Skip to main content

Skeletons are falling fast from AAP cupboards : Warring

Skeletons are falling fast from AAP cupboards : Warring Says, AAP has proved to be ‘super-spreader’ of corruption pandemic Congratulates ex-cricketer for revealing AAP corruption AAP’s badlav-‘fixed rate for everything’ like in a ‘fair price’ shop Chandigarh 18 April ( Ranjeet Singh Dhaliwal ) : Punjab Congress president Amarinder Singh Raja Warring today said that the Aam Aadmi Party’s self proclaimed “clean image” stands completely tarnished with day to day revelations by people as to how they were forced to pay huge bribes to get routine work done. He said, it is public knowledge that under this government, “everything comes at a price and there are fixed rates for every official work that should otherwise be done in normal routine”. “That is the real 'badlaav' which the AAP has ushered in Punjab-“fixed rate” for everything, no bargaining, please, perfectly like in a fair price shop”, he remarked.“The AAP has turned out to be the super-spreader of the corruption pandemic in ...

ਗ੍ਰੀਨ ਬੈਲਟ ਨੂੰ ਬਣਾਇਆ ਜਾ ਰਿਹਾ ਗਾਰਬੇਜ ਪ੍ਰੋਸੈਸਿੰਗ ਪਲਾਂਟ, ਇਲਾਕੇ ਲਈ ਵੱਡਾ ਖਤਰਾ : ਹਰਦੇਵ ਸਿੰਘ ਉੱਭਾ

ਗ੍ਰੀਨ ਬੈਲਟ ਨੂੰ ਬਣਾਇਆ ਜਾ ਰਿਹਾ ਗਾਰਬੇਜ ਪ੍ਰੋਸੈਸਿੰਗ ਪਲਾਂਟ, ਇਲਾਕੇ ਲਈ ਵੱਡਾ ਖਤਰਾ : ਹਰਦੇਵ ਸਿੰਘ ਉੱਭਾ

ਐਸ.ਏ.ਐਸ.ਨਗਰ 18 ਅਪ੍ਰੈਲ ( ਰਣਜੀਤ ਧਾਲੀਵਾਲ ) : ਮੋਹਾਲੀ ਦੇ ਨੇੜਲੇ ਇਲਾਕੇ ਸਾਹੀ ਮਾਜਰਾ ਫੇਜ਼-2, ਫੇਜ਼-5 ਅਤੇ ਆਸ-ਪਾਸ ਦੇ ਰਿਹਾਇਸ਼ੀ ਤੇ ਉਦਯੋਗਿਕ ਖੇਤਰਾਂ ਵਿੱਚ ਗੰਭੀਰ ਚਿੰਤਾ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗ੍ਰੀਨ ਬੈਲਟ ਨੂੰ ਗਾਰਬੇਜ ਪ੍ਰੋਸੈਸਿੰਗ ਪਲਾਂਟ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਥਾਂ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਬਿਲਕੁਲ ਨੇੜੇ ਹੋਣ ਕਰਕੇ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਲਈ ਵੱਡਾ ਖਤਰਾ ਬਣ ਚੁੱਕੀ ਹੈ।

ਅੱਜ ਇਸ ਮਸਲੇ ਦੇ ਖ਼ਿਲਾਫ਼ ਲਗੇ ਧਰਨੇ ਵਿੱਚ ਭਾਗ ਲੈਂਦੇ ਹੋਏ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਇਹ ਪਲਾਂਟ ਬਿਜਲੀ ਗ੍ਰਿਡ ਦੇ ਬਿਲਕੁਲ ਨਾਲ ਲੱਗਦਾ ਹੋਇਆ ਹੈ, ਜਿਸ ਕਾਰਨ ਕਿਸੇ ਵੀ ਵੇਲੇ ਵੱਡਾ ਹਾਦਸਾ ਵਾਪਰਨ ਦਾ ਖਤਰਾ ਬਣਿਆ ਹੋਇਆ ਹੈ। ਲੱਗਦਾ ਹੈ ਕਿ ਪ੍ਰਸ਼ਾਸਨ ਕਿਸੇ ਵੱਡੀ ਦੁਰਘਟਨਾ ਦੀ ਉਡੀਕ ਕਰ ਰਿਹਾ ਹੈ, ਜੋ ਕਿ ਬਿਲਕੁਲ ਗੰਭੀਰ ਲਾਪਰਵਾਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ, ਨਗਰ ਨਿਗਮ ਅਤੇ ਸਬੰਧਤ ਸਰਕਾਰੀ ਵਿਭਾਗ ਭਗਵੰਤ ਮਾਨ ਸਰਕਾਰ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੇ ਹਨ ਅਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇਹ ਹਾਲਤ ਇਲਾਕੇ ਦੇ ਲੋਕਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ।

ਹਰਦੇਵ ਸਿੰਘ ਉੱਭਾ ਨੇ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤੁਰੰਤ ਇਸ ਮਾਮਲੇ ਵਿੱਚ ਦਖਲ ਦਿੱਤਾ ਜਾਵੇ ਅਤੇ ਗ੍ਰੀਨ ਬੈਲਟ ਵਿੱਚ ਬਣ ਰਹੇ ਗਾਰਬੇਜ ਪ੍ਰੋਸੈਸਿੰਗ ਪਲਾਂਟ ਨੂੰ ਰੋਕਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਜੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਲੋਕਾਂ ਨਾਲ ਮਿਲ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਮਸਲੇ ਨੂੰ ਹਰ ਪੱਧਰ ’ਤੇ ਉਠਾਇਆ ਜਾਵੇਗਾ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ