Skip to main content

SAD stages dharnas in front of DC/SDM offices across Punjab to protest against prolonged power cuts in the State

SAD stages dharnas in front of DC/SDM offices across Punjab to protest against prolonged power cuts in the State (SAD President Sukhbir Singh Badal announces next SAD will provide round the clock uninterrupted power once SAD forms govt in 2027) Chandigarh 30 April ( Ranjeet Singh Dhaliwal ) : The Shiromani Akali Dal (SAD) today staged dharnas across the State in protest against the prolonged power cuts being imposed in both rural and urban areas causing suffering to all sections of society. Disclosing this, SAD senior Dr. Daljit Singh Cheema said the dharnas were organised at the constituency level and were ably supported by the senior leadership as well as the party rank and file. “The dharnas witnessed a huge response from local people who are fed up by the repeated supply disruption as well as the callousness of the Aam Aadmi Party (AAP) in dealing with the problem”, Dr Cheema asserted. In a message on the occasion, party president Sukhbir Singh Badal while castigating the chief min...

ਐਸ ਸੀ ਮੋਰਚਾ ਪਿਛਲੇ ਢਾਈ ਸਾਲਾਂ ਤੋ ਲੜ ਰਿਹਾ ਇਨਸਾਫ਼ ਦੀ ਲੜਾਈ

ਐਸ ਸੀ ਮੋਰਚਾ ਪਿਛਲੇ ਢਾਈ ਸਾਲਾਂ ਤੋ ਲੜ ਰਿਹਾ ਇਨਸਾਫ਼ ਦੀ ਲੜਾਈ

ਐਸ ਸੀ ਐਮਐਲਏ ਹੋਣ ਤੋਂ ਬਾਅਦ ਵੀ ਨਹੀਂ ਲੈ ਰਿਹਾ ਲੋਕਾਂ ਦੀ ਸਾਰ

ਐਮਐਲਏ ਦੀ ਘਟੀਆ ਸੋਚ ਨੇ ਪਿਛਲੇ ਇੱਕ ਹਫਤੇ ਤੋਂ ਪਾਣੀ ਦਾ ਟੈਂਕਰ ਕੀਤਾ ਬੰਦ

ਐਸ.ਏ.ਐਸ.ਨਗਰ 30 ਅਪ੍ਰੈਲ ( ਰਣਜੀਤ ਧਾਲੀਵਾਲ ) : ਫੇਜ਼-7 ਲਾਈਟ ਪੌਇੰਟ, ਮੋਹਾਲੀ ਵਿਖੇ ਪਿਛਲੇ ਲਗਭਗ ਢਾਈ ਸਾਲਾਂ ਤੋਂ “ਰਿਜ਼ਰਵੇਸ਼ਨ ਚੋਰ ਫੜੋ ਮੋਰਚਾ” ਲਗਾਤਾਰ ਅਤੇ ਸ਼ਾਂਤੀਪੂਰਨ ਢੰਗ ਨਾਲ ਜਾਰੀ ਹੈ। ਇਸ ਮੋਰਚੇ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਰਹੇ ਹਨ, ਜੋ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਹਨ। ਇਸ ਦੇ ਬਾਵਜੂਦ, ਮੋਰਚੇ ਵਾਲੀ ਜਗ੍ਹਾ ‘ਤੇ ਬੁਨਿਆਦੀ ਸੁਵਿਧਾਵਾਂ ਦੀ ਘਾਟ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਖਾਸ ਕਰਕੇ ਪੀਣ ਵਾਲੇ ਪਾਣੀ ਅਤੇ ਸ਼ੌਚਾਲਿਆਂ ਦੀ ਕੋਈ ਵੀ ਢੰਗ ਦੀ ਵਿਵਸਥਾ ਨਹੀਂ ਕੀਤੀ ਗਈ, ਜਿਸ ਕਾਰਨ ਮੋਰਚੇ ਵਿੱਚ ਸ਼ਾਮਲ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਇਹ ਸਥਿਤੀ ਹੋਰ ਵੀ ਜ਼ਿਆਦਾ ਪਰੇਸ਼ਾਨੀਪੂਰਨ ਹੈ।

ਇਸ ਮੌਕੇ ‘ਤੇ ਮੋਰਚੇ ਨਾਲ ਜੁੜੇ ਆਗੂ ਬਲਵਿੰਦਰ ਕੁੰਭੜਾ ਨੇ ਮੌਜੂਦਾ MLA ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੋਰਚੇ ਲਈ ਆਉਣ ਵਾਲਾ ਪਾਣੀ ਦਾ ਟੈਂਕਰ ਰੋਕਣਾ ਸ਼ਾਇਦ MLA ਦੀ ਘਟੀਆ ਸੋਚ ਹੋ ਸਕਦੀ ਹੈ ਮੋਹਾਲੀ ਦਾ sc MLA ਹੋਣ ਤੋਂ ਬਾਅਦ ਵੀ SC ਮੋਰਚੇ ਦੀ ਸਾਰ ਨਹੀਂ ਕੇ ਰਿਹਾ। ਉਨ੍ਹਾਂ ਨੇ ਕਿਹਾ ਕਿ ਜੇ ਜਲਦ ਹੀ ਪਾਣੀ ਦੀ ਸਹੂਲਤ ਮੁੜ ਬਹਾਲ ਨਾ ਕੀਤੀ ਗਈ ਤਾਂ ਮੋਰਚੇ ਵੱਲੋਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ।

ਮੋਰਚੇ ਦੇ ਪ੍ਰਤੀਨਿਧੀਆਂ ਨੇ ਪਹਿਲਾਂ ਵੀ ਪ੍ਰਸ਼ਾਸਨ ਕੋਲ ਕਈ ਵਾਰ ਮੰਗ ਕੀਤੀ ਹੈ ਕਿ ਮੌਕੇ ‘ਤੇ ਪਾਣੀ ਦੇ ਟੈਂਕਰ ਅਤੇ ਅਸਥਾਈ ਸ਼ੌਚਾਲਿਆਂ ਦੀ ਵਿਵਸਥਾ ਕੀਤੀ ਜਾਵੇ, ਪਰ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ। ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਾਨਵਤਾ ਦੇ ਨਾਤੇ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ‘ਤੇ ਹਰਨੇਕ ਸਿੰਘ ਮਲੂਆ, ਕਰਮਾ ਕੁਰੜੀ, ਕਰਮਜੀਤ ਸਿੰਘ, ਬੱਬਲ ਚੋਪੜਾ, ਸੁਖਦੇਵ ਸਿੰਘ ਆਦਿ ਵੀ ਮੌਜੂਦ ਰਹੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ