ਬੀਜੇਪੀ ਦਫ਼ਤਰ ਚੰਡੀਗੜ੍ਹ ਦੇ ਬਾਹਰ ਧਮਾਕਾ ਨਿੰਦਣਯੋਗ, ਬੀਜੇਪੀ ਡਰਣ ਵਾਲੀ ਨਹੀਂ : ਹਰਦੇਵ ਸਿੰਘ ਉੱਭਾ
ਐਸ.ਏ.ਐਸ.ਨਗਰ 01 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਚੰਡੀਗੜ੍ਹ ਵਿੱਚ ਬੀਜੇਪੀ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਇਸਨੂੰ ਲੋਕਤੰਤਰ ਤੇ ਅਮਨ-ਕਾਨੂੰਨ ਉੱਤੇ ਹਮਲਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਡਰਾਉਣੀਆਂ ਅਤੇ ਨਿੰਦਣਯੋਗ ਘਟਨਾਵਾਂ ਨਾਲ ਬੀਜੇਪੀ ਦੇ ਕਾਰਕੁਨਾਂ ਦਾ ਹੌਸਲਾ ਕਦੇ ਵੀ ਡੋਲਣ ਵਾਲਾ ਨਹੀਂ। “ਭਾਰਤੀ ਜਨਤਾ ਪਾਰਟੀ ਇੱਕ ਰਾਸ਼ਟਰੀਵਾਦੀ ਪਾਰਟੀ ਹੈ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕਰਦੀ ਹੈ। ਅਸੀਂ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਧਮਕੀ ਤੋਂ ਡਰਣ ਵਾਲੇ ਨਹੀਂ,” ਉਨ੍ਹਾਂ ਨੇ ਦ੍ਰਿੜਤਾ ਨਾਲ ਕਿਹਾ।
ਹਰਦੇਵ ਸਿੰਘ ਉੱਭਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਇਸ ਗੱਲ ਵੱਲ ਇਸ਼ਾਰਾ ਕਰਦੀਆਂ ਹਨ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਮੀ ਹੈ। ਉਨ੍ਹਾਂ ਆਖਿਰ ਵਿੱਚ ਕਿਹਾ ਕਿ ਬੀਜੇਪੀ ਆਪਣੇ ਸਿਧਾਂਤਾਂ ਤੇ ਡਟ ਕੇ ਖੜੀ ਰਹੇਗੀ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਮਕਸਦ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।

Comments
Post a Comment