Skip to main content

Mann government embroiled in Mid-Day Meal and panjiri scam: Tina Chaudhary

Mann government embroiled in Mid-Day Meal and panjiri scam: Tina Chaudhary Playing with the health of children and pregnant women by awarding contracts to private companies: Tina Chaudhary Demand for a high-level probe and strict action against the guilty Chandigarh 5 May ( Ranjeet Singh Dhaliwal ) : Punjab Congress spokesperson Tina Chaudhary today levelled serious allegations against the Punjab government led by Chief Minister Bhagwant Mann during a press conference. She said that despite the Chief Minister holding charge of Markfed, the government deliberately awarded contracts for the Mid-Day Meal, panjiri, and other food supplies to private companies. Tina Chaudhary alleged that these private companies supplied substandard food, directly endangering the health of poor children and pregnant women. She said that low-quality food items were procured at inflated prices, causing a loss to the state exchequer. She further stated that the companies awarded the tenders had identical addre...

ਆਪ ਸਰਕਾਰ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂਕਿ ਇਸਨੇ ਲਘੂ ਕਾਲੀ ਬਿਜਲੀ ਖਰੀਦ ਦੇ ਪ੍ਰਬੰਧ ਨਹੀਂ ਕੀਤੇ : ਅਕਾਲੀ ਦਲ

ਆਪ ਸਰਕਾਰ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂਕਿ ਇਸਨੇ ਲਘੂ ਕਾਲੀ ਬਿਜਲੀ ਖਰੀਦ ਦੇ ਪ੍ਰਬੰਧ ਨਹੀਂ ਕੀਤੇ : ਅਕਾਲੀ ਦਲ

ਡਾ. ਦਲਜੀਤ ਸਿੰਘ ਚੀਮਾ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀ ਅਸਫਲਤਾ ਲਈ ਬਹਾਨੇ ਬਣਾਉਣ ਦੀ ਕੀਤੀ ਨਿਖੇਧੀ

ਚੰਡੀਗੜ੍ਹ 27 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੰਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਭਰ ਵਿਚ 8 ਤੋਂ 10 ਘੰਟੇ ਦੇ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਇਹ ਲਘੂ ਕਾਲੀ ਬਿਜਲੀ ਖਰੀਦ ਸਮਝੌਤੇ ਨਹੀਂ ਕਰ ਸਕੀ ਤੇ ਨਾ ਹੀ ਇਸਨੇ ਪਹਾੜੀ ਰਾਜਾਂ ਤੋਂ ਬਿਜਲੀ ਖਰੀਦਣ ਲਈ ਸਮੇਂ ਸਿਰ ਬਿਜਲੀ ਐਕਸਚੇਂਜ ’ਤੇ ਸਮਝੌਤੇ ਨੇਪਰੇ ਚਾੜ੍ਹੇ ਤੇ ਪੈਸੇ ਦੀ ਘਾਟ ਕਾਰਨ ਇਹ ਬਿਜਲੀ ਦੀ ਖਰੀਦ ਵੀ ਨਹੀਂ ਕਰ ਪਾ ਰਹੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਵਿਚ ਉਦੋਂ ਬਿਜਲੀ ਕੱਟ ਲੱਗ ਰਹੇ ਹਨ ਜਦੋਂ ਖੇਤੀਬਾੜੀ ਸੈਕਟਰ ਵਾਸਤੇ ਬਿਜਲੀ ਦੀ ਕੋਈ ਮੰਗ ਨਹੀਂ ਹੈ। ਉਹਨਾਂ ਕਿਹਾ ਕਿ ਸਪਸ਼ਟ ਤੌਰ ’ਤੇ ਇਹ ਕੁਪ੍ਰਬੰਧਨ ਦਾ ਮਾਮਲਾ ਹੈ। ਉਹਨਾਂ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀਆਂ ਅਸਫਲਤਾਵਾਂ ’ਤੇ ਪਰਦੇ ਪਾਉਣ ਵਾਸਤੇ ਬਹਾਨੇਬਾਜ਼ੀ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਰੋੜਾ ਇਹ ਆਖ ਰਹੇ ਹਨ ਕਿ ਰੱਖ ਰੱਖਾਅ ਤੇ ਅਪਗ੍ਰੇਡੇਸ਼ਨ ਦੇ ਕੰਮ ਕਾਰਨ ਇਹ ਹਾਲਾਤ ਬਣੇ  ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਕੁਝ ਸਮਾਂ ਪਹਿਲਾਂ ਤਲਵੰਡੀ ਸਾਬੋ ਪਲਾਂਟ ਜੋ ਰੱਖ ਰੱਖਾਅ ਲਈ ਬੰਦ ਕੀਤਾ ਗਿਆ ਸੀ, ਮੁੜ ਚਾਲੂ ਹੋ ਗਿਆ ਹੈ ਤੇ ਰੋਪੜ ਪਲਾਂਟ ਦਾ ਇਕ ਯੂਨਿਟ ਹੀ ਇਸ ਵੇਲੇ ਬੰਦ ਹਨ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਸਰਕਾਰ ਪੀ ਐਸ ਪੀ ਸੀ ਐਲ ਵੱਲੋਂ ਲਘੂ ਕਾਲੀ ਬਿਜਲੀ ਖਰੀਦ ਸਮਝੌਤੇ ਕਰਵਾਉਣ ਵਿਚ ਅਸਫਲ ਰਹੀ ਹੈ ਹਾਲਾਂਕਿ ਇਹ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ ਕਿ ਗਰਮੀ ਦਾ ਸੀਜ਼ਨ ਜਲਦੀ ਸ਼ੁਰੂ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪਹਾੜੀ ਰਾਜਾਂ ਨਾਲ ਹੁੰਦੇ ਬਿਜਲੀ ਖਰੀਦ ਸਮਝੌਤੇ ਜਿਸ ਸਦਕਾ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਨੂੰ ਗਰਮੀਆਂ ਵਿਚ ਬਿਜਲੀ ਮਿਲਦੀ ਹੈ, ਵੀ ਕਰਨ ਵਿਚ ਦੇਰੀ ਹੋਈ ਹੈ। ਉਹਨਾਂ ਕਿਹਾ ਕਿ ਇਹ ਸਮਝੌਤੇ ਹੁਣ 1 ਮਈ ਤੋਂ ਲਾਗੂ ਹੋਣਗੇ।

ਅਕਾਲੀ ਆਗੂ ਨੇ ਕਿਹਾ ਕਿ ਸਰਕਸਾਰ ਫੰਡਾਂ ਦੀ ਘਾਟ ਕਾਰਨ ਬਿਜਲੀ ਖਰੀਦਣ ਵਿਚ ਵੀ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਨੂੰ ਫੰਡਾਂ ਦੀ ਬਹੁਤ ਤੋੜ ਹੈ ਕਿਉਂਕਿ ਸਰਕਾਰ ਨੇ ਮੁਫਤ ਬਿਜਲੀ ਸਬਸਿਡੀ ਦੀ ਰਕਮ ਹਾਲੇ ਤੱਕ ਜਾਰੀ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸੇ ਕਾਰਨ ਸਮੇਂ ਸਿਰ ਬਿਜਲੀ ਦੀ ਖਰੀਦ ਨਹੀਂ ਹੋ ਸਕੀ ਤੇ ਅੱਜ ਪੇਂਡੂ ਤੇ ਸ਼ਹਿਰੀ ਦੋਵੇਂ ਖੇਤਰ ਮਾਰ ਝੱਲ ਰਹੇ ਹਨ। ਡਾ. ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਾਮਲੇ ਵਿਚ ਤੁਰੰਤ ਦਖਲ ਮੰਗਿਆ ਅਤੇ ਕਿਹਾ ਕਿ ਜੇਕਰ ਲੋੜੀਂਦੇ ਬਿਜਲੀ ਖਰੀਦ ਸਮਝੌਤੇ ਕਰਨ ਵਾਸਤੇ ਕਦਮ ਨਾ ਚੁੱਕੇ ਗਏ ਤਾਂ ਹਾਲਾਤ ਹੋਰ ਬਦਤਰ ਹੋ ਜਾਣਗੇ ਤੇ ਕਿਸਾਨਾਂ ਦੇ ਟਿਊਬਵੈਲ ਸ਼ੁਰੂ ਹੋਣ ’ਤੇ ਹੋਰ ਵੀ ਗੰਭੀਰ ਸਥਿਤੀ ਬਣ ਜਾਵੇਗੀ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ