Skip to main content

Harsimrat K Badal demands Anti - Sacrilege Bill passed by erstwhile SAD govt be ratified by the centre.

Harsimrat K Badal demands Anti - Sacrilege Bill passed by erstwhile SAD govt be ratified by the centre. (Also calls for release of Bhai Balwant S Rajoana) Chandigarh 02 April ( Ranjeet Singh Dhaliwal ) : Senior Shiromani Akali Dal (SAD) leader Harsimrat Kaur Badal today demanded that the Anti-Sacrilege Bill passed by the Vidhan Sabha in 2016 during the tenure of the Shiromani Akali Dal government, which was still awaiting approval of the central government, be ratified immediately. Speaking in parliament, Harsimrat Badal came down heavily on the Congress and it’s State President Amarinder Singh Raja Warring who proudly referred to former prime minister Indira Gandhi his mother. While describing the Indira Gandhi ordered attack on Sri Darbar Sahib as the biggest sacrilege ever, Harsimrat Badal said “hundreds of holy Granths were destroyed but Raja Warring has never spoken on this issue, forget seeking justice for the same”. Harsimrat Badal said the Aam Aadmi Party was also responsible f...

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵੱਲੋਂ ਨਿਖੇਧੀ

ਸੰਘਰਸ਼ ਕਰ ਰਹੀਆਂ ਸਟਾਫ ਨਰਸਾਂ ਤੇ ਐਸਮਾ ਲਗਾਉਣ ਦੀ ਪ.ਸ.ਸ.ਫ. ਵੱਲੋਂ ਨਿਖੇਧੀ

ਚੰਡੀਗੜ੍ਹ 01 ਅਪ੍ਰੈਲ ( ਰਣਜੀਤ ਧਾਲੀਵਾਲ ) : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਹੈਡ ਆਫਿਸ 1406/22 ਚੰਡੀਗੜ੍ਹ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵਲੋਂ 4600 ਗ੍ਰੇਡ ਪੇਅ ਅਤੇ ਹੋਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਮਿਤੀ 26 ਮਾਰਚ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਅਤੇ ਵਿਭਾਗ ਵਲੋਂ ਇਹਨਾਂ ਸਟਾਫ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਬਰ ਦਾ ਰਸਤਾ ਅਖਤਿਆਰ ਕੀਤਾ ਜਾ ਰਿਹਾ ਹੈ। 

ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦਾ ਪੈਰੋਕਾਰ ਸਮਝਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਪਿਛਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।ਮੈਡੀਕਲ ਕਾਲਜਾਂ ਵਿੱਚ ਦਿਨ-ਰਾਤ ਡਿਊਟੀ ਕਰ ਰਹੀਆਂ ਸਟਾਫ ਨਰਸਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਤੋਂ ਵੀ ਸਰਕਾਰ ਭੱਜ ਰਹੀ ਹੈ ਅਤੇ ਉਹਨਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ। 

ਪ.ਸ.ਸ.ਫ. ਦੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਸਰਕਾਰ ਅਤੇ ਡੀ ਆਰ ਐਮ ਈ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਹੁਣ ਇਹ ਸੰਘਰਸ਼ ਕੇਵਲ ਸਟਾਫ ਨਰਸਾਂ ਅਤੇ ਸਿਹਤ ਮੁਲਾਜ਼ਮਾਂ ਦਾ ਨਹੀਂ ਰਿਹਾ ਸਗੋਂ ਇਹ ਸੰਘਰਸ਼ ਹੁਣ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦਾ ਬਣ ਗਿਆ ਹੈ। ਜੱਥੇਬੰਦੀ ਦੇ ਆਗੂਆਂ ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹਨਾਂ ਸਿਹਤ ਮੁਲਾਜ਼ਮਾਂ ਨਾਲ ਗਾਲਬਾਤ ਰਾਹੀ ਮੰਗਾਂ ਨੂੰ ਹੱਲ ਨਾਂ ਕੀਤਾ ਗਿਆ ਅਤੇ ਐਸਮਾ ਨੂੰ ਰੱਦ ਨਾਂ ਕੀਤਾ ਗਿਆ ਤਾਂ ਇਸ ਆਮ ਆਦਮੀਆਂ ਦੀ ਸਰਕਾਰ, ਉਚੇਰੀ ਸਿੱਖਿਆ ਸਿਹਤ ਮੰਤਰੀ ਨੂੰ ਸਮੁੱਚੇ ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। 

ਆਗੂਆਂ ਨੇ ਕਿਹਾ ਕਿ ਸਮੁੱਚਾ ਮੁਲਾਜ਼ਮ ਵਰਗ ਇਹਨਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਦੇ ਪਿੜ ਵਿੱਚ ਹੈ।ਇਸ ਮੌਕੇ ਗੁਰਬਿੰਦਰ ਸਿੰਘ, ਅਨਿਲ ਕੁਮਾਰ, ਬੋਬਿੰਦਰ ਸਿੰਘ, ਅਮਨਦੀਪ ਸ਼ਰਮਾ, ਜਸਵਿੰਦਰ ਸੋਜਾ, ਮਨੋਹਰ ਲਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਕਿਸ਼ੋਰ ਚੰਦ ਗਾਜ, ਬਲਵਿੰਦਰ ਭੁੱਟੋ, ਪ੍ਰੇਮ ਚੰਦ ਆਜ਼ਾਦ, ਜਤਿੰਦਰ ਕੁਮਾਰ, ਰਜਿੰਦਰ ਸਿੰਘ ਰਿਆੜ, ਤਰਸੇਮ ਮਾਧੋਪੁਰੀ, ਚਮਕੌਰ ਸਿੰਘ ਨਾਭਾ, ਗੁਰਪ੍ਰੀਤ ਰੰਗੀਲਪੁਰ, ਲਖਵਿੰਦਰ ਖਾਨਪੁਰ, ਸਿਮਰਜੀਤ ਸਿੰਘ ਬਰਾੜ, ਮਾਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮਕੀਮਪੁਰ, ਦਵਿੰਦਰ ਸਿੰਘ ਬਿੱਟੂ, ਸੁਭਾਸ਼ ਚੰਦਰ, ਮੋਹਣ ਸਿੰਘ ਪੂਨੀਆਂ ਆਦਿ ਆਗੂ ਵੀ ਹਾਜਰ ਸਨ।

Comments

Most Popular

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Chandigarh Students excelled at India Skills Competition held at Agra

Anganwadi Workers and Helpers Submit Memorandum Against Draft Rules Issued by the Social Welfare Department

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਮੁਲਾਜ਼ਮਾਂ ਦਾ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ 8 ਮਾਰਚ ਨੂੰ : ਸਤੀਸ਼ ਰਾਣਾ