾਂ ਦੀ ਹੱਕੀ ਮੰਗਾਂ ਨੂੰ ...

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਨਯਾ ਗਾਓਂ ਨਗਰ ਕੌਂਸਲ ਦੇ ਪ੍ਰਧਾਨ ਤੇ 5 ਕੌਂਸਲਰ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਭਾਜਪਾ ਦਾ ਹੋਇਆ ਸਫਾਇਆ

ਆਪ ਦੇ ਸੰਸਥਾਪਕ ਮੈਂਬਰ, ਕਾਂਗਰਸ ਕੌਂਸਲਰ ਤੇ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ  ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਈਆਂ ਸ਼ਾਮਲ

ਅਕਾਲੀ ਦਲ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ ਦੀ ਕੀਤੀ ਅਪੀਲ

ਨਯਾ ਗਾਓਂ (ਮੁਹਾਲੀ) 09 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਅੱਜ ਨਗਰ ਕੌਂਸਲ ਵਿਚ ਉਸ ਵੇਲੇ ਸਫਾਇਆ ਹੋ ਗਿਆ ਜਦੋਂ ਕੌਂਸਲ ਦੇ ਭਾਜਪਾ ਪ੍ਰਧਾਨ ਬਲਵਿੰਦਰ ਕੌਰ ਤੇ ਪੰਜ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਭਾਜਪਾ ਕੌਂਸਲਰਾਂ ਤੋਂ ਇਲਾਵਾ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੀਨੀਅਰ ਆਗੂ ਗੁਰਧਿਆਨ ਸਿੰਘ ਵੀ ਸ਼ਾਮਲ ਹਨ ਜੋ ਭਾਜਪਾ ਕੌਂਸਲ ਪ੍ਰਧਾਨ ਬਲਵਿੰਦਰ ਕੌਰ ਦੇ ਪਤੀ ਹਨ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਜਸਪ੍ਰੀਤ ਸਿੰਘ ਸੰਧੂ ਤੇ ਕਾਂਗਰਸੀ ਕੌਂਸਲਰ ਰਿੰਕੂ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਹੀ ਆਪ ਦੀਆਂ 7 ਪੰਚਾਇਤਾਂ ਵੀ ਅਕਾਲੀ ਦਲ ਵਿਚ ਸ਼ਾਮਲ ਹੋਈਆਂ।

ਇਸ ਮੌਕੇ ਪਾਰਟੀ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਨਾਲ ਮਿਲ ਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਧਿਆਨ ਸਿੰਘ ਦਾ ਇਲਾਕੇ ਦੀ ਸਮੁੱਚੀ ਸਿਖ਼ਰਲੀ ਭਾਜਪਾ ਲੀਡਰਸ਼ਿਪ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਆਗੂਆਂ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਸਿਰਫ ਅਕਾਲੀ ਦਲ ਨੇ ਹੀ ਸੱਤਾ ਵਿਚ ਹੁੰਦਿਆਂ ਨਯਾ ਗਾਓਂ ਦਾ ਵਿਕਾਸ ਕਰਵਾਇਆ ਸੀ। ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਭਾਜਪਾ ਕੌਂਸਲਰਾਂ ਵਿਚ ਅਮਨਦੀਪ ਕੌਰ, ਵਿਨੋਦ ਬਿੰਦੋਲੀਆ, ਵਿਸ਼ਾਨ ਪਾਸੀ ਤੇ ਸੁਨਹਿਰੀ ਦੇਵੀ ਸ਼ਾਮਲ ਹਨ।

ਬਾਦਲ ਨੇ ਗੁਰਧਿਆਨ ਸਿੰਘ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਤੇ ਪਾਰਟੀ ਆਗੂ ਹਰਦੀਪ ਸਿੰਘ ਖਿਜ਼ਰਾਬਾਦ ਨੂੰ ਪਾਰਲੀਮਾਨੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਰਵਿੰਦਰ ਖੇੜਾ ਨੂੰ ਖਰੜ ਦਾ ਐਮ ਐਲ ਏ ਚੁਣਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਨਯਾ ਗਾਓਂ ਦੇ ਵਿਕਾਸ ਵਾਸਤੇ ਵਚਨਬੱਧ ਹਨ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਦਾ ਕੰਮ ਮੂੰਹੋਂ ਬੋਲਦਾ ਹੈ। ਉਹਨਾਂ ਕਿਹਾ ਕਿ ਅਸੀ਼ ਨਿਊ ਚੰਡੀਗੜ੍ਹ ਦੀ ਸਥਾਪਨਾ ਕੀਤੀ ਤੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਬਣਾ ਕੇ ਇਸਨੂੰ ਵਿਸ਼ਵ ਦੇ ਨਕਸ਼ੇ ’ਤੇ ਲਿਆਂਦਾ।

ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਪਾਰਟੀ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਲਾਮਿਸਾਲ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਅਗਲੀ ਸਰਕਾਰ ਬਣਾਏਗੀ। ਨਯਾ ਗਾਓਂ ਦੇ ਲੋਕਾਂ ਦੀਆਂ ਪੇਸ਼ ਕਰਦਿਆਂ ਗੁਰਧਿਆਨ ਸਿੰਘ ਨੇ ਕਿਹਾ ਕਿ ਕੌਂਸਲ ਨੂੰ ਆਧੁਨਿਕ ਸੀਵਰੇਜ ਸਿਸਟਮ ਤੇ ਨਹਿਰੀ ਪਾਣੀ ਦੀ ਜ਼ਰੂਰਤ ਹੈ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕੌਂਸਲ ਵੱਲੋਂ ਇਮਾਰਤਾਂ ਦੇ ਕਮਰਸ਼ੀਅਲ ਨਕਸ਼ੇ ਵੀ ਮਨਜ਼ੂਰ ਹੋਣੇ ਚਾਹੀਦੇ ਹਨ। ਇਸ ਮੌਕੇ ਸੀਨੀਅਰ ਆਗੂ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹੀ ਨਯਾ ਗਾਓਂ ਦਾ ਵਿਕਾਸ ਕੀਤਾ ਹੈ ਤੇ ਉਹਨਾਂ ਨੇ ਕੌਂਸਲ ਨੂੰ ਅਣਡਿੱਠ ਕਰਨ ਵਾਸਤੇ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਸੀਨੀਅਰ ਆਗੂ ਪਰਮਿੰਦਰ ਸਿੰਘ ਸੋਹਾਣਾ ਨੇ ਵੀ ਸੰਬੋਧਨ ਕੀਤਾ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

Chandigarh Students excelled at India Skills Competition held at Agra

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ