Skip to main content

More than 500 activists of SOI court arrest while marching in protest to CM residence in Chandigarh.

More than 500 activists of SOI court arrest while marching in protest to CM residence in Chandigarh.  Chandigarh 08 April ( Ranjeet Singh Dhaliwal ) : More than 500 activists of the Students Organisation of India, the student body of the Shiromani Akali Dal, today courted arrest while marching to the residence of chief minister Bhagwant Mann to protest against his  malicious comments against the organization.  The SOI members started their protest from Sector 11 and marched towards the residence of the chief minister. They were met with barricades and were rounded up and taken to the Sector 3 police station. SAD president Sukhbir Singh Badal also spoke to the activists on video call and commended their efforts to hold the chief minister to account for making defamatory remarks.  Later talking to newsmen, SOI president Ranjit Singh Rana said Bhagwant Mann had taken politics to a new low by trying to brand educated youth as drug addicts. Asserting that the chief minist...

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ

ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟਣ ਦਾ ਸੱਦਾ

ਪਾਰਟੀ ਮੀਟਿੰਗ ਕਰ ਕੇ ਕੀਤਾ ਐਲਾਨ ਕਿ ਅਕਾਲੀ ਦਲ ਉਹਨਾਂ ਕਿਸਾਨਾਂ ਨੂੰ 20 ਅਪ੍ਰੈਲ ਮਗਰੋਂ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਮਦਦ ਕਰੇਗਾ ਜਿਹਨਾਂ ਦੀ ਕਣਕ ਦੀ ਫਸਲ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਗਈ

ਹਾਈ ਕੋਰਟ ਵੱਲੋਂ ਆਪ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀ ਏ ਅਦਾ ਕਰਨ ਲਈ ਕੀਤੀ ਹਦਾਇਤ ਦਾ ਕੀਤਾ ਸਵਾਗਤ

ਚੰਡੀਗੜ੍ਹ 08 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘਬਾਦਲ  ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਝੱਲਣ ਵਾਲੇ ਮੁਸੀਬਤ ਮਾਰੇ ਕਿਸਾਨਾਂ ਦੀ ਮਦਦ ਵਾਸਤੇ ਡੱਟ ਜਾਣ ਕਿਉਂਕਿ 1.25 ਲੱਖ ਏਕੜ ਵਿਚ ਫਸਲ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਨਾਲ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਵੇਲੇ ਕਿਸਾਨਾਂ ਦੀ ਡੱਟ ਕੇ ਮਦਦ ਕੀਤੀ ਸੀ, ਉਸੇ ਤਰੀਕੇ ਹੁਣ ਵੀ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪਾਰਟੀ ਦੇ ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ 20 ਅਪ੍ਰੈਲ ਮਗਰੋਂ ਪ੍ਰਭਾਵਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਵੰਡ ਲਈ ਵਿਸਥਾਰਿਤ ਯੋਜਨਾ ਤਿਆਰ ਕੀਤੀ ਗਈ ਹੈ। ਅਸੀਂ ਰਾਹਤ ਸਮੱਗਰੀ ਇਕੱਠੀ ਕਰਨ ਵਾਲੇ ਨੋਡਲ ਪੁਆਇੰਟਾਂ ਦੀ ਸਿਰਜਣਾ ਕਰ ਰਹੇ ਹਾਂ ਅਤੇ ਫਿਰ ਪ੍ਰਭਾਵਤ ਕਿਸਾਨਾਂ ਨੂੰ ਇਸਦੀ ਵੰਡ ਸ਼ੁਰੂ ਕਰਾਂਗੇ। ਬਾਦਲ ਨੇ ਕਿਹਾ ਕਿ ਅਕਾਲੀ ਦਲ ਬੇਲਰਾਂ ਦਾ ਵੀ ਇੰਤਜ਼ਾਮ ਕਰੇਗਾ ਪ੍ਰਭਾਵਤ ਕਿਸਾਨਾਂ ਦੇ ਖੇਤਾਂ ਵਿਚ ਮੁਫਤ ਵਿਚ ਗੰਢਾਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਇਸ ਪ੍ਰਕਿਰਿਆ ਨਾਲ ਕਿਸਾਨਾਂ ਨੂੰ ਵਧੀਕ ਆਮਦਨ ਹੋ ਸਕੇ। ਉਹਨਾਂ ਕਿਹਾ ਕਿ ਪਾਰਟੀ ਉਹਨਾਂ ਛੋਟੇ ਕਿਸਾਨਾਂ ਦੀ ਮਦਦ ਲਈ ਵੀ ਯਤਨ ਕਰੇਗੀ ਜਿਹਨਾਂ ਦੀ ਸਬਜ਼ੀ ਦੀ ਫਸਲ ਗੜ੍ਹੇਮਾਰੀ ਤਬਾਹ ਹੋਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਭਾਵਤ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ 2022 ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਰ-ਵਾਰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦਾ ਨੁਕਸਾਨ ਹੋਣ ’ਤੇ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਗੇ। ਉਹਨਾਂ ਕਿਹਾ ਕਿ ਆਪ ਸਰਕਾਰ ਪਿਛਲੇ ਸਾਲ ਆਏ ਹੜ੍ਹਾਂ ਨਾਲ 4 ਲੱਖ ਏਕੜ ਵਿਚ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਹੁਣ ਵੀ ਸਰਕਾਰ ਮੁਸੀਬਤ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਮਦਦ ਕਰਨ ਤੋਂ ਭੱਜ ਗਈ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਡੱਟ ਕੇ ਮਦਦ ਕਰੇਗਾ। ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਇਹ ਝੂਠ ਬੋਲਣ ਦੀ ਨਿਖੇਧੀ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਆਪ ਸਰਕਾਰ ਨੇ ਕਿਸਾਨਾਂ ਨੂੰ ਇਕ ਮਹੀਨੇ ਵਿਚ ਹੀ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।
ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਜਿਸ ਵਿਚ ਅਦਾਲਤ ਨੇ ਆਪ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 1 ਜੁਲਾਈ 2025 ਤੱਕ ਦੇ ਮਹਿੰਗਾਈ ਭੱਤੇ ਦੇ ਬਕਾਏ ਇਸ ਸਾਲ 30 ਜੂਨ ਤੱਕ ਅਦਾ ਕੀਤੇ ਜਾਣ। ਉਹਨਾਂ ਕਿਹਾ ਕਿ ਇਹ ਹੁਕਮ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੀ ਵੱਡੀ ਜਿੱਤ ਹੈ। ਉਹਨਾਂ ਕਿਹਾ ਕਿ ਅਦਾਲਤ ਨੇ ਆਪ ਸਰਕਾਰ ਨੂੰ ਜਵਾਬਦੇਹ ਠਹਿਰਾ ਦਿੱਤਾ ਹੈ ਜਦੋਂ ਕਿ ਇਹ ਮੁਲਾਜ਼ਮਾਂ ਦਾ 12 ਤੋਂ 15 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਤੋਂ ਭੱਜ ਰਹੀ ਸੀ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ ਨਾਲ-ਨਾਲ ਸਰਕਾਰੀ ਪੈਨਸ਼ਨਰ ਵੀ ਪ੍ਰਭਾਵਤ ਹੋ ਰਹੇ ਸਨ। ਬਾਦਲ ਨੇ ਕਿਹਾ ਕਿ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਵੱਖ-ਵੱਖ ਵਰਗਾਂ ਦੀ ਭਰਤੀ ਘਟਾਉਣ ਤੇ ਬੰਦ ਕਰਨ ਤੋਂ ਇਲਾਵਾ ਆਪ ਸਰਕਾਰ ਮਹਿੰਗਾਈ ਭੱਤੇ ਦੀ ਕਾਨੂੰਨੀ ਵੈਧਤਾ ’ਤੇ ਇਹ ਕਹਿ ਕੇ ਸਵਾਲ ਚੁੱਕ ਰਹੀ ਹੈ ਕਿ ਉਹ ਇਹ ਅਦਾਇਗੀ ਕਰਨ ਵਾਸਤੇ ਪਾਬੰਦ ਨਹੀਂ ਹਨ। ਉਹਨਾਂ ਕਿਹਾ ਕਿ ਪਿਛਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ ਤਨਖਾਹ ਕਮਿਸ਼ਨਾਂ ਦੀ ਨਿਯੁਕਤੀ ਹੋਈ ਬਲਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਅਦਾ ਕੀਤਾ ਗਿਆ। ਮੀਟਿੰਗ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

Chandigarh Students excelled at India Skills Competition held at Agra

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ