ਡੀ ਏ ਸਬੰਧੀ ਹਾਈਕੋਰਟ ਦੇ ਆਏ ਫੈਸਲੇ ਤੋਂ ਬਾਅਦ ਮੁਲਾਜ਼ਮ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ ਚੰਡੀਗੜ੍ਹ 09 ਅਪ੍ਰੈਲ ( ਰਣਜੀਤ ਧਾਲੀਵਾਲ ) : ਜੁਆਇੰਟ ਐਕਸ਼ਨ ਕਮੇਟੀ, ਚੰਡੀਗੜ੍ਹ ਵੱਲੋ ਅੱਜ ਮੀਟਿੰਗ ਕੀਤੀ ਗਈ ਜਿਸ ਵਿੱਚ ਮਾਨਯੋਗ ਅਦਾਲਤ ਵੱਲੋ ਡੀ ਏ ਸਬੰਧੀ ਦਿੱਤੇ ਫੈਸਲੇ ਉਤੇ ਚਰਚਾ ਕੀਤੀ ਗਈ। ਇਹ ਦੱਸਦੇ ਹੋਏ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ ਕਿ ਮਾਨਯੋਗ ਅਦਾਲਤ ਵੱਲੋ ਮੁਲਾਜ਼ਮਾਂਦੇ ਹੱਕ ਵਿੱਚ ਫੈਸਲਾ ਕੀਤਾ ਗਿਆ।ਮਾਨਯੋਗ ਅਦਾਲਤ ਨੇ ਮੁਲਾਜ਼ਮਾਂਦੀ ਗੱਲ ਨੂੰਗੰਭੀਰਤਾ ਨਾਲ ਸੁਣਦਿਆ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕੀ ਉਹ ਇਹ ਬਕਾਇਆ16ਫੀਸਦੀਮਹਿੰਗਾਈ ਭੱਤਾ 30 ਜੂਨ,2026 ਤੱਕ ਰਲੀਜ਼ ਕੀਤਾ ਜਾਵੇ।ਇਸ ਇਤਿਹਾਸਿਕ ਫੈਸਲੇ ਜਿਸ ਵਿੱਚ ਮੁਲਾਜ਼ਮਾਂ ਦੀ ਹੱਕੀ ਅਵਾਜ਼ ਨੂੰ ਸੁਣਿਆ ਅਤੇ ਨਿਆਂ ਪ੍ਰਦਾਨ ਕੀਤਾ। ਇਸ ਫੈਸਲੇ ਦੇ ਸਨਮੁੱਖ ਜੁਆਇੰਟ ਐਕਸ਼ਨ ਕਮੇਟੀ, ਚੰਡੀਗੜ੍ਹ ਮਾਨਯੋਗ ਜਸਟਿਸ ਹਰਪ੍ਰੀਤ ਸਿੰਘ ਬਰਾਰ, ਐਡਵੋਕੇਟ ਰਮਨ ਬੀ ਗਰਗ ਅਤੇ ਐਡਵੋਕੇਟ Amicus Curiae ਜੀ ਦਾ ਤਹਿ ਦਿੱਲੋ ਧੰਨਵਾਦ ਕਰਦੀ ਹੈ। ਇਹ ਫੈਸਲਾ ਸਾਰੇ ਕਰਮਚਾਰੀਆਂ ਲਈ ਵੱਡੀ ਜਿੱਤ ਹੈ ਅਤੇ ਸਾਡੇ ਹੱਕਾਂ ਦੀ ਪੁਸ਼ਟੀ ਕਰਦਾ ਹੈ। ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸਿਏਸ਼ਨ ਵੱਲੋਂ ਮੁਲਾਜ਼ਮ ਹੱਕੀ ਮੰਗਾਂ ਸਬੰਧੀ ਡੀ.ਏ ਤੋਂ ਇਲਾਵਾ 04 ਹੋਰ ਕੇਸ ਦਾਇਰ ਕੀਤੇ ਹੋਏ ਹਨ, ਜਿਸ ਸਬੰਧੀ ਸਰਕਾਰ ਨੂੰ ਨੋਟਿਸ ਜਾਰੀ ਹੋ ਚੁੱਕਾ ਹੈ ਅਤੇ ਅਸੀ ਇਹੀ ਆਸ ਕਰਦੇ ਹਾਂ ਕਿ ਮੁਲਾਜ਼ਮਾਂ ਦੀ ਹੱਕੀ ਮੰਗਾਂ ਨੂੰ ...
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ “ਨੌਰਥਈਸਟ ਕਲਚਰਲ ਫੈਸਟ” ਦਾ ਆਯੋਜਨ
ਬਠਿੰਡਾ 09 ਅਪ੍ਰੈਲ ( ਪੀ ਡੀ ਐਲ ) : ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਵਿੱਚ ਪੜ੍ਹ ਰਹੇ ਉੱਤਰ-ਪੂਰਬੀ ਭਾਰਤ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਾਣਯੋਗ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਅਤੇ ਪ੍ਰੋ-ਵਾਈਸ ਚਾਂਸਲਰ ਪ੍ਰੋ. ਕਿਰਣ ਹਜ਼ਾਰਿਕਾ ਦੀ ਸਰਪ੍ਰਸਤੀ ਹੇਠ “ਨੌਰਥਈਸਟ ਕਲਚਰਲ ਫੈਸਟ” ਦਾ ਆਯੋਜਨ ਕੀਤਾ ਗਿਆ। ਇਸ ਕਲਚਰਲ ਫੈਸਟ ਦਾ ਮਕਸਦ ਉੱਤਰ-ਪੂਰਬੀ ਭਾਰਤ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚਕਾਰ ਸੱਭਿਆਚਾਰਕ ਜਾਣ-ਪਛਾਣ ਅਤੇ ਸਮਝ ਨੂੰ ਮਜ਼ਬੂਤ ਕਰਨਾ ਸੀ। ਇਸ ਦੌਰਾਨ ਖੇਤਰ ਦੀ ਵਿਲੱਖਣ ਸੱਭਿਆਚਾਰਕ ਪਰੰਪਰਾਵਾਂ ਨੂੰ ਲੋਕ ਨਾਚ, ਲੋਕ ਗੀਤਾਂ ਅਤੇ ਵੱਖ-ਵੱਖ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਦਰਸਾਇਆ ਗਿਆ। ਇਸ ਸਮਾਗਮ ਨੇ ਯੂਨੀਵਰਸਿਟੀ ਦੀ ਸਮਾਵੇਸ਼ੀ ਸੋਚ, ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।
Comments
Post a Comment