Skip to main content

New Team Announced for BJP Mahila Morcha Mandal-3 Mohali; Responsibilities Assigned to Office Bearers

New Team Announced for BJP Mahila Morcha Mandal-3 Mohali; Responsibilities Assigned to Office Bearers S.A.S.Nagar 26 April ( Ranjeet Singh Dhaliwal ) : The new team for the Bharatiya Janata Party (BJP) Mahila Morcha (Women's Wing), Mandal-3 Mohali, was announced at the Wave Club House in Sector-85. On this occasion, members inducted into the new team were assigned responsibilities for various positions. BJP Mohali District President Sanjeev Vashisht attended the event as the Chief Guest. He was accompanied by BJP Punjab State Press Secretary Hardev Singh Ubha, Mandal President-3 Jasminder Singh, Vice President Manoj Sharma, Mandal President-4 Rakhi Pathak, and Mahila Morcha District President Milli Garg. In the new team, Harshita Chopra was appointed President; Deepa Arora and Poonam Sharma were named General Secretaries; Suruchi Joshi was appointed Treasurer; Shiuli Chaudhary and Indu Ji were appointed Vice Presidents; Vandana Bansal and Harsh Bala were appointed Joint Secretaries...

ਫੀਲਡ ਮੁਲਾਜ਼ਮ ਸੀਵਰੇਜ ਬੋਰਡ ਤੇ ਸਥਾਨਕ ਸਰਕਾਰਾਂ ਵਿਭਾਗ ਖਿਲਾਫ਼ 7 ਮਈ ਨੂੰ ਕਰਨਗੇ ਰੋਸ ਰੈਲੀ

ਫੀਲਡ ਮੁਲਾਜ਼ਮ ਸੀਵਰੇਜ ਬੋਰਡ ਤੇ ਸਥਾਨਕ ਸਰਕਾਰਾਂ ਵਿਭਾਗ ਖਿਲਾਫ਼ 7 ਮਈ ਨੂੰ ਕਰਨਗੇ ਰੋਸ ਰੈਲੀ

ਚੰਡੀਗੜ੍ਹ 26 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਰਕੇ ਸੀਵਰੇਜ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਖਿਲਾਫ 7 ਮਈ ਨੂੰ ਮੁੱਖ ਦਫਤਰ ਮਿਊਂਂਸਪਲ ਭਵਨ ਚੰਡੀਗੜ੍ਹ ਸੈਕਟਰ 35 ਏ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਆਗੂਆਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਪੁਰੀ, ਜਰਨਲ ਸਕੱਤਰ ਫੁੰਮਣ ਸਿੰਘ ਕਾਠਗੜ , ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ, ਰਾਜਪਾਲ ਸਿੰਘ ਲਸੋਈ,ਤੇ ਕਿਸ਼ੋਰ ਚੰਦ ਗਾਜ ਨੇ ਕਿਹਾ ਕਿ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਅਧਿਕਾਰੀ ਮੁੱਖ ਕਾਰਜਕਾਰੀ ਅਫਸਰ ਤੇ ਮੁੱਖ ਇੰਜਨੀਅਰ ਜੀ ਨੇ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਨੂੰ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ 2004 ਤੋਂ ਪਹਿਲਾਂ ਦੇ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀ ਵਾਪਸੀ ਚਿੱਠੀਆਂ ਲਿਖ ਪੜੀ ਕਰਕੇ ਪੈਨਸ਼ਨ ਕੇਸ ਨੂੰ ਰੋਕਣ ਤੇ ਲੱਗੇ ਹੋਏ ਹਨ।

ਮੁਲਾਜ਼ਮ ਜਥੇਬੰਦੀ ਦੀਆਂ ਉਚ ਅਧਿਕਾਰੀਆਂ ਨਾਲ ਅਤੇ ਵਿੱਤ ਮੰਤਰੀ ਪੰਜਾਬ ਸਰਕਾਰ ਅਗਵਾਈ ਹੇਠ ਬਣੀ ਸਬ ਕਮੇਟੀ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ।ਪਰ ਇਹਨਾਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਫੀਲਡ ਮੁਲਾਜ਼ਮਾਂ ਵਿੱਚ ਭਾਰੀ ਰੋਸ ਦੇ ਬੇਚੈਨੀ ਪਾਈ ਜਾ ਰਹੀ ਹੈ। ਸੀਵਰੇਜ ਬੋਰਡ ਦੇ ਫੀਲਡ ਦੇ ਵਿੱਚ ਮੰਡੀਆਂ ਦੇ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਅੱਠ-ਅੱਠ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਰਿਟਾਇਰ ਹੋਏ ਮੁਲਾਜ਼ਮਾਂ ਨੂੰ ਉਹਨਾਂ ਦੇ ਬਕਾਇਆ ਦੇ ਇੰਤਜ਼ਾਰ ਕਰਦੇ ਹੋਏ ਬਹੁਤੇ ਮੁਲਾਜ਼ਮ ਇਸ ਦੁਨੀਆਂ ਤੋਂ ਚਲੇ ਗਏ। ਮੁਲਾਜ਼ਮਾਂ ਨੂੰ ਏਰੀਅਰ ਦੇਣ ਪਿਛੇ ਆਨਾਕਾਨੀ ਕੀਤੀ ਜਾ ਰਹੀ ਕੱਚੇ ਮੁਲਾਜ਼ਮ ਜਿਹੜੇ 20-20 ਸਾਲਾਂ ਤੋਂ ਕੰਮ ਕਰਦੇ ਆ ਰਹੇ ਹਨ ਉਹਨਾਂ ਨੂੰ ਰੈਗੂਲਰ ਕਰਨ ਵਾਸਤੇ ਕੋਈ ਪੋਲਸੀ ਨਹੀਂ ਬਣਾਈ ਜਾ ਰਹੀ ਜਿਸ ਤਰਾਂ ਜਗਲਾਤ ਵਿਭਾਗ ਨੇ ਆਪਣੇ ਮੁਲਾਜ਼ਮਾਂ ਨੂੰ 10 ਸਾਲ ਦੀ ਸੇਵਾ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਪਰ ਸੀਵਰੇਜ ਬੋਰਡ ਦੇ ਅਧਿਕਾਰੀ ਨਵੀਆਂ ਤੋਂ ਨਵੀਆਂ ਕੰਪਨੀਆਂ ਲਿਆ ਕੇ ਉਹਨਾਂ ਕੰਟਰੈਕਟ ਦੇ ਮੁਲਾਜ਼ਮਾਂ ਉੱਤੇ ਥੋਪੀਆਂ ਜਾ ਰਹੀਆਂ ਹਨ ਹਨ ਪਰ ਇਹਨਾਂ ਨੂੰ ਰੈਗੂਲਰ ਕਰਨ ਵਾਸਤੇ ਜਾਂ ਮਹਿਕਮੇ ਦੇ ਵਿੱਚ ਇਹਨਾਂ ਨੂੰ ਮਰਜ ਕਰਨ ਵਾਸਤੇ, ਇਹਨਾਂ ਦੀ ਸੈਲਰੀ ਵਧਾਉਣ ਵਾਸਤੇ ਵੀ ਵਿਚਾਰ ਨਹੀਂ ਕੀਤਾ ਜਾ ਰਿਹਾ। 

ਆਗੂਆਂ ਨੇ ਕਿਹਾ ਕਿ ਕਈ ਵਾਰ ਹੋ ਚੁੱਕੀਆਂ ਮੀਟਿੰਗਾਂ ਦੇ ਫੈਸਲਿਆਂ ਨੂੰ ਲਾਗੂ ਨਾਂ ਕਰਨ ਦੇ ਰੋਸ ਵਜੋਂ ਅਤੇ ਸਰਕਾਰ ਦੇ ਫੈਸਲਿਆਂ ਨੂੰ ਲਾਗੂ ਨਾਂ ਕਰਨ ਦੇ ਸਬੰਧ ਵਿੱਚ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫਸਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਦੇ ਖਿਲਾਫ 7 ਮਈ ਨੂੰ ਸਥਾਨਕ ਸਰਕਾਰਾਂ ਦਫਤਰ ਸੈਕਟਰ 35 ਏ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਦੀ ਸਾਰੀ ਜਿੰਮੇਵਾਰੀ ਸਥਾਨਕ ਸਰਕਾਰਾਂ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀ ਹੋਵੇਗੀ। 

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ