Skip to main content

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੱਸ ਐਂਡ ਕਾਰ ਆਪਰੇਟਰਜ਼ ਕਨਫੈਡਰੇਸ਼ਨ ਆਫ ਇੰਡੀਆ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੱਸ ਐਂਡ ਕਾਰ ਆਪਰੇਟਰਜ਼ ਕਨਫੈਡਰੇਸ਼ਨ ਆਫ ਇੰਡੀਆ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਚੰਡੀਗੜ੍ਹ 11 ਅਪ੍ਰੈਲ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਵਿੱਚ ਆਯੋਜਿਤ "ਪ੍ਰਵਾਸਾ 5.0" ਦੇ ਉਦਘਾਟਨ ਸਮਾਰੋਹ ਨੇ ਭਾਰਤ ਦੇ ਆਵਾਜਾਈ ਖੇਤਰ ਦੇ ਭਵਿੱਖ ਦੀ ਇੱਕ ਸ਼ਕਤੀਸ਼ਾਲੀ ਝਲਕ ਪੇਸ਼ ਕੀਤੀ। ਇਹ ਸਮਾਗਮ ਇੱਕ ਸੁਰੱਖਿਅਤ, ਸਮਾਰਟ ਅਤੇ ਟਿਕਾਊ ਆਵਾਜਾਈ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਤਕਨਾਲੋਜੀਆਂ, ਨਵੀਨਤਾਵਾਂ ਅਤੇ ਨੀਤੀ ਦਿਸ਼ਾ 'ਤੇ ਕੇਂਦ੍ਰਿਤ ਸੀ। ਇਸ ਸਮਾਗਮ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਅਨੁਰਾਗ ਸ਼ਰਮਾ ਦੀ ਮੌਜੂਦਗੀ ਰਹੀ। ਉਨ੍ਹਾਂ ਨੇ ਇੱਕ ਆਧੁਨਿਕ, ਕੁਸ਼ਲ ਅਤੇ ਸਮਾਵੇਸ਼ੀ ਆਵਾਜਾਈ ਪ੍ਰਣਾਲੀ ਨੂੰ ਦੇਸ਼ ਦੀ ਆਰਥਿਕ ਤਰੱਕੀ ਅਤੇ ਸ਼ਹਿਰੀ ਜੀਵਨ ਪੱਧਰ ਵਿੱਚ ਸੁਧਾਰ ਲਈ ਜ਼ਰੂਰੀ ਦੱਸਿਆ। ਇਸ ਮੌਕੇ 'ਤੇ, ਸਰਤਾਜ ਲਾਂਬਾ, ਜਿਨ੍ਹਾਂ ਨੇ ਸਮਾਗਮ ਦੀ ਅਗਵਾਈ ਕੀਤੀ, ਨੇ "ਪ੍ਰਵਾਸਾ 5.0" ਦੇ ਉਦੇਸ਼ ਅਤੇ ਦ੍ਰਿਸ਼ਟੀਕੋਣ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਸਮਾਗਮ ਦੇਸ਼ ਭਰ ਦੇ ਮੁੱਖ ਹਿੱਸੇਦਾਰਾਂ ਨੂੰ ਇਕੱਠੇ ਕਰਕੇ ਸੁਰੱਖਿਅਤ, ਸਮਾਰਟ ਅਤੇ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਨੂੰ ਉਤਸ਼ਾਹਿਤ ਕਰੇਗਾ। ਪਰਦਾ ਉਠਾਉਣ ਵਾਲੇ ਨੇ ਦੱਸਿਆ ਕਿ ਇਹ ਐਕਸਪੋ ਇੱਕ ਬਹੁ-ਮਾਡਲ ਪਹੁੰਚ 'ਤੇ ਅਧਾਰਤ ਹੋਵੇਗਾ, ਜਿਸ ਵਿੱਚ ਬੱਸ, ਮੈਟਰੋ, ਟੈਕਸੀ ਅਤੇ ਆਖਰੀ-ਮੀਲ ਕਨੈਕਟੀਵਿਟੀ ਵਰ...

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਚੋਣਾਂ ਸਮੇਂ ਕੀਤਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਸਿੱਖਿਆ ਮੰਤਰੀ ਦੇ ਹਲਕੇ ਅੰਦਰ ਪ੍ਰਦਰਸ਼ਨ ਕਰਨ ਦਾ ਐਲਨ

ਐਸ.ਏ.ਐਸ.ਨਗਰ 11 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਕੂਲਾਂ ਅੰਦਰ ਛੋਟੇ ਬੱਚਿਆਂ ਲਈ ਖਾਣਾ ਤਿਆਰ ਕਰਨ ਵਾਲੀਆਂ ਕੁੱਕ ਬੀਬੀਆਂ ਵਲੋਂ ਆਪਣੇ ਮਾਣਭੱਤੇ ਵਿੱਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਰਾਜ ਕਰਤਾ ਪਾਰਟੀ ਦੇ ਮੌਜੂਦਾ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਕੜੀ ਦੇ ਤਹਿਤ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿੱਡ ਡੇ ਮੀਲ ਵਰਕਰਜ ਯੂਨੀਅਨ ਪੰਜਾਬ (ਮੁੱਖ ਦਫਤਰ 1406/22-ਬੀ, ਚੰਡੀਗੜ੍ਹ) ਜ਼ਿਲਾ ਮੁਹਾਲੀ ਵਲੋਂ ਕੁਲਵਿੰਦਰ ਕੌਰ ਅੰਧਹੇੜੀ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਿਥੇ ਵੱਖ ਵੱਖ ਵਰਗਾਂ ਨਾਲ ਅਨੇਕਾਂ ਵਾਅਦੇ ਕੀਤੇ ਗਏ ਸਨ ਉਸ ਤਰ੍ਹਾਂ ਹੀ ਮਿੱਡ ਡੇ ਮੀਲ ਵਰਕਰਾਂ ਨੂੰ ਉਨ੍ਹਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਉਨਾਂ ਨੂੰ ਵੀ ਮੁਲਾਜ਼ਮਾਂ ਵਾਂਗ ਹੋਰ ਸਹੂਲਤਾਂ ਦੇਣ ਦਾ ਵੀ ਸਬਜ਼ਬਾਗ ਵਿਖਾਏ ਗਏ ਸਨ। ਕਿਉਂਕਿ ਇਨ੍ਹਾਂ ਵਰਕਰਾਂ ਨੇ ਅੱਗ ਦੇ ਅੱਗੇ ਕੰਮ ਕਰਨਾ ਹੁੰਦਾ ਹੈ ਕਈ ਜਗ੍ਹਾ ਕੁੱਕਰ ਫਟੱਣ ਦੀ ਦੁਰਘਟਨਾ ਵਾਪਰਨ ਕਾਰਨ ਹਾਦਸੇ ਵੀ ਹੋਏ ਹਨ ਪ੍ਰੰਤੂ ਸਰਕਾਰ ਵਲੋਂ ਇੰਨਾਂ ਗਰੀਬ ਬੀਬੀਆਂ ਦੀ ਕੋਈ ਸਾਰ ਨਹੀਂ ਲਈ ਗਈ। ਅੰਤ ਨੂੰ ਆਪਣੇ ਕੋਲੋਂ ਹੀ ਥੋੜ੍ਹੇ ਥੋੜ੍ਹੇ ਪੈਸੇ ਇਕੱਠੇ ਕਰਕੇ ਇੰਨਾ ਦੀ ਮੱਦਦ ਕੀਤੀ ਗਈ ਹੈ। 

ਮਿੱਡ ਡੇ ਮੀਲ ਵਰਕਰਜ ਯੂਨੀਅਨ ਵੱਲੋਂ ਇਸ ਸਬੰਧੀ ਅਨੇਕਾਂ ਵਾਰ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਚੇਤਾਇਆ ਗਿਆ ਹੈ ਪ੍ਰੰਤੂ ਸਰਕਾਰ ਵਲੋਂ ਇਸ ਸਬੰਧੀ ਕੋਈ ਗੌਰ ਨਹੀਂ ਕੀਤੀ ਗਈ। ਇੱਕ ਹੋਰ ਅਹਿਮ ਐਲਾਨ ਕਰਦਿਆਂ ਇਸ ਮੌਕੇ ਇੰਨਾ ਬੀਬੀਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਹੁਣ ਵੀ ਕੁੰਭਕਰਨੀ ਨੀਂਦ ਵਿੱਚੋ ਨਾ ਜਾਗੀ ਤਾਂ ਮਿੱਤੀ 3 ਮਈ 2026 ਨੂੰ ਸਿੱਖੀਆਂ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਪੂਰਨ ਰੂਪ ਵਿੱਚ ਜ਼ਿਮੇਵਾਰੀ ਸਰਕਾਰ ਦੀ ਹੋਵੇਗੀ।ਇਸ ਮੌਕੇ ਵਫ਼ਦ ਵਿੱਚ ਮਨਜੀਤ ਕੌਰ ਝੰਡੇ ਮਾਜਰਾ, ਸਰਬਜੀਤ ਕੌਰ ਰੋੜਾ, ਬਿੰਦਰ ਝੰਜੇੜੀ, ਜਸਵਿੰਦਰ ਕੌਰ ਹੁਸ਼ਿਆਰਪੁਰ ਸ਼ਾਮਲ ਸਨ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਗੁਰਬਿੰਦਰ ਸਿੰਘ ਚੰਡੀਗੜ੍ਹ, ਮਾਸਿਕ ਮੁਲਾਜ਼ਮ ਲਹਿਰ ਤੋਂ ਡਾ ਹਜਾਰਾ ਸਿੰਘ ਚੀਮਾਂ,ਮਨਪ੍ਰੀਤ ਸਿੰਘ ਗੋਸਲਾਂ, ਅਜਮੇਰ ਸਿੰਘ ਲੌਂਗੀਆ, ਸਰਬਜੀਤ ਸਿੰਘ ਚਤਾਮਲੀ, ਅਮਨਦੀਪ ਸਿੰਘ ਛੱਤ ਬੀੜ, ਸੁਲੱਖਣ ਸਿੰਘ ਸੀਸਵਾ, ਹਨੂੰਮਾਨ ਪ੍ਰਸਾਦਿ,ਸ਼ਿੰਦਰਪਾਲ ਛੱਤ ਬੀੜ,ਅਮਨਦੀਪ ਸਿੰਘ ਡੇਰਾ ਬੱਸੀ ਤੇ ਹੋਰ ਆਗੂ ਹਾਜ਼ਰ ਸਨ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

Anganwadi Workers and Helpers Submit Memorandum Against Draft Rules Issued by the Social Welfare Department

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

Chandigarh Students excelled at India Skills Competition held at Agra

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Chandigarh School Education Department’s Situation — Dearness Allowance of Guest/Contract Teachers Not Increased Since July 2025