Skip to main content

Sukhbir S Badal visits Malout Mandi, expresses shock that farmers waiting in Mandis to sell their produce since 10 days.

Sukhbir S Badal visits Malout Mandi, expresses shock that farmers waiting in Mandis to sell their produce since 10 days. (Says CM can concoct 100 ‘kiklis’ against him but should not punish the farmers and procure their wheat crop imm) (Also visited Kabarwala and Pakki Tibbi villages where wheat crop across 700 acres was burnt due to short circuiting) Malout 17 April ( PDL ) : Shiromani Akali Dal (SAD) president Sukhbir Singh Badal today said it was shocking that wheat procurement had not started and that farmers were suffering in Mandis even as chief minister Bhagwant Mann was holidaying in five star comfort and planning foreign trips.The SAD president, who visited this Mandi and interacted with farmers, said it was shocking that even after the “mahurat” of procurement and distribution of “ladoos” by cabinet minister Baljit Kaur eleven days back, the wheat produce of farmer Darshan Singh of Jodhpur village was yet to be procured. Farmers at the Mandi told the SAD president that wheat w...

ਪੰਜਾਬ ਭਾਜਪਾ ਦੇ ਲੀਡਰ ਤੇ ਪੰਜਾਬ ਸਰਕਾਰ ਕਣਕ ਖਰੀਦ ਤੇ ਬੀ.ਬੀ.ਐਮ.ਬੀ ਮੁੱਦੇ ਤੇ ਕਰ ਰਹੇ ਹਨ ਗੁਮਰਾਹ : ਲੱਖੋਵਾਲ

ਪੰਜਾਬ ਭਾਜਪਾ ਦੇ ਲੀਡਰ ਤੇ ਪੰਜਾਬ ਸਰਕਾਰ ਕਣਕ ਖਰੀਦ ਤੇ ਬੀ.ਬੀ.ਐਮ.ਬੀ ਮੁੱਦੇ ਤੇ ਕਰ ਰਹੇ ਹਨ ਗੁਮਰਾਹ : ਲੱਖੋਵਾਲ

ਪੰਜਾਬ ਸਰਕਾਰ ਮੰਡੀਆਂ ਚ ਜਾ ਕੇ ਫੋਟੋਆਂ ਕਰਾਉਣ ਤੱਕ ਸੀਮਤ 

ਚੰਡੀਗੜ੍ਹ 17 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮੀਡੀਆ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਜੋ ਬੀ. ਬੀ.ਐਮ.ਬੀ ਚੋ ਪੰਜਾਬ ਦਾ ਵਿਰਾਸਤੀ ਮਾਲਕਾਨਾਂ ਹੱਕ ਖਤਮ ਕੀਤਾ ਹੈ। ਉਸ ਨੂੰ ਲੈ ਕੇ ਪੰਜਾਬ ਭਾਜਪਾ ਦੇ ਵੱਡੇ ਛੋਟੇ ਵੱਖ-ਵੱਖ ਲੀਡਰ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਪੰਜਾਬ ਬੀ.ਬੀ.ਐਮ.ਬੀ ਵਿਚ ਪੰਜਾਬ ਦੀ ਮੈਂਬਰਸ਼ਿਪ ਨਾਲ ਕੋਈ ਛੇੜਛਾੜ ਨਹੀਂ ਹੋਈ। ਪਰ ਜੋ ਕੇਂਦਰ ਸਰਕਾਰ ਨੇ ਇਹ ਛੇੜਛਾੜ ਕੀਤੀ ਹੈ ਉਹ ਜਨਤਕ ਜਾਹਰ ਹੋ ਚੁੱਕੀ ਹੈ। ਇਸ ਲਈ ਪੰਜਾਬ ਭਾਜਪਾ ਦੇ ਲੀਡਰ ਇਸ ਮੁੱਦੇ ਤੇ ਪੰਜਾਬ ਵਾਸੀਆਂ ਨੂੰ ਗੁਮਰਾਹ ਕਰਨ ਤੋਂ ਗੁਰਹੇਜ ਕਰਨ ਜਿੰਨਾ ਇਹ ਲੀਡਰ ਇਸ ਝੂਠ ਨੂੰ ਛਪਾਉਣ ਲਈ ਬੋਲ ਰਹੇ ਹਨ ਉਨਾਂ ਜਾਅ ਕੇ ਕੇਂਦਰੀ ਗ੍ਰਿਹ ਮੰਤਰੀ ਕੋਲ ਸਿਫਾਰਿਸ਼ ਕਰਨ ਕਿ ਪੰਜਾਬ ਦੇ ਕਿਸਾਨ ਦੀ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਫਸਲ ਨੂੰ ਜਲਦ ਤੋਂ ਜਲਦ ਚੱਕਿਆ ਜਾਵੇ। 

ਅਸੀਂ ਨਾਲ ਹੀ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਸਰਕਾਰ ਮੰਡੀਆਂ ਚ ਜਾਅ ਕੇ ਸਿਰਫ ਤੇ ਸਿਰਫ ਫੋਟੋਆਂ ਕਰਾਉਣ ਤੱਕ ਸੀਮਤ ਰਹਿ ਗਈ ਹੈ ਕਿਉਂਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਊਠ ਦੇ ਮੂੰਹ ਵਿੱਚ ਜੀਰੇ ਵਾਲੀ ਹੈ ਪਰ ਪੰਜਾਬ ਸਰਕਾਰ ਮੰਡੀਆਂ ਵਿਚ ਜਾਅ ਕੇ ਫੋਟੋ ਕਰਾ ਕੇ ਅਖਬਾਰਾਂ ਵਿੱਚ ਵੱਡੇ ਵੱਡੇ ਬਿਆਨ ਦੇ ਰਹੀ ਹੈ ਕਿ ਕਿਸਾਨ ਦਾ ਇੱਕ ਇੱਕ ਦਾਣਾ ਚੱਕਿਆ ਜਾਵੇਗਾ। ਪਰ ਹਰ ਰੋਜ਼ ਵਿਗੜਦੇ ਮੌਸਮ ਨੇ ਕਿਸਾਨ ਦੇ ਸਾਹ ਸੂਤੇ ਹੋਏ ਹਨ ਕਿਉਂਕਿ ਕਿਸਾਨ ਨੂੰ ਪਹਿਲਾਂ ਤੋਂ ਹੀ ਗੜੇਮਾਰੀ ਦੀ ਮਾਰ ਬਹੁਤ ਡੂੰਘੀ ਪਈ ਹੈ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕਾ ਹੈ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਖਾਲੀ ਲਿਫਾਫੇਬਾਜੀ ਤੋਂ ਉੱਪਰ ਉੱਠ ਕੇ ਕਿਸਾਨਾਂ ਮਜ਼ਦੂਰਾਂ ਲਈ ਕੁਝ ਕਰਕੇ ਦਿਖਾਓ ਤਾਂ ਜੋ ਲੋਕਾਂ ਨੂੰ ਲੱਗੇ ਕਿ ਸਾਡੀ ਚੁਣੀ ਹੋਈ ਸਰਕਾਰ ਸਾਡੇ ਲਈ ਕੁਝ ਕਰ ਰਹੀ ਹੈ।

ਪ੍ਰਧਾਨ ਲੱਖੋਵਾਲ ਨੇ ਹੀ ਕਿਹਾ ਹੈ ਕਿ ਜਦੋਂ ਪੰਜਾਬ ਸਰਕਾਰ ਦੇ ਚੁਣੇ ਹੋਏ ਰਾਜਸਭਾ ਮੈਂਬਰ ਦੇ ਘਰ ਰੇਡ ਹੋਈ ਤਾਂ ਸੂਬੇ ਦੇ ਮੁੱਖ ਮੰਤਰੀ ਬੜੀ ਕਾਹਲੀ ਨਾਲ ਬਿਆਨ ਦੇਣ ਲੱਗ ਪਏ ਕਿ ਇਹ ਗਲਤ ਹੋ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੀ.ਬੀ.ਐਮ.ਬੀ ਮੁੱਦੇ ਤੇ ਸੰਘਰਸ਼ ਵਿੱਢਣ ਦਾ ਐਲਾਨ ਕਿਉਂ ਨਹੀਂ ਕਰਦੇ ਕਿਉਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕੇਂਦਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਸਾਥ ਦੇ ਰਹੇ ਹਨ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਇਹ ਪੰਜਾਬ ਹੈ ਜੋ ਵੀ ਰਾਜਨੀਤਿਕ ਲੀਡਰ ਜਾਂ ਕੋਈ ਸਰਕਾਰ ਪੰਜਾਬ ਦੇ ਹਿੱਤਾਂ ਦੇ ਉਲਟ ਚੱਲਦੀ ਹੈ ਤਾਂ ਪੰਜਾਬ ਦੇ ਲੋਕ ਉਸ ਦਾ ਹਿਸਾਬ ਵੋਟਾਂ ਸਮੇਂ ਲੈ ਲੈਂਦੇ ਹਨ।

ਪ੍ਰਧਾਨ ਲੱਖੋਵਾਲ ਨੇ ਕਿਹਾ ਹੈ ਕਿ ਸੂਬੇ ਅੰਦਰ ਸਬਜ਼ੀਆਂ ਮੱਕੀ ਦੀ ਫ਼ਸਲ ਹਰੇ ਚਾਰੇ ਨੂੰ ਪਾਣੀ ਦੀ ਬਹੁਤ ਜਰੂਰਤ ਹੈ ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਘੱਟੋ ਘੱਟ ਇਹਨਾਂ ਦਿਨਾਂ ਵਿੱਚ 6 ਘੰਟੇ ਬਿਜਲੀ ਸਪਲਾਈ ਜਰੂਰ ਦਿੱਤੀ ਜਾਵੇ ਤਾਂ ਜੋ ਹਰਾ ਚਾਰਾ ਅਤੇ ਸਬਜ਼ੀਆਂ ਨੂੰ ਗਰਮੀ ਦੀ ਮਾਰ ਤੋਂ ਬਚਾਇਆ ਜਾ ਸਕੇ ਉਹਨਾਂ ਕਿਹਾ ਹੈ ਕਿ ਪੰਜਾਬ ਚ ਘਰੇਲੂ ਬਿਜਲੀ ਦਾ ਬਹੁਤ ਬੁਰਾ ਹਾਲ ਹੈ। ਬਿਜਲੀ ਨਾ ਆਉਣ ਕਾਰਨ ਬਜ਼ੁਰਗਾਂ ਬੱਚਿਆਂ ਨੂੰ ਤੰਗੀ ਆ ਰਹੀ ਹੈ ਉਪਰੋਂ ਮੱਛਰ ਦਾ ਸੀਜ਼ਨ ਹੋਣ ਕਾਰਨ ਡੇਂਗੂ ਹੋਣ ਦਾ ਖਦਸਾ ਹੈ ਇਸ ਲਈ ਘਰੇਲੂ ਬਿਜਲੀ ਸਪਲਾਈ 24 ਘੰਟੇ ਯਕੀਨੀ ਬਣਾਈ ਜਾਵੇ। ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪਿਛਲੇ ਦਿਨਾਂ ਤੋਂ ਬਿਜਲੀ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੰਘਰਸ਼ ਵਿੱਢਿਆ ਗਿਆ ਹੈ ਉਨਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ l

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Anganwadi Workers and Helpers Union Expresses Gratitude to Anganwadi and Crèche Workers and Helpers for Successful Public Meeting

Dr. Tulika Mehta Honoured for Outstanding Contribution to Nasha Mukt Bharat Abhiyaan