Skip to main content

ਐਨ ਆਰ ਆਈ ਪੰਜਾਬੀਆਂ ਲਈ ਖੁਸ਼ਖਬਰੀ, ਦੇਸ਼ ਪਰਤਦਿਆਂ ਹੀ ਬਣਵਾ ਸਕਣਗੇ OCI ਕਾਰਡ

ਐਨ ਆਰ ਆਈ ਪੰਜਾਬੀਆਂ ਲਈ ਖੁਸ਼ਖਬਰੀ, ਦੇਸ਼ ਪਰਤਦਿਆਂ ਹੀ ਬਣਵਾ ਸਕਣਗੇ OCI ਕਾਰਡ  ਸਰਕਾਰ ਵਲੋਂ 6 ਮਹੀਨੇ ਸਟੇਅ ਦੀ ਸ਼ਰਤ ਖ਼ਤਮ, ਵਿਦੇਸ਼ੀ ਪਤੀ-ਪਤਨੀ ਲਈ ਨਿਯਮ ਹੋਏ ਸਖ਼ਤ ਇਤਿਹਾਸਕ ਘਟਨਾਵਾਂ ਚੰਡੀਗੜ੍ਹ 23 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤ ਸਰਕਾਰ ਨੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਨੂੰ ਨਿਯੰਤਰਿਤ ਕਰਨ ਵਾਲੇ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਕਦਮ ਨਾਲ ਲੱਖਾਂ NRIs ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ ਪੰਜਾਬੀ ਮੂਲ ਦੇ ਲੋਕ ਵੀ ਸ਼ਾਮਲ ਹਨ। NRIs ਨੂੰ ਹੁਣ OCI ਕਾਰਡ ਲਈ ਅਰਜ਼ੀ ਦੇਣ ਲਈ ਲਗਾਤਾਰ ਛੇ ਮਹੀਨਿਆਂ ਲਈ ਭਾਰਤ ਵਿੱਚ ਰਹਿਣ ਦੀ ਲੋੜ ਨਹੀਂ ਹੈ। ਨਵੇਂ ਨਿਯਮਾਂ ਦੇ ਤਹਿਤ, ਇੱਕ NRI ਭਾਰਤ ਆਉਣ ‘ਤੇ ਤੁਰੰਤ OCI ਕਾਰਡ ਲਈ ਅਰਜ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ, ਭਾਰਤ ਸਰਕਾਰ ਨੇ ਵਿਦੇਸ਼ੀ ਮੂਲ ਦੇ ਜੀਵਨ ਸਾਥੀ ਨੂੰ OCI ਕਾਰਡ ਜਾਰੀ ਕਰਨ ਸੰਬੰਧੀ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਵਿਦੇਸ਼ੀ ਮੂਲ ਦੇ ਜੀਵਨ ਸਾਥੀ ਨੂੰ ਹੁਣ ਆਪਣੇ ਪਾਸਪੋਰਟਾਂ ਦੇ ਨਵੀਨੀਕਰਨ ਸਮੇਂ ਇਹ ਦੱਸਣ ਦੀ ਲੋੜ ਹੈ ਕਿ ਉਹ ਇਸ ਸਮੇਂ ਆਪਣੇ ਭਾਰਤੀ ਮੂਲ ਦੇ ਜੀਵਨ ਸਾਥੀ ਨਾਲ ਭਾਰਤ ਵਿੱਚ ਰਹਿ ਰਹੇ ਹਨ। ਤਲਾਕ ਦੀ ਸਥਿਤੀ ਵਿੱਚ ਵਿਦੇਸ਼ੀ ਮੂਲ ਦੇ ਜੀਵਨ ਸਾਥੀ ਕੋਲ ਮੌਜੂਦ OCI ਕਾਰਡ ਨੂੰ ਰੱਦ ਮੰਨਿਆ ਜਾਵੇਗਾ; ਇਸ ਤੋਂ ਬਾਅਦ, ਭਾਰਤ ਵਿੱਚ ਰਹਿਣ ਦਾ ਉਨ੍ਹਾਂ ਦਾ ਅਧਿਕਾਰ ਸਿਰਫ਼ ਉਨ੍ਹਾਂ ਦੇ ਵੀਜ਼ੇ ਦੀ ਵੈਧਤਾ ਮਿਆਦ ਤੱਕ ਸੀਮਤ ਰਹੇਗਾ। ਇਸ ਤੋਂ...

ਵੜਿੰਗ ਨੇ ਪੰਜਾਬ ਭਰ ਵਿੱਚ ਲੱਗ ਰਹੇ ਬੇਹਿਸਾਬ ਬਿਜਲੀ ਦੇ ਕੱਟਾਂ ਦੀ ਨਿੰਦਾ ਕੀਤੀ

ਵੜਿੰਗ ਨੇ ਪੰਜਾਬ ਭਰ ਵਿੱਚ ਲੱਗ ਰਹੇ ਬੇਹਿਸਾਬ ਬਿਜਲੀ ਦੇ ਕੱਟਾਂ ਦੀ ਨਿੰਦਾ ਕੀਤੀ

ਕਿਹਾ: ਆਪ ਨੇ ਪੰਜਾਬ ਨੂੰ ਪਾਵਰ ਸਰਪਲੱਸ ਤੋਂ ਪਾਵਰ ਡਿਫਿਸਿਟ ਸੂਬਾ ਬਣਾ ਦਿੱਤਾ

ਪੀਐਸਪੀਸੀਐਲ ਦੇ ਮੇਂਟੇਨੈਂਸ ਸਬੰਧੀ ਦਾਅਵਿਆਂ ’ਤੇ ਸਵਾਲ ਕੀਤੇ

ਚੰਡੀਗੜ੍ਹ 23 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ 10-12 ਘੰਟਿਆਂ ਤੱਕ ਦੇ ਲੱਗ ਰਹੇ ਬਿਜਲੀ ਦੇ ਬੇਹਿਸਾਬ ਲੰਬੇ-ਲੰਬੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕੱਟ ਉਸ ਵੇਲੇ ਲਗਾਈ ਜਾ ਰਹੇ ਹਨ, ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ ਅਤੇ ਸੂਬਾ ਅਚਾਨਕ ਭਿਆਨਕ ਲੂ ਦਾ ਸਾਹਮਣਾ ਕਰ ਰਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਇਸ ਦਾਅਵੇ ’ਤੇ ਵੀ ਸਵਾਲ ਕੀਤਾ ਹੈ ਕਿ ਬਿਜਲੀ ਕੱਟ “ਯੋਜਨਾਬੱਧ” ਹਨ ਅਤੇ ਇਹ ਮੇਂਟੇਨੈਂਸ ਸਬੰਧੀ ਕਾਰਨਾਂ ਕਰਕੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਇਹ ਕੰਮ ਸਰਦੀਆਂ ਦੇ ਮੌਸਮ ਦੌਰਾਨ ਕਿਉਂ ਨਹੀਂ ਕੀਤਾ ਗਿਆ, ਜਦੋਂ ਬਿਜਲੀ ਦੀ ਮੰਗ ਘੱਟ ਹੁੰਦੀ ਹੈ ਅਤੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਕਾਰਨ ਕੋਈ ਵੱਡੀ ਪਰੇਸ਼ਾਨੀ ਨਹੀਂ ਹੁੰਦੀ।

ਵੜਿੰਗ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਕ ਹੋਰ ਸ਼ੱਕੀ ਉਪਲਬਧੀ ਹੈ ਕਿ ਇਸਨੇ ਪਾਵਰ ਸਰਪਲੱਸ ਪੰਜਾਬ ਨੂੰ ਪਾਵਰ ਡਿਫਿਸਿਟ ਸੂਬਾ ਬਣਾ ਦਿੱਤਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੂਬੇ ਭਰ ਦੇ ਉਦਯੋਗਾਂ ਨੂੰ ਹਰ ਰੋਜ਼ ਲਗਭਗ 500 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ, ਲੋਕ ਭਿਆਨਕ ਗਰਮੀ ਵਿੱਚ ਬਿਜਲੀ ਤੋਂ ਬਿਨਾਂ ਪਰੇਸ਼ਾਨ ਹੋ ਰਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬਿਜਲੀ ਕੱਟ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਵਰਗੇ ਉਦਯੋਗਿਕ ਸ਼ਹਿਰਾਂ ਦੇ ਨਾਲ-ਨਾਲ ਪਟਿਆਲਾ ਅਤੇ ਬਠਿੰਡਾ ਵਿੱਚ ਵੀ ਲੱਗ ਰਹੇ ਹਨ। ਉਨ੍ਹਾਂ ਨੇ ਸ਼ੰਕਾ ਜਤਾਈ ਕਿ ਜਦੋਂ ਝੌਨੇ ਦੀ ਬਿਜਾਈ ਸ਼ੁਰੂ ਹੋਵੇਗੀ, ਤਾਂ ਵੱਧ ਲੋਡ ਕਾਰਨ ਸਥਿਤੀ ਹੋਰ ਵਿਗੜ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਆਪ ਦੀ ਸਰਕਾਰ ਇਸ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਸੀ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ