Skip to main content

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ --- ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ ਐਸ.ਏ.ਐਸ. ਨਗਰ  21 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।  ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋ...

ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜਤਾਇਆ

ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜਤਾਇਆ

ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰਾਂ ਦੀ ਵਡਿਆਈ ਕਰਨ ਖਿਲਾਫ ਚੇਤਾਵਨੀ ਦਿੱਤੀ

ਕਿਹਾ: ਪੰਜਾਬ ਨਾਲ ਗੈਂਗਸਟਰ ਦਾ ਨਾਂਮ ਜੋੜ ਕੇ ਇਸ ਪਵਿੱਤਰ ਧਰਤੀ ਨੂੰ ਬਦਨਾਮ ਨਾ ਕੀਤਾ ਜਾਵੇ

ਟੀਵੀ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਦੀ ਮੰਗ

ਕੇਂਦਰ ਅਤੇ ਸੂਬਾ ਸਰਕਾਰਾਂ ਦੀ ਚੁੱਪੀ ‘ਤੇ ਸਵਾਲ ਕੀਤੇ

ਹਾਈ ਕੋਰਟ ਵਿੱਚ ਦਾਖਿਲ ਕਰਨਗੇ ਜਨਹਿਤ ਪਟੀਸ਼ਨ 

ਚੰਡੀਗੜ੍ਹ 21 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਬਣ ਰਹੀ ਟੈਲੀਵਿਜ਼ਨ ਸੀਰੀਜ਼ ‘ਲਾਰੈਂਸ ਆਫ ਪੰਜਾਬ’ ‘ਤੇ ਸਖਤ ਇਤਰਾਜ ਜਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਾ ਸਿਰਫ਼ ਗੈਂਗਸਟਰ ਕਲਚਰ ਨੂੰ ਵਧਾਏਗੀ ਅਤੇ ਉਸਦੀ ਵਡਿਆਈ ਕਰੇਗੀ, ਸਗੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤੌਹੀਨ ਵੀ ਹੋਵੇਗੀ, ਕਿਉਂਕਿ ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੂੰ ਇੱਕ ਖ਼ਤਰਨਾਕ ਗੈਂਗਸਟਰ ਨਾਲ ਜੋੜਿਆ ਜਾ ਰਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਬਿਸ਼ਨੋਈ ਅਤੇ ਉਸਦਾ ਗਿਰੋਹ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਸਮੇਤ ਸੈਂਕੜਿਆਂ ਬੇਗੁਨਾਹ ਲੋਕਾਂ ਦੇ ਕਤਲਾਂ ਲਈ ਜ਼ਿੰਮੇਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਵੀ ਸੀਰੀਜ਼ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇਵੇਗੀ, ਜਿਸ ਵਿਚ ਅਜਿਹੇ ਵਿਅਕਤੀ ਦੀ ਵਡਿਆਈ ਹੋਵੇਂਗੀ, ਜਿਸਦੀ ਨਿੰਦਾ ਹੋਣੀ ਚਾਹੀਦੀ ਹੈ। ਇਸ ਲੜੀ ਹੇਠ, ਉਕਤ ਸੀਰੀਜ਼ ਦੇ ਪ੍ਰਸਾਰਣ ‘ਤੇ ਪੂਰੀ ਤਰ੍ਹਾਂ ਰੋਕ ਲਗਾਏ ਜਾਣ ਦੀ ਮੰਗ ਕਰਦਿਆਂ, ਉਨ੍ਹਾਂ ਨੇ ਇਸਦੇ ਨਿਰਮਾਤਾਵਾਂ ਦੀ ਸੋਚ ‘ਤੇ ਸਵਾਲ ਉਠਾਏ ਹਨ ਕਿ ਉਹ ਅਪਰਾਧ ਅਤੇ ਹਿੰਸਾ ਦੇ ਕਲਚਰ ਨੂੰ ਕਿਉਂ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਕਿਹਾ ਕਿ ਇਹ ਕਲਾ ਜਾਂ ਮਨੋਰੰਜਨ ਦਾ ਕੰਮ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਅਪਰਾਧ ਦੀ ਦੁਨੀਆ ਵੱਲ ਉਕਸਾਉਣ ਵਾਲੀ ਇੱਕ ਅਪਰਾਧਿਕ ਗਤੀਵਿਧੀ ਹੈ।

ਵੜਿੰਗ ਨੇ ਇਸ ਮਾਮਲੇ ‘ਤੇ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਦੀ ਚੁੱਪੀ ਉੱਪਰ ਵੀ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਕਿਉਂਕਿ ਉਹ ਮੁੱਢ ਤੋਂ ਰਾਜਸਥਾਨ ਦਾ ਵਸਨੀਕ ਹੈ ਅਤੇ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਹ ਇਸ ਟੀਵੀ ਸੀਰੀਜ਼ ਦੇ ਪ੍ਰਸਾਰਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਵੀ ਦਾਖ਼ਲ ਕਰਨਗੇ, ਕਿਉਂਕਿ ਇਸ ਨਾਲ ਨੌਜਵਾਨਾਂ ‘ਤੇ ਮਾੜਾ ਅਤੇ ਖ਼ਤਰਨਾਕ ਅਸਰ ਪੈ ਸਕਦਾ ਹੈ।


Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

Preparations in Full Swing for April 9th Sit-in by Anganwadi and Crèche Workers