Skip to main content

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ (  ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...

ਬਲਵਿੰਦਰ ਸਿੰਘ ਕੁੰਭੜਾ ਦੀ ਚੇਤਾਵਨੀ: ਇੱਕ ਹਫ਼ਤੇ ਵਿੱਚ ਗ੍ਰਿਫ਼ਤਾਰੀ ਨਾ ਹੋਈ ਤਾਂ ਥਾਣਾ ਸੋਹਾਣਾ ਦਾ ਕਰਾਂਗੇ ਘੇਰਾਓ

ਬਲਵਿੰਦਰ ਸਿੰਘ ਕੁੰਭੜਾ ਦੀ ਚੇਤਾਵਨੀ: ਇੱਕ ਹਫ਼ਤੇ ਵਿੱਚ ਗ੍ਰਿਫ਼ਤਾਰੀ ਨਾ ਹੋਈ ਤਾਂ ਥਾਣਾ ਸੋਹਾਣਾ ਦਾ ਕਰਾਂਗੇ ਘੇਰਾਓ

ਐਸ.ਏ.ਐਸ.ਨਗਰ 06 ਅਪ੍ਰੈਲ ( ਰਣਜੀਤ ਧਾਲੀਵਾਲ ) :  ਅੱਜ ਸੋਮਵਾਰ ਨੂੰ ਐਸ.ਸੀ.ਬੀ.ਸੀ ਮਹਾਂ ਪੰਚਾਇਤ ਵੱਲੋਂ ਫੇਜ਼-7 ਵਿੱਚ ਪ੍ਰੈੱਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਥਾਣਾ ਸੋਹਾਣਾ ਦੀ ਪੁਲਿਸ ਤੋਂ ਪੀੜਤ ਸੁਰਿੰਦਰ ਕੁਮਾਰ, ਪਿੰਡ ਗੋਬਿੰਦਗੜ੍ਹ, ਐਸ.ਏ.ਐਸ ਨਗਰ (ਮੋਹਾਲੀ) ਨੇ ਆਪਣੇ ਨਾਲ ਹੋਈ ਧੱਕੇਸ਼ਾਹੀ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਥਾਣਾ ਸੋਹਾਣਾ ਦੀ ਪੁਲਿਸ ਨੇ ਲਗਭਗ ਇੱਕ ਸਾਲ ਤੋਂ ਪੈਂਡਿੰਗ ਪਈ ਦਰਖ਼ਾਸਤ 'ਤੇ ਬਹੁਤ ਮੁਸ਼ਕਲ ਨਾਲ 30/03/2026 ਨੂੰ ਐੱਫ.ਆਈ.ਆਰ ਨੰਬਰ 0088, ਕੁਲਵਿੰਦਰ ਕੌਰ (ਪਤਨੀ ਸੁਰਿੰਦਰ ਕੁਮਾਰ) ਅਤੇ ਹੋਰ ਦੋਸ਼ੀ ਮੇਸ਼ੀ ਖ਼ਿਲਾਫ਼ ਦਰਜ ਕੀਤੀ। ਉਨ੍ਹਾਂ ਦੱਸਿਆ ਕਿ ਐੱਫ.ਆਈ.ਆਰ ਦਰਜ ਹੋਣ ਤੋਂ ਬਾਅਦ ਵੀ ਹੁਣ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ।

ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਸੋਹਾਣਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਮੋਰਚਾ ਅੱਗੂਆਂ ਵੱਲੋਂ ਥਾਣਾ ਸੋਹਾਣਾ ਦਾ ਘੇਰਾਓ ਕੀਤਾ ਜਾਵੇਗਾ। ਇਸ ਮੌਕੇ ਕਰਮਾ ਕੁਰਡੀ, ਕਰਮਜੀਤ, ਪ੍ਰਿੰਸੀਪਲ ਬਨਵਾਰੀ ਲਾਲ ਅਤੇ ਹਰਨੇਕ ਸਿੰਘ ਮਲੂਆ ਸਮੇਤ ਹੋਰ ਵੀ ਹਾਜ਼ਰ ਸਨ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

Chandigarh Students excelled at India Skills Competition held at Agra

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ