ਸਾਬਕਾ ਰਾਗੀ ਭਾਈ ਹਰਬੰਸ ਸਿੰਘ ਦੇ ਪਰਿਵਾਰ ਦੀ ਜਾਇਦਾਦ ਹੜੱਪ ਕੀਤੇ ਜਾਣ ਦੇ ਮਾਮਲੇ ਵਿਚ ਧਮਕੀ ਦੇਣ ਵਾਸਤੇ ਆਪ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ
ਸਾਬਕਾ ਰਾਗੀ ਭਾਈ ਹਰਬੰਸ ਸਿੰਘ ਦੇ ਪਰਿਵਾਰ ਦੀ ਜਾਇਦਾਦ ਹੜੱਪ ਕੀਤੇ ਜਾਣ ਦੇ ਮਾਮਲੇ ਵਿਚ ਧਮਕੀ ਦੇਣ ਵਾਸਤੇ ਆਪ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ 24 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਾਬਕਾ ਰਾਗੀ ਭਾਈ ਹਰਬੰਸ ਸਿੰਘ ਜਗਾਧਰੀ ਵਾਲੇ ਦੀ ਜਾਇਦਾਦ ਜ਼ਬਤ ਕਰਨ ਦੀ ਧਮਕੀ ਦੇਣ ਤੇ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਉਹਨਾਂ ਖਿਲਾਫ ਫੌਜਦਾਰੀ ਮਾਮਲਾ ਦਰਜ ਕੀਤਾ ਜਾਵੇ।
ਮਜੀਠੀਆ ਨੇ ਦੱਸਿਆ ਕਿ ਉਸ ਵੇਲੇ ਵਿਧਾਇਕ ਨੇ ਮਹਾਗੁਰਜੋਤ ਨੂੰ ਆਖਿਆਕਿ ਉਹ ਜਨਤਕ ਤੌਰ ’ਤੇ ਸਮਝੌਤਾ ਹੋਣ ਦੀ ਗੱਲ ਕਬੂਲੇ ਅਤੇ ਵਾਅਦਾ ਕੀਤਾ ਕਿ ਜ਼ਮੀਨ ਉਹਨਾਂ ਦੇ ਪਰਿਵਾਰ ਨੂੰ ਵਾਪਸ ਮੋੜੀ ਜਾਵੇਗੀ ਪਰ ਜਦੋ ਵੀਡੀਓ ਜਾਰੀ ਹੋ ਗਈ ਤਾਂ ਇਸ ਤੋਂ ਮੁੱਕਰ ਗਿਆ। ਮਹਾਗੁਰਜੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਇਕ ਦੇ ਨਜ਼ਦੀਕੀ ਵਰਿੰਦਰ ਸਿੰਘ ਬਾਜਵਾ ਨੇ ਵੁਹਨਾਂ ਨੂੰ ਵਾਅਦਾ ਕੀਤਾ ਸੀ ਕਿ ਜ਼ਮੀਨ 5 ਕਰੋੜ ਰੁਪਏ ਵਿਚ ਵਿਕ ਜਾਵੇਗੀ ਜਿਸ ਤੋਂ ਉਹਨਾਂ ਇਨਕਾਰ ਕਰ ਦਿੱਤਾ।
ਉਹਨਾਂ ਕਿਹਾ ਕਿ ਇਸ ਮਗਰੋਂ ਉਹਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤੇ ਉਹਨਾਂ ਦੀ ਆਵਾਜ਼ ਦਬਾਉਣ ਲਈ ਕਈ ਮਾਣ ਹਾਨੀ ਦੇ ਨੋਟਿਸ ਜਾਰੀ ਕੀਤੇ ਗਏ। ਉਹਨਾਂ ਇਹ ਵੀ ਦੱਸਿਆ ਕਿ ਉਹ ਆਪਣੇ ਪਰਿਵਾਰ ਦੀ ਜਾਇਦਾਦ ਬਚਾਉਣ ਵਾਸਤੇ ਯਤਨਸ਼ੀਲ ਹਨ ਤੇ ਵਾਰ-ਵਾਰ ਪੁਲਿਸ ਤੇ ਮਾਲੀਆ ਵਿਭਾਗ ਨੂੰ ਸ਼ਿਕਾਇਤਾਂ ਦਿੱਤੀਆਂ ਹਨ ਪਰ ਕੋਈ ਅਸਰ ਨਹੀਂ ਹੋਇਆ। ਉਹਨਾਂ ਨੇ ਉਹਨਾਂ ਦੇ ਦਾਦਾ ਜੀ ਦੇ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢਣ ਦੀ ਵੀ ਨਿਖੇਧੀ ਕੀਤੀ ਜਿਸ ਤਹਿਤ ਉਹਾਂ ਨੂੰ ਵਿਧਾਇਕ ਦੇ ਕਹਿਣ ’ਤੇ ਠੱਗ ਤੇ ਚੋਰ ਕਿਹਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਨਾਮੀ ਪਰਿਵਾਰ ਹਾਂ ਜਿਸ ਪਰਿਵਾਰ ਨੂੰ ਪਿਛਲੀਆਂ ਚਾਰ ਪੀੜ੍ਹੀਆਂ ਤੋਂ ਕੀਰਤਨ ਸੇਵਾ ਵਾਸਤੇ ਜਾਣਿਆ ਜਾਂਦਾ ਹੈ।
Comments
Post a Comment