Skip to main content

SAD announces DharamYudh Morcha against Bhagwant Mann from July 19

SAD announces DharamYudh Morcha against Bhagwant Mann from July 19 Sukhbir Singh Badal calls it a collective holy war against the enemy of Guru Sahiban and the Khalsa Panth Guru Dokhi and Panth Virodhi has no right to rule in Punjab, says Sukhbir Singh Badal SAD president dares Bhagwant Mann to undergo Lie Detection Test Chandigarh 18 June ( Ranjeet Singh Dhaliwal ) : Shiromani Akali Dal today announced a “Dharam Yudh Morcha” from Sri Akal Takht Sahib from July 19 to remove “Guru Dokhi and Khalsa Panth Virodhi” Bhagwant Mannn as Chief Minister who has been found and declared guilty of “committing heinous sacrilege and the most unforgivable outrage against the honour and sacred glory of Sikh Guru Sahiban and the supreme religio-temporal authority of the Khalsa Panth - Sri Akal Takht Sahib.” Addressing a press conference at the party headquarters here, SAD president Sukhbir Singh Badal declared that the ‘Dharamyudh Morcha’ will be launched under the ‘Chhattar Chhaya’ (overall spiritual p...

ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸੁਭਾਇਮਾਨ ਪਾਵਨ ਗੁਰਬਾਣੀ ਇੱਕ ਮਾਰਗ ਦਰਸ਼ਕ ਅਤੇ ਸਾਖਸ਼ਾਤ ਅਤੇ ਪ੍ਰਤੱਖ ਰੂਪ ਵਿੱਚ ਗੁਰੂ ਦਾ ਦਰਜਾ ਰੱਖਦੀ : ਸ਼੍ਰੋਮਣੀ ਗੁ. ਪ੍ਰ. ਕਮੇਟੀ

ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸੁਭਾਇਮਾਨ ਪਾਵਨ ਗੁਰਬਾਣੀ ਇੱਕ ਮਾਰਗ ਦਰਸ਼ਕ ਅਤੇ ਸਾਖਸ਼ਾਤ ਅਤੇ ਪ੍ਰਤੱਖ ਰੂਪ ਵਿੱਚ ਗੁਰੂ ਦਾ ਦਰਜਾ ਰੱਖਦੀ : ਸ਼੍ਰੋਮਣੀ ਗੁ. ਪ੍ਰ. ਕਮੇਟੀ 

ਚੰਡੀਗੜ੍ਹ 07 ਅਪ੍ਰੈਲ ( ਰਣਜੀਤ ਧਾਲੀਵਾਲ ) : ਮਿਤੀ 06-04-2026 ਨੂੰ ਸ਼੍ਰੋਮਣੀ ਗੁ. ਪ੍ਰ. ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਦੇ ਗਏ ਪੰਥਕ ਇਕੱਠ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਸਿੱਖਾਂ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਾਜ਼ਰ ਨਾਜਰ, ਜਾਗਤ ਜੋਤ, ਚਵਰ-ਛਤਰ ਅਤੇ ਤਖ਼ਤ ਦੇ ਮਾਲਕ ਸ੍ਰੀ ਗੁਰੂ ਪਾਤਾਸ਼ਾਹ ਹਨ। ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸੁਭਾਇਮਾਨ ਪਾਵਨ ਗੁਰਬਾਣੀ ਇੱਕ ਮਾਰਗ ਦਰਸ਼ਕ ਅਤੇ ਸਾਖਸ਼ਾਤ ਅਤੇ ਪ੍ਰਤੱਖ ਰੂਪ ਵਿੱਚ ਗੁਰੂ ਦਾ ਦਰਜਾ ਰੱਖਦੀ ਹੈ। ਸ੍ਰੀ ਗੂਰੂ ਗ੍ਰੰਥ ਸਾਹਿਬ ਜੀ ਦੀ ਇਹ ਵਿਲੱਖਣਤਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸਿੱਖਾਂ ਨੂੰ ਖ਼ੁਦ ਕੀਤੇ ਆਦੇਸ਼ ਕਰਕੇ ਹੈ। 

ਇਸ ਸਬੰਧ ਵਿੱਚ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਮਾਨਯੋਗ ਪ੍ਰਧਾਨ ਸਾਹਿਬ ਜੀ ਵੱਲੋਂ ਮਿਤੀ 06-04-2026 ਨੂੰ ਹੋਏ ਪੰਥਕ ਇਕੱਠ ਅਤੇ ਪ੍ਰੈੱਸ ਵਿੱਚ ਕੀਤੇ ਐਲਾਨ ਅਤੇ ਮਤੇ ਦੀ ਰੌਸ਼ਨੀ ਵਿੱਚ ਸ਼੍ਰੋਮਣੀ ਗੁ. ਪ੍ਰ. ਕਮੇਟੀ ਵੱਲੋਂ ਗਠਿਤ ਸਬ-ਕਮੇਟੀ ਦੀ ਅੱਜ ਮਿਤੀ 07-04-2026 ਨੂੰ ਸਬ-ਆਫ਼ਿਸ, ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਉਹਨਾਂ ਦੇ ਪ੍ਰਤੀਨਿਧ ਬੁਲਾਰਿਆਂ ਵੱਲੋਂ ਜਾਰੀ ਕੀਤੇ ਗਏ ਵੱਖ-ਵੱਖ ਬਿਆਨਾਂ ਮੁਤਾਬਿਕ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਸੱਦਿਆ ਗਿਆ ਹੈ ਤਾਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਨਾਲ ਸਬੰਧਤ ਵਾਪਰ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਕਾਨੂੰਨ ਵਿੱਚ ਸੋਧ ਕੀਤੀ ਜਾਣੀ ਹੈ। 

ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿਲ 2025 ਸ਼੍ਰੋਮਣੀ ਗੁ. ਪ੍ਰ. ਕਮੇਟੀ ਪਾਸੋਂ ਸੁਝਾਅ ਮੰਗੇ ਗਏ ਸਨ ਪ੍ਰੰਤੂ ਸਰਕਾਰ ਅਤੇ ਵਿਧਾਨ ਸਭਾ ਵੱਲੋਂ ਮਿਤੀ 03-09-2025 ਤੋਂ ਸ਼੍ਰੋਮਣੀ ਕਮੇਟੀ ਵੱਲੋਂ ਵਾਰ-ਵਾਰ ਪੱਤਰ ਲਿਖਣ ਦੇ ਬਾਵਜੂਦ ਨਾ ਲੋੜੀਂਦੀ ਕਾਰਵਾਈ ਭੇਜੀ ਗਈ ਅਤੇ ਨਾ ਹੀ ਕੋਈ ਰਾਬਤਾ ਕਾਇਮ ਕੀਤਾ ਗਿਆ। ਹੁਣ ਮੀਡੀਆ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ 2008 ਵਿੱਚ ਸੋਧਾਂ ਕਰਨ ਸਬੰਧੀ, ਅਨਿਸ਼ਚਿਤਤਾ ਅਤੇ ਦੁਬਿਧਾ ਬਣੀ ਹੋਈ ਹੈ, ਜਿਸ ਨਾਲ ਸਿੱਖ ਪੰਥ ਵਿੱਚ ਸਰਕਾਰ ਦੀ ਮਨਸ਼ਾ ਪ੍ਰਤੀ ਸ਼ੰਕੇ ਪਾਏ ਜਾ ਰਹੇ ਹਨ, ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੋਧ ਸਬੰਧੀ ਕੋਈ ਖਰੜਾ ਜਾਂ ਜਾਣਕਾਰੀ ਨਹੀਂ ਭੇਜੀ ਗਈ ਇਸ ਕਰਕੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਸਬ-ਕਮੇਟੀ ਅੱਜ ਦੀ ਇਸ ਮੀਟਿੰਗ ਵਿੱਚ ਸਰਕਾਰ ਕੋਲੋਂ ਇਸ ਪੱਤਰ ਰਾਹੀਂ ਆਸ ਕੀਤੀ ਜਾਂਦੀ ਹੈ ਕਿ ਇਸ ਸਬੰਧੀ ਤੁਰੰਤ ਪ੍ਰਸਤਾਵਿਤ ਖਰੜਾ ਜਾਂ ਸੋਧ ਸਬੰਧੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾਵੇ ਅਤੇ ਸਿੱਖ ਸੰਗਤਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਉਪਰ ਬਣਦੇ ਸੁਝਾਅ ਦਿੱਤੇ ਜਾ ਸਕਣ।  ਮੁੱਖ ਮੰਤਰੀ ਸਾਹਿਬ ਨੂੰ ਲਿਖੇ ਪੱਤਰ ਨੰ. 20052 (T)ਮਿਤੀ 07-04-2026 ਨਾਲ ਨੱਥੀ ਹੈ। ਮਿਤੀ 07-04-2026 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਸਬ-ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਮੈਂਬਰ ਸਾਹਿਬਾਨ:- ਮੋਹਿੰਦਰ ਮੋਹਨ ਸਿੰਘ ਬੇਦੀ, ਰਿਟਾਇਰਡ ਜਸਟਿਸ ਪੂਰਨ ਸਿੰਘ ਹੁੰਦਲ, ਸੀਨੀਅਰ ਐਡਵੋਕੇਟ ਡਾ. ਪਰਮਵੀਰ ਸਿੰਘ, ਮੈਂਬਰ, ਸਿੱਖ ਇਤਿਹਾਸ ਰਿਸਰਚ ਬੋਰਡ ਬਲਤੇਜ ਸਿੰਘ ਢਿੱਲੋਂ, ਐਡਵੋਕੇਟ, ਰਿਟਾ. ਜ਼ਿਲਾ ਅਟਾਰਨੀ ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਬੀਬੀ ਪ੍ਰਭਜੋਤ ਕੌਰ, ਮੈਂਬਰ, ਸਿੱਖ ਇਤਿਹਾਸ ਰੀਸਰਚ ਬੋਰਡ ਬੀਬੀ ਕਿਰਨਜੋਤ ਕੌਰ ਮੈਂਬਰ, ਸ਼੍ਰੋਮਣੀ ਗੁ. ਪ੍ਰ. ਕਮੇਟੀ ਭਗਵੰਤ ਸਿੰਘ ਸਿਆਲਕਾ, ਮੈਂਬਰ, ਸ਼੍ਰੋਮਣੀ ਗੁ. ਪ੍ਰ. ਕਮੇਟੀ  ਅਮਰਦੀਪ ਸਿੰਘ ਧਾਰਨੀ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਡਵੋਕੇਟ ਕਾਨੂੰਨੀ ਸਲਾਹਕਾਰ ਬਰਜਿੰਦਰ ਸਿੰਘ ਸੋਢੀ, ਐਡਵੋਕੇਟ ਲਖਵੀਰ ਸਿੰਘ, ਮੀਤ ਸਕੱਤਰ, (ਕੋਆਰਡੀਨੇਟਰ)  

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

Haryana PWD Contractors Association Submits Memorandum to Chief Minister, Warns of Work Suspension from June 15

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ