Skip to main content

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ --- ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ ਐਸ.ਏ.ਐਸ. ਨਗਰ  21 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।  ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋ...

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

--- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ

--- ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ

ਐਸ.ਏ.ਐਸ. ਨਗਰ  21 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। 

ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋਬਾਇਲ ਐਪ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਹ ਐਪ ਸਿਰਫ਼ ਇੱਕ ਕਲਿੱਕ ਰਾਹੀਂ ਕਿਸਾਨਾਂ, ਲਾਇਸੰਸ ਧਾਰਕਾਂ, ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਨਾਲ ਜੋੜੇਗੀ।

ਉਨ੍ਹਾਂ ਦੱਸਿਆ ਕਿ ਇਸ ਐਪ ਦੀ ਸਭ ਤੋਂ ਵੱਡੀ ਖ਼ਾਸੀਅਤ ਕਿਸਾਨਾਂ ਨੂੰ ਮਿਲਣ ਵਾਲੀ ਸਹੂਲਤ ਹੈ। ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋ ਥਾਂ 'ਤੇ ਪ੍ਰਾਪਤ ਕਰ ਸਕਦੇ ਹਨ। ਉਹ ਇਨ੍ਹਾਂ ਨੂੰ ਵੇਖ ਸਕਦੇ ਹਨ, ਡਾਊਨਲੋਡ ਕਰ ਸਕਦੇ ਹਨ ਅਤੇ ਲੋੜ ਪੈਣ 'ਤੇ ਸਾਂਝਾ ਵੀ ਕਰ ਸਕਦੇ ਹਨ। ਇਸ ਸਹੂਲਤ ਨਾਲ ਕਿਸਾਨਾਂ ਦੀ ਲਾਇਸੰਸ ਧਾਰਕਾਂ ਅਤੇ ਸਰਕਾਰੀ ਦਫ਼ਤਰਾਂ 'ਤੇ ਨਿਰਭਰਤਾ ਘਟੇਗੀ, ਕਿਉਂਕਿ ਉਨ੍ਹਾਂ ਕੋਲ ਆਪਣੇ ਸਾਰੇ ਰਿਕਾਰਡ ਮੋਬਾਈਲ 'ਤੇ ਉਪਲਬਧ ਹੋਣਗੇ। ਇਸ ਤੋਂ ਇਲਾਵਾ ਲਾਇਸੰਸ ਧਾਰਕਾਂ ਲਈ ਇਹ ਐਪ ਉਨ੍ਹਾਂ ਦੇ ਕਾਰੋਬਾਰ ਨੂੰ ਸੁਖਾਲਾ ਬਣਾਏਗੀ। ਉਹ ਆਪਣੇ ਲਾਇਸੰਸ ਦੀ ਮਿਆਦ, ਨਵੀਨੀਕਰਨ ਅਤੇ ਹੋਰ ਸਬੰਧਤ ਜਾਣਕਾਰੀ ਇੱਕ ਕਲਿੱਕ ਨਾਲ ਹਾਸਲ ਕਰ ਸਕਣਗੇ। ਇਸ ਤੋਂ ਇਲਾਵਾ ਇਹ ਐਪ ਅਧਿਕਾਰੀ ਅਤੇ ਕਰਮਚਾਰੀ ਲਈ ਵੀ ਬਹੁਤ ਲਾਹੇਵੰਦ ਹੈ। ਸੂਬੇ ਦੀਆਂ ਸਰਹੱਦਾਂ 'ਤੇ ਫਸਲ ਦੀ ਆਮਦ ਦੀ ਜਾਂਚ ਦੌਰਾਨ ਇਹ ਐਪ ਬਹੁਤ ਹੀ ਅਹਿਮ ਭੂਮਿਕਾ ਨਿਭਾਏਗੀ। ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਐਪ ਰਾਹੀਂ ਲਾਇਸੰਸੀਧਾਰਕ ਦੀ ਜਾਣਕਾਰੀ ਤੁਰੰਤ ਚੈੱਕ ਕਰ ਸਕਦੇ ਹਨ। ਮੰਡੀ ਬੋਰਡ ਦਾ ਫੀਲਡ ਸਟਾਫ ਜੋ ਰੋਜਾਨਾ ਮੰਡੀ ਵਿੱਚ ਫਸਲ ਦੀ ਆਮਦ, ਖਰੀਦ ਅਤੇ ਚੁਕਾਈ ਦੀ ਰਿਪੋਰਟ ਕਰਦੇ ਹਨ, ਉਹ ਵੀ ਹੁਣ ਕਿਸੇ ਵੀ ਥਾਂ ਤੇ ਬੈਠ ਕੇ ਆਪਣੀ ਰਿਪੋਰਟ ਭੇਜ ਸਕਦੇ ਹਨ, ਇਸ ਨਾਲ ਡਾਟਾ ਪ੍ਰੋਸੈਸਿੰਗ ਤੇਜ਼ ਹੋਵੇਗਾ ਅਤੇ ਮੁੱਖ ਦਫ਼ਤਰ ਤੱਕ ਸਮੇਂ ਸਿਰ ਜਾਣਕਾਰੀ ਪਹੁੰਚੇਗੀ। 

ਸ. ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਇਹ ਐਪ ਸੂਬੇ ਵਿੱਚ ਖੇਤੀਬਾੜੀ ਮੰਡੀਕਰਨ ਦੇ ਢਾਂਚੇ ਨੂੰ ਆਧੁਨਿਕ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਇਹ ਐਪ ਜਿੱਥੇ ਸਮੇਂ ਦੀ ਬਚਤ ਕਰੇਗੀ, ਉੱਥੇ ਹੀ ਕੰਮ ਦੀ ਗਤੀ ਨੂੰ ਵੀ ਵਧਾਏਗੀ। ਉਨ੍ਹਾਂ ਦੱਸਿਆ ਕਿ ਇਹ ਐਪ ਗੂਗਲ ਪਲੇਅ ਸਟੋਰ ਤੇ `ਪੀਐਮਬੀ ਕੁਨੈਕਟ´ (PMB Connect) ਨਾਮ ਨਾਲ ਉਪਲਬਧ ਹੈ। ਉਨ੍ਹਾਂ ਸਾਰੇ ਸਟੇਕਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਨੂੰ ਵੱਧ ਤੋਂ ਵੱਧ ਡਾਊਨਲੋਡ ਕਰਨ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਸਿੱਧਾ ਉਨ੍ਹਾਂ ਤੱਕ ਪਹੁੰਚ ਸਕੇ। ਇਸ ਮੌਕੇ ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ., ਮੁਕੇਸ਼ ਕੁਮਾਰ ਕੈਲੇ ਡੀ.ਜੀ.ਐਮ., ਅਮਨਦੀਪ ਸਿੰਘ ਸੰਧੂ ਡੀ.ਜੀ.ਐਮ., ਨਿਤਿਨ ਬਾਂਸਲ ਸਿਸਟਮ ਐਨਾਲਿਸਟ ਸਮੇਤ ਬੋਰਡ ਦੇ ਸਮੂੰਹ ਅਧਿਕਾਰੀ ਮੌਜੂਦ ਰਹੇ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

Preparations in Full Swing for April 9th Sit-in by Anganwadi and Crèche Workers