Skip to main content

ਐਨ ਆਰ ਆਈ ਪੰਜਾਬੀਆਂ ਲਈ ਖੁਸ਼ਖਬਰੀ, ਦੇਸ਼ ਪਰਤਦਿਆਂ ਹੀ ਬਣਵਾ ਸਕਣਗੇ OCI ਕਾਰਡ

ਐਨ ਆਰ ਆਈ ਪੰਜਾਬੀਆਂ ਲਈ ਖੁਸ਼ਖਬਰੀ, ਦੇਸ਼ ਪਰਤਦਿਆਂ ਹੀ ਬਣਵਾ ਸਕਣਗੇ OCI ਕਾਰਡ  ਸਰਕਾਰ ਵਲੋਂ 6 ਮਹੀਨੇ ਸਟੇਅ ਦੀ ਸ਼ਰਤ ਖ਼ਤਮ, ਵਿਦੇਸ਼ੀ ਪਤੀ-ਪਤਨੀ ਲਈ ਨਿਯਮ ਹੋਏ ਸਖ਼ਤ ਇਤਿਹਾਸਕ ਘਟਨਾਵਾਂ ਚੰਡੀਗੜ੍ਹ 23 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤ ਸਰਕਾਰ ਨੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਨੂੰ ਨਿਯੰਤਰਿਤ ਕਰਨ ਵਾਲੇ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਕਦਮ ਨਾਲ ਲੱਖਾਂ NRIs ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ ਪੰਜਾਬੀ ਮੂਲ ਦੇ ਲੋਕ ਵੀ ਸ਼ਾਮਲ ਹਨ। NRIs ਨੂੰ ਹੁਣ OCI ਕਾਰਡ ਲਈ ਅਰਜ਼ੀ ਦੇਣ ਲਈ ਲਗਾਤਾਰ ਛੇ ਮਹੀਨਿਆਂ ਲਈ ਭਾਰਤ ਵਿੱਚ ਰਹਿਣ ਦੀ ਲੋੜ ਨਹੀਂ ਹੈ। ਨਵੇਂ ਨਿਯਮਾਂ ਦੇ ਤਹਿਤ, ਇੱਕ NRI ਭਾਰਤ ਆਉਣ ‘ਤੇ ਤੁਰੰਤ OCI ਕਾਰਡ ਲਈ ਅਰਜ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ, ਭਾਰਤ ਸਰਕਾਰ ਨੇ ਵਿਦੇਸ਼ੀ ਮੂਲ ਦੇ ਜੀਵਨ ਸਾਥੀ ਨੂੰ OCI ਕਾਰਡ ਜਾਰੀ ਕਰਨ ਸੰਬੰਧੀ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਵਿਦੇਸ਼ੀ ਮੂਲ ਦੇ ਜੀਵਨ ਸਾਥੀ ਨੂੰ ਹੁਣ ਆਪਣੇ ਪਾਸਪੋਰਟਾਂ ਦੇ ਨਵੀਨੀਕਰਨ ਸਮੇਂ ਇਹ ਦੱਸਣ ਦੀ ਲੋੜ ਹੈ ਕਿ ਉਹ ਇਸ ਸਮੇਂ ਆਪਣੇ ਭਾਰਤੀ ਮੂਲ ਦੇ ਜੀਵਨ ਸਾਥੀ ਨਾਲ ਭਾਰਤ ਵਿੱਚ ਰਹਿ ਰਹੇ ਹਨ। ਤਲਾਕ ਦੀ ਸਥਿਤੀ ਵਿੱਚ ਵਿਦੇਸ਼ੀ ਮੂਲ ਦੇ ਜੀਵਨ ਸਾਥੀ ਕੋਲ ਮੌਜੂਦ OCI ਕਾਰਡ ਨੂੰ ਰੱਦ ਮੰਨਿਆ ਜਾਵੇਗਾ; ਇਸ ਤੋਂ ਬਾਅਦ, ਭਾਰਤ ਵਿੱਚ ਰਹਿਣ ਦਾ ਉਨ੍ਹਾਂ ਦਾ ਅਧਿਕਾਰ ਸਿਰਫ਼ ਉਨ੍ਹਾਂ ਦੇ ਵੀਜ਼ੇ ਦੀ ਵੈਧਤਾ ਮਿਆਦ ਤੱਕ ਸੀਮਤ ਰਹੇਗਾ। ਇਸ ਤੋਂ...

ਦੋ ਦਸੰਬਰ ਨੂੰ ਪੁਨਰ ਸੁਰਜੀਤ ਹੋਏ ਅਕਾਲੀ ਦਲ ਦਾ ਇਹ ਐਲਾਨਨਾਮਾ ਪੰਜਾਬ ਨੂੰ ਪੁਨਰ ਸੁਰਜੀਤ ਕਰੇਗਾ : ਗਿਆਨੀ ਹਰਪ੍ਰੀਤ ਸਿੰਘ

ਦੋ ਦਸੰਬਰ ਨੂੰ ਪੁਨਰ ਸੁਰਜੀਤ ਹੋਏ ਅਕਾਲੀ ਦਲ ਦਾ ਇਹ ਐਲਾਨਨਾਮਾ ਪੰਜਾਬ ਨੂੰ ਪੁਨਰ ਸੁਰਜੀਤ ਕਰੇਗਾ : ਗਿਆਨੀ ਹਰਪ੍ਰੀਤ ਸਿੰਘ

ਇਹ ਐਲਾਨਨਾਮਾ ਹੋਰਨਾਂ ਪਾਰਟੀਆਂ ਵਾਂਗ ਸਿਰਫ ਵਿਖਾਵੇ ਲਈ ਨਹੀ, ਇਸ 'ਤੇ ਕੰਮ ਕੀਤਾ ਜਾਵੇਗਾ : ਇਕਬਾਲ ਸਿੰਘ ਝੂੰਦਾਂ

ਚੰਡੀਗੜ੍ਹ 23 ਅਪ੍ਰੈਲ ( ਰਣਜੀਤ ਧਾਲੀਵਾਲ ) : ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮਨਾਮਿਆ ਦੀ ਰੌਸ਼ਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਇਆ ਸੀ। ਜਿਸਨੇ ਉਹਨਾਂ ਆਦੇਸ਼ਾਂ ਅਨੁਸਾਰ ਨਵੀਂ ਭਰਤੀ ਕਰਕੇ ਡੈਲੀਗੇਟ ਇਜਲਾਸ ਰਾਹੀਂ ਲੀਡਰਸ਼ਿਪ ਉਭਾਰਨ ਦਾ ਉਪਰਾਲਾ ਕੀਤਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਉਸ ਡੈਲੀਗੇਟ ਇਜਲਾਸ ਵਿੱਚ ਹੀ ਸਾਰੇ ਸੀਨੀਅਰ ਲੀਡਰਾਂ ਦੀ ਸਲਾਹ ਨਾਲ ਨਵੀਂ ਲੀਡਰਸ਼ਿਪ ਲਈ ਨਵਾਂ ਪੰਥ-ਪੰਜਾਬ ਪੱਖੀ ਏਜੰਡਾ ਨਿਰਧਾਰਿਤ ਕਰਨ ਲਈ ਇਕ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ। ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਬਣੀ ਉਸ ਕਮੇਟੀ ਨੇ ਪੈਂਤੀ ਤੋਂ ਵੱਧ ਮੀਟਿੰਗਾਂ ਕਰਕੇ, ਡੂੰਘੀ ਵਿਚਾਰ ਚਰਚਾ ਤੋਂ ਬਾਅਦ ਇਹ ਦਸਤਾਵੇਜ਼ ਤਿਆਰ ਕੀਤਾ ਹੈ। ਜਿਸ ਨੂੰ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਪੱਧਰ 'ਤੇ ਲੰਬੀ ਵਿਚਾਰ ਚਰਚਾ ਤੋਂ ਬਾਅਦ ਪ੍ਰੈੱਸ ਰਾਹੀਂ ਪੰਜਾਬ ਦੇ ਨਾਂ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦਸਤਾਵੇਜ ਵਿੱਚ ਪੰਥ ਦੀ ਚੜ੍ਹਦੀ ਕਲਾ ਅਤੇ ਪੰਥ ਦੇ ਬੋਲ ਬਾਲੇ ਦੀ ਗੱਲ ਕਰਦਿਆਂ ਪੰਜਾਬ ਦੀ ਨੁਹਾਰ ਬਦਲਣ ਲਈ ਹਰ ਵਿਸ਼ੇ ਨੂੰ ਛੋਹਿਆ ਗਿਆ ਹੈ। 

 ਇਸ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਇਸ ਐਲਾਨਨਾਮੇ ਅਨੁਸਾਰ ਪਾਰਟੀ ਵਿੱਚ ਇਕ ਆਗੂ ਇਕ ਅਹੁਦਾ ਅਤੇ ਪਰਿਵਾਰ ਵਿੱਚ ਇਕ ਹੀ ਟਿਕਟ ਦਾ ਸਿਧਾਂਤ ਲਾਗੂ ਹੋਵੇਗਾ। ਪਾਰਟੀ ਪ੍ਰਧਾਨ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ ਅਤੇ ਉਹ ਲਗਾਤਾਰ ਦੋ ਵਾਰ ਹੀ ਪ੍ਰਧਾਨ ਰਹਿ ਸਕੇਗਾ। ਪਾਰਟੀ ਪ੍ਰਧਾਨ ਕੋਈ ਚੋਣ ਨਹੀਂ ਲੜਨਗੇ ਅਤੇ ਜੇਕਰ ਚੋਣ ਲੜਨਾ ਚਾਹੁਣ ਤਾਂ ਪ੍ਰਧਾਨਗੀ ਤੋਂ ਇਕ ਸਾਲ ਪਹਿਲਾਂ ਅਸਤੀਫਾ ਦੇਣਾ ਹੋਵੇਗਾ। ਪਾਰਟੀ ਵਿੱਚ ਯੂਥ ਵਿੰਗ ਦੀ ਉਮਰ ਹੱਦ 37 ਸਾਲ ਹੋਵੇਗੀ। ਇਸ ਦਸਤਾਵੇਜ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਪੁਨਰ-ਸੁਰਜੀਤ ਕਰਕੇ ਸਾਰੇ ਕਾਲਜਾਂ ਯੂਨੀਵਰਸਿਟੀਆਂ ਵਿੱਚ ਯੂਨਿਟ ਬਣਾਉਣ ਦੀ ਗੱਲ ਕਹੀ ਗਈ ਹੈ। ਇਸ ਐਲਾਨ ਨਾਮੇ ਅਨੁਸਾਰ ਪੰਥਕ ਦ੍ਰਿਸ਼ਟੀਕੋਣ ਵਿੱਚ ਦਸ ਗੁਰੂ ਸਹਿਬਾਨ ਅਤੇ ਗੁਰੂ ਗ੍ਰੰਥ ਸਹਿਬ ਜੀ ਦੇ ਫਲਸਫੇ ਦੇ ਪ੍ਰਸਾਰ ਅਤੇ ਪ੍ਰਚਾਰ ਕਰਨ ਦੀ ਗੱਲ ਕੀਤੀ ਗਈ ਹੈ ਜੋ ਅਕਾਲੀ ਦਲ ਦੇ ਪੁਰਾਣੇ ਸਰੂਪ ਨੂੰ ਪੁਨਰ ਜੀਵਤ ਕਰੇਗਾ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਸਾਰੇ ਤਖਤਾਂ ਦੇ ਜਥੇਦਾਰ ਸਾਹਿਬਾਨ ਦੀ ਅਜ਼ਾਦ ਹਸਤੀ ਨੂੰ ਕਾਇਮ ਰੱਖਣ ਲਈ ਵਿਧੀ ਵਿਧਾਨ ਬਣਾਉਣ ਬਾਰੇ ਉਪਰਾਲੇ ਕੀਤੇ ਜਾਣਗੇ। 

ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਇਸ ਦਸਤਾਵੇਜ ਵਿੱਚ ਗੰਭੀਰਤਾ ਨਾਲ ਗੱਲ ਕੀਤੀ ਗਈ ਹੈ। ਤਾਂ ਜੋ ਪੰਜਾਬ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਪੰਜਾਬ ਦੀ ਪੁਨਰ ਉਸਾਰੀ ਕੀਤੀ ਜਾ ਸਕੇ। ਕਿਉਂਕਿ ਪੰਜਾਬ ਦੀ ਖੇਤਰੀ ਪਾਰਟੀ ਦਾ ਅਸਲ ਮਕਸਦ ਇਹੋ ਹੈ। ਉਹਨਾਂ ਕਿਹਾ ਕਿ ਇਸ ਐਲਾਨਨਾਮੇ ਨੂੰ ਲਾਗੂ ਕਰਨ ਲਈ ਅੱਜ ਤੋਂ ਯਤਨ ਸ਼ੁਰੂ ਕਰ ਦਿੱਤੇ ਜਾਣਗੇ। ਹੋਰਨਾਂ ਰਾਜਨੀਤਿਕ ਪਾਰਟੀਆਂ ਵਾਂਗ ਇਹ ਸਿਰਫ਼ ਵਿਖਾਵੇ ਲਈ ਨਹੀਂ ਹੋਵੇਗਾ। ਅੱਜ ਦੀ ਇਸ ਪ੍ਰੈੱਸ ਕਾਨਫਰੰਸ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੀਰਮੁਹੰਮਦ, ਭੁਪਿੰਦਰ ਸਿੰਘ ਸੇਖੂਪੁਰ, ਪਰਮਪਾਲ ਸਿੰਘ ਸਭਰਾ, ਗੁਰਮੋਹਨ ਸਿੰਘ ਵਾਲੀਆ, ਜਗਜੀਤ ਸਿੰਘ ਕੋਹਲੀ ਸਮੇਤ ਕਈ ਵੱਡੇ ਆਗੂ ਮੌਜੂਦ ਸਨ। ਪ੍ਰੈਸ ਦੇ ਨਾਂ ਇਹ ਬਿਆਨ ਮੀਡੀਆ ਇੰਚਾਰਜ ਸ ਤਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ