Skip to main content

Sukhbir S Badal visits Malout Mandi, expresses shock that farmers waiting in Mandis to sell their produce since 10 days.

Sukhbir S Badal visits Malout Mandi, expresses shock that farmers waiting in Mandis to sell their produce since 10 days. (Says CM can concoct 100 ‘kiklis’ against him but should not punish the farmers and procure their wheat crop imm) (Also visited Kabarwala and Pakki Tibbi villages where wheat crop across 700 acres was burnt due to short circuiting) Malout 17 April ( PDL ) : Shiromani Akali Dal (SAD) president Sukhbir Singh Badal today said it was shocking that wheat procurement had not started and that farmers were suffering in Mandis even as chief minister Bhagwant Mann was holidaying in five star comfort and planning foreign trips.The SAD president, who visited this Mandi and interacted with farmers, said it was shocking that even after the “mahurat” of procurement and distribution of “ladoos” by cabinet minister Baljit Kaur eleven days back, the wheat produce of farmer Darshan Singh of Jodhpur village was yet to be procured. Farmers at the Mandi told the SAD president that wheat w...

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ ਸਿੱਖਾਂ 'ਚ ਆਈ ਗਿਰਾਵਟ ਦੀ ਨਿਸ਼ਾਨੀ : ਰਵੀਇੰਦਰ ਸਿੰਘ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ ਸਿੱਖਾਂ 'ਚ ਆਈ ਗਿਰਾਵਟ ਦੀ ਨਿਸ਼ਾਨੀ : ਰਵੀਇੰਦਰ ਸਿੰਘ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਸਦਾ ਵਿਰੋਧ ਨਾ ਕਰਨਾ, ਹੋਰ ਵੀ ਚਿੰਤਾਜਨਕ

ਚੰਡੀਗੜ੍ਹ 17 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ (ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ) ਨੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ, ਸਿੱਖਾਂ ਵਿੱਚ ਆ ਚੁੱਕੀ ਗਿਰਾਵਟ ਦੀ ਨਿਸ਼ਾਨੀ ਹੈ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਿੱਖ ਪੰਥ ਦੇ ਸਰਵਉੱਚ ਪੰਜ ਸਿੰਘ ਸਾਹਿਬਾਨ 'ਤੇ ਇਹ ਦੋਸ਼ ਲਾਉਣਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਉਸਦਾ ਵਿਰੋਧ ਨਾ ਕਰਨਾ, ਸਿੱਖ ਸਿਧਾਂਤ ਨੂੰ ਸਮਰਪਿਤ ਲੋਕਾਂ ਲਈ ਇਕ ਚਿੰਤਾਜਨਕ ਵਰਤਾਰਾ ਹੈ। 

ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸਭ ਗੁਨਾਹ ਵਿਸ਼ਵ ਸਾਹਮਣੇ ਮੰਨੇ ਸਨ। ਪਰ ਉਹ ਇਸਤੋਂ ਭਗੌੜਾ ਹੋ ਗਿਆ। ਦੂਸਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਸਦੀ ਹਿਮਾਇਤ ਕਰਨੀ, ਸਾਡੀਆਂ ਸੰਸਥਾਵਾਂ 'ਤੇ ਕਾਬਜ ਲੋਕਾਂ ਦੇ ਕਿਰਦਾਰ ਵਿੱਚ ਆਏ ਵੱਡੇ ਨਿਘਾਰ ਵਜੋਂ ਵੇਖਿਆ ਜਾਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕਰਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਖਬੀਰ ਅਤੇ ਆਪਣੇ ਪ੍ਰਧਾਨ ਧਾਮੀ ਦੀ ਸਖਤ ਵਿਰੋਧਤਾ ਕਰਨੀ ਚਾਹੀਦੀ ਹੈ। ਅਕਾਲੀ ਸਿਆਸਤ ਦੇ ਇਤਿਹਾਸ ਵਿੱਚ ਮੌਜੂਦਾ ਘਟਨਾਕ੍ਰਮ ਨੂੰ ਬਹੁਤ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ। 

ਬਿਆਨ ਵਿੱਚ ਉਹਨਾਂ ਅੱਗੇ ਕਿਹਾ ਬਤੌਰ ਪ੍ਰਧਾਨ ਅਕਾਲੀ ਦਲ, ਸੁਖਬੀਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਨੂੰ “ਸਾਜਿਸ਼” ਕਰਾਰ ਦੇਣਾ ਸਿਰਫ਼ ਇਕ ਬਿਆਨ ਨਹੀਂ, ਸਗੋਂ ਪੰਥਕ ਮਰਯਾਦਾ ਅਤੇ ਸਿੱਖ ਸੰਸਥਾਵਾਂ ਦਾ ਘੋਰ ਅਪਮਾਨ ਹੈ। ਸ੍ਰੀ ਅਕਾਲ ਤਖ਼ਤ ਸਾਹਿਬ, ਜੋ ਸਿੱਖ ਕੌਮ ਦੀ ਸਭ ਤੋਂ ਉੱਚੀ ਧਾਰਮਿਕ ਅਥਾਰਟੀ ਹੈ, ਉਸ ਦੇ ਹੁਕਮਨਾਮਿਆਂ ਨੂੰ ਸਿਆਸੀ ਨਜ਼ਰੀਏ ਨਾਲ ਤੋਲਣਾ ਬਹੁਤ ਵੱਡਾ ਗੁਨਾਹ ਹੈ। ਇਸ ਤੋਂ ਵੀ ਅੱਗੇ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਬਿਆਨ ਦਾ ਵਿਰੋਧ ਨਾ ਕਰਨਾ, ਸ਼੍ਰੋਮਣੀ ਕਮੇਟੀ ਦੀ ਸਾਖ ’ਤੇ ਸਵਾਲ ਖੜੇ ਕਰਦਾ ਹੈ। ਸ਼੍ਰੋਮਣੀ ਕਮੇਟੀ, ਜਿਸ ਨੂੰ ਪੰਥ ਵੱਲੋਂ ਧਾਰਮਕ ਅਦਾਰਿਆਂ ਦੀ ਸੰਭਾਲ ਅਤੇ ਮਰਯਾਦਾ ਦੀ ਰਾਖੀ ਦੀ ਜਿੰਮੇਵਾਰੀ ਸੌਂਪੀ ਗਈ ਹੈ, ਉਸ ਦੇ ਪ੍ਰਧਾਨ ਵੱਲੋਂ ਇਸ ਤਰ੍ਹਾਂ ਦੀ ਹਿਮਾਕਤ ਕਰਨੀ ਪੰਥਕ ਅਸੂਲਾਂ ਤੋਂ ਡਿਗਣਾ ਹੈ। ਇਹ ਘਟਨਾ ਸਪਸ਼ਟ ਕਰਦੀ ਹੈ ਕਿ ਅੱਜ ਦੀ ਸਿਆਸਤ ਵਿੱਚ ਅਸੂਲਾਂ ਦੀ ਥਾਂ ਸਿਆਸੀ ਲਾਭ ਲੈਣ ਦੀ ਸੋਚ ਹਾਵੀ ਹੋ ਰਹੀ ਹੈ। ਸਿੱਖ ਪੰਥ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਨੂੰ ਸਰਵਉੱਚ ਮੰਨਿਆ ਗਿਆ ਹੈ ਅਤੇ ਇਨ੍ਹਾਂ ਨੂੰ ਚੁਣੌਤੀ ਦੇਣਾ ਸਿੱਧਾ-ਸਿੱਧਾ ਪੰਥਕ ਅਨੁਸ਼ਾਸਨ ਨੂੰ ਕਮਜ਼ੋਰ ਕਰਦਾ ਹੈ। ਇਹ ਬਿਆਨ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Anganwadi Workers and Helpers Union Expresses Gratitude to Anganwadi and Crèche Workers and Helpers for Successful Public Meeting

Dr. Tulika Mehta Honoured for Outstanding Contribution to Nasha Mukt Bharat Abhiyaan