Skip to main content

SAD stages dharnas in front of DC/SDM offices across Punjab to protest against prolonged power cuts in the State

SAD stages dharnas in front of DC/SDM offices across Punjab to protest against prolonged power cuts in the State (SAD President Sukhbir Singh Badal announces next SAD will provide round the clock uninterrupted power once SAD forms govt in 2027) Chandigarh 30 April ( Ranjeet Singh Dhaliwal ) : The Shiromani Akali Dal (SAD) today staged dharnas across the State in protest against the prolonged power cuts being imposed in both rural and urban areas causing suffering to all sections of society. Disclosing this, SAD senior Dr. Daljit Singh Cheema said the dharnas were organised at the constituency level and were ably supported by the senior leadership as well as the party rank and file. “The dharnas witnessed a huge response from local people who are fed up by the repeated supply disruption as well as the callousness of the Aam Aadmi Party (AAP) in dealing with the problem”, Dr Cheema asserted. In a message on the occasion, party president Sukhbir Singh Badal while castigating the chief min...

ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਅਤੇ ਵੋਟਰ ਲਿਸਟਾਂ ਵਿੱਚ ਕੀਤੀ ਗਈ ਖੁੱਲ੍ਹੀ ਧਾਂਦਲੀ ਦਾ ਕੀਤਾ ਵਿਰੋਧ

ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਾਰਡਬੰਦੀ ਅਤੇ ਵੋਟਰ ਲਿਸਟਾਂ ਵਿੱਚ ਕੀਤੀ ਗਈ ਖੁੱਲ੍ਹੀ ਧਾਂਦਲੀ ਦਾ ਕੀਤਾ ਵਿਰੋਧ

ਪੰਜਾਬ ਸਰਕਾਰ ਆਪਣੀ ਹਾਰ ਦੇ ਡਰ ਨਾਲ ਹੁਣ ਲੋਕਤੰਤਰ ਨੂੰ ਕੁਚਲਣ ‘ਚ ਲੱਗੀ ਹੋਈ ਹੈ : ਸਿੱਧੂ

ਐਸ.ਏ.ਐਸ.ਨਗਰ 30 ਅਪ੍ਰੈਲ ( ਰਣਜੀਤ ਧਾਲੀਵਾਲ ) : ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ, ਖ਼ਾਸ ਕਰਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਤਿੱਖਾ ਅਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ‘ਚ ਆਪਣੀ ਪੱਕੀ ਹਾਰ ਨੂੰ ਦੇਖਦੇ ਹੋਏ ਸਰਕਾਰ ਹੁਣ ਹਰ ਗੈਰ-ਲੋਕਤੰਤਰਿਕ ਹਥਕੰਡਾ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਵਾਰਡਬੰਦੀ ਪੂਰੀ ਤਰ੍ਹਾਂ ਗਲਤ, ਗੈਰ-ਪਾਰਦਰਸ਼ੀ, ਪੱਖਪਾਤੀ ਅਤੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਜਿੱਥੇ ਵਾਰਡ ਨੰਬਰ-42 ਵਿੱਚ ਜਨਰਲ ਦੀਆਂ  678 ਵੋਟਾਂ ਰੱਖੀਆਂ ਗਈਆਂ ਹਨ, ਉੱਥੇ ਦੂਜੇ ਪਾਸੇ ਵਾਰਡ ਨੰਬਰ-46 ਵਿੱਚ ਐੱਸ.ਸੀ ਦੀਆਂ 7002 ਤੱਕ ਵੋਟਾਂ ਹਨ। ਇਹ ਸਿੱਧਾ ਸਿੱਧਾ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ ਹੈ ਅਤੇ ਵੋਟਰਾਂ ਦੇ ਅਧਿਕਾਰਾਂ ਨਾਲ ਖੁੱਲ੍ਹਾ ਧੱਕਾ ਹੈ।

ਸਿੱਧੂ ਨੇ ਕਿਹਾ ਕਿ ਜੇਕਰ ਨਿਯਮਾਂ ਅਤੇ ਕਾਨੂੰਨ ਦੇ ਤਹਿਤ ਇਮਾਨਦਾਰੀ ਨਾਲ ਵਾਰਡਬੰਦੀ ਕੀਤੀ ਜਾਂਦੀ, ਤਾਂ ਸ਼ਹਿਰ ਵਿੱਚ 80 ਤੋਂ 90 ਵਾਰਡ ਆਸਾਨੀ ਨਾਲ ਬਣ ਸਕਦੇ ਸਨ। ਪਰ ਸਰਕਾਰ ਨੇ ਆਪਣੇ ਸਿਆਸੀ ਲਾਭ ਅਤੇ ਆਪਣੇ ਆਗੂਆਂ ਨੂੰ ਫਾਇਦਾ ਪਹੁੰਚਾਉਣ ਲਈ ਜ਼ਬਰਦਸਤੀ ਸਿਰਫ਼ 50 ਵਾਰਡਾਂ ਵਿੱਚ ਪੂਰੇ ਖੇਤਰ ਨੂੰ ਸਮੇਟ ਦਿੱਤਾ। ਇਹ ਸਾਫ਼ ਦਿਖਾਉਂਦਾ ਹੈ ਕਿ ਇਹ ਸਰਕਾਰ ਪ੍ਰਸ਼ਾਸਨ ਨਹੀਂ, ਸਿਆਸੀ ਮਕਸਦਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਲਿਸਟਾਂ ਵਿੱਚ ਲਗਾਤਾਰ ਤਬਦੀਲੀਆਂ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਪੂਰਾ ਪ੍ਰਕਿਰਿਆ ਧੋਖਾਧੜੀ ਨਾਲ ਭਰਪੂਰ ਹੈ। 15 ਦਿਨ ਪਹਿਲਾਂ ਦੀ ਲਿਸਟ ਕੁਝ ਹੋਰ ਸੀ, ਹੁਣ ਕੁਝ ਹੋਰ ਹੈ, ਅਤੇ ਅਗਲੇ ਦਿਨਾਂ ਵਿੱਚ ਫਿਰ ਨਵੀਂ ਲਿਸਟ ਲਿਆਉਣ ਦੀ ਗੱਲ ਕੀਤੀ ਜਾ ਰਹੀ ਹੈ ਇਸ ਗੱਲ ਨੂੰ ਸਾਬਤ ਕਰਦਾ ਹੈ ਕਿ ਇਹ ਸਾਰਾ ਖੇਡ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਰਚਿਆ ਗਿਆ ਹੈ।

ਸਿੱਧੂ ਨੇ ਖ਼ਾਸ ਤੌਰ ‘ਤੇ ਕਿਹਾ ਕਿ ਐਸਸੀ ਵਰਗ ਨਾਲ ਸੰਬੰਧਿਤ ਵਾਰਡਾਂ ਨਾਲ ਵੀ ਨਿਆਂ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਦਰਸਾਉਂਦਾ ਹੈ ਕਿ ਸਰਕਾਰ ਸਮਾਜ ਦੇ ਹਰ ਵਰਗ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਆਪਣੇ ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਫਾਇਦਾ ਪਹੁੰਚਾਉਣ ਲਈ ਵਾਰਡਾਂ ਦੀ ਹੱਦਬੰਦੀ ਨੂੰ ਤੋੜਮਰੋੜ ਕੇ ਆਪਣੀ ਸੁਵਿਧਾ ਅਨੁਸਾਰ ਢਾਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਆਪਣੇ ਇਤਰਾਜ਼ ਦਰਜ ਕਰਵਾਏ ਜਾ ਚੁੱਕੇ ਹਨ, ਪਰ ਜੇਕਰ ਸਰਕਾਰ ਨੇ ਹੁਣ ਵੀ ਕੋਈ ਕਾਰਵਾਈ ਨਾ ਕੀਤੀ, ਤਾਂ ਕਾਂਗਰਸ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਹਿਚਕਿਚਾਏਗੀ ਨਹੀਂ।

ਅੰਤ ਵਿੱਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਵੇਂ ਸਰਕਾਰ ਕਿੰਨੀ ਵੀ ਧੱਕੇਸ਼ਾਹੀ ਕਰ ਲਵੇ, ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ। ਲੋਕਾਂ ਦੇ ਹੱਕਾਂ ਦੀ ਲੜਾਈ ਹੋਰ ਜ਼ੋਰ ਨਾਲ ਲੜੀ ਜਾਵੇਗੀ ਅਤੇ ਚੋਣ ਮੈਦਾਨ ਵਿੱਚ ਪੂਰੀ ਤਿਆਰੀ ਨਾਲ ਉਤਰ ਕੇ ਇਸ ਸਰਕਾਰ ਨੂੰ ਲੋਕਤੰਤਰ ਨਾਲ ਖੇਡਣ ਦਾ ਮੁਨਾਸਿਬ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਵਾਰਡਬੰਦੀ ਨੂੰ ਤੁਰੰਤ ਰੱਦ ਕਰਕੇ ਨਵੀਂ, ਨਿਰਪੱਖ ਅਤੇ ਸੰਤੁਲਿਤ ਪ੍ਰਕਿਰਿਆ ਲਾਗੂ ਕੀਤੀ ਜਾਵੇ, ਤਾਂ ਜੋ ਹਰ ਵੋਟਰ ਨੂੰ ਉਸਦਾ ਬਰਾਬਰੀ ਦਾ ਅਧਿਕਾਰ ਮਿਲ ਸਕੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ