Skip to main content

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ

ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --- ਪੰਜਾਬ ਮੰਡੀ ਬੋਰਡ ਨੇ ਡਿਜੀਟਲ ਕ੍ਰਾਂਤੀ ਵੱਲ ਵਧਾਇਆ ਇੱਕ ਹੋਰ ਵੱਡਾ ਕਦਮ --- ਹੁਣ ਕਿਸਾਨ ਆਪਣੇ ਸਾਰੇ ਜੇ-ਫਾਰਮ ਇੱਕੋਂ ਪਲੇਟਫਾਰਮ ਤੋਂ ਪ੍ਰਾਪਤ ਕਰ ਸਕਣਗੇ ਐਸ.ਏ.ਐਸ. ਨਗਰ  21 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਪਾਰਦਰਸ਼ਤਾ ਅਤੇ ਡਿਜੀਟਲਾਈਜ਼ੇਸ਼ਨ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਇੱਕ ਅਹਿਮ ਮੋਬਾਈਲ ਐਪਲੀਕੇਸ਼ਨ `ਪੀਐਮਬੀ ਕੁਨੈਕਟ´ ਲਾਂਚ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਇਸ ਐਪ ਨੂੰ ਲਾਂਚ ਕਰਦਿਆਂ ਬਰਸਟ ਨੇ ਕਿਹਾ ਕਿ ਇਹ ਕਦਮ ਮੰਡੀ ਪ੍ਰਣਾਲੀ ਨੂੰ ਡਿਜੀਟਲਾਈਜ਼ ਕਰਨ ਅਤੇ ਹੋਰ ਸੁਖਾਲੀ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।  ਇਸ ਐਪ ਰਾਹੀਂ ਖੇਤੀਬਾੜੀ ਸੈਕਟਰ ਨਾਲ ਜੁੜੇ ਸਾਰੇ ਸਟੇਕ ਹੋਲਡਰਾਂ, ਖਾਸ ਕਰਕੇ ਕਿਸਾਨਾਂ ਅਤੇ ਲਾਇਸੰਸ ਧਾਰਕਾਂ ਨੂੰ ਇੱਕੋ ਪਲੇਟਫਾਰਮ 'ਤੇ ਸਾਰੀ ਜਾਣਕਾਰੀ ਉਪਲਬਧ ਹੋਵੇਗੀ। ਇਸ ਮੌਕੇ ਤੇ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਹੀ ਯਤਨ ਹਨ ਕਿ ਕਿਸਾਨਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੀਐਮਬੀ ਕੁਨੈਕਟ ਮੋ...

ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਲਿਸਟਾਂ ’ਚ ਹੇਰ ਫੇਰ ਵਿਰੁੱਧ ਹਾਈ ਕੋਰਟ ਕੋਲ ਪਹੁੰਚ ਕਰਾਂਗੇ : ਅਕਾਲੀ ਦਲ

ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਵੋਟਰ ਲਿਸਟਾਂ ’ਚ ਹੇਰ ਫੇਰ ਵਿਰੁੱਧ ਹਾਈ ਕੋਰਟ ਕੋਲ ਪਹੁੰਚ ਕਰਾਂਗੇ : ਅਕਾਲੀ ਦਲ

900 ਕਰੋੜ ਰੁਪਏ ਤੋਂ ਵੱਧ ਦੇ ਭ੍ਰਿਸ਼ਟਾਚਾਰ ’ਤੇ ਪਰਦਾ ਪਾਉਣ ਲਈ ਸਰਕਾਰ ਯਤਨਸ਼ੀਲ : ਐਨ ਕੇ ਸ਼ਰਮਾ

ਚੰਡੀਗੜ੍ਹ 21 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਆ ਰਹੀਆਂ ਚੋਣਾਂ ਵਾਸਤੇ ਵੋਟਰ ਲਿਸਟਾਂ ਵਿਚ ਹੇਰ ਫੇਰ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕਰੇਗਾ ਕਿਉਂਕਿ ਸੱਤਾਧਾਰੀ ਆਪ ਸਰਕਾਰ ਉਸ ਵੱਲੋਂ ਕੀਤੇ 900 ਕਰੋੜ ਰੁਪਏ ਤੋਂ ਵੱਧ ਦੇ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ ਯਤਨਸ਼ੀਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਖ਼ਜ਼ਾਨਚੀ ਸ੍ਰੀ ਐਨ ਕੇ ਸ਼ਰਮਾ ਨੇ ਕੀਤਾ ਹੈ।

ਇਥੇ ਪੰਜਾਬ ਦੇ ਮੁੱਖ ਚੋਣ ਅਫਸਰ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਨਗਰ ਨਿਗਮ/ਨਗਰ ਕੌਂਸਲ ਦੇ ਅਫਸਰਾਂ ਰਾਹੀਂ 900 ਕਰੋੜ ਰੁਪਏ ਦਾ ਭ੍ਰਿਸ਼ਟਾਚਾਰ ਕਰਨ ਤੋਂ ਬਾਅਦ ਸਰਕਾਰ ਵੋਟਰ ਲਿਸਟਾਂ ਵਿਚ ਹੇਰ ਫੇਰ ਕਰ ਕੇ ਚੋਣਾਂ ਜਿੱਤਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਉਹ ਇਹ ਵੇਖ ਕੇ ਹੈਰਾਨ ਹਨ ਕਿ ਨਗਰ ਨਿਗਮ ਮੁਹਾਲੀ ਤੇ ਨਗਰ ਕੌਂਸਲ ਖਰੜ ਦੇ ਵੋਟਰਾਂ ਦੇ ਨਾਮ ਜ਼ੀਰਕਪੁਰ ਨਗਰ ਕੌਂਸਲ ਦੀ ਚੋਣ ਦੀਆਂ ਵੋਟਰ ਸੂਚੀਆਂ ਵਿਚ ਸ਼ਾਮਲ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਡੇਰਾ ਬੱਸੀ ਦੇ ਵੋਟਰਾਂ ਦੇ ਨਾਮ ਜ਼ੀਰਕਪੁਰ ਦੀ ਸੂਚੀ ਵਿਚ ਸ਼ਾਮਲ ਕੀਤੇ ਗਏ ਹਨ ਤੇ ਜ਼ੀਰਕਪੁਰ ਦੀਆਂ ਵੋਟਾਂ ਕਿਤੇ ਹੋਰ ਪਾ ਦਿੱਤੀਆਂ ਹਨ।

ਉਹਨਾਂ ਕਿਹਾ ਕਿ ਵਾਰਡਾਂ ਵਿਚ 500 ਤੋਂ ਲੈ ਕੇ 4500 ਵੋਟਰਾਂ ਦੇ ਨਾਮ ਤੱਕ ਹੋਰ ਦੀ ਹੋਰ ਪਾਸੇ ਪਾ ਦਿੱਤੇ ਹਨ ਤੇ ਸਰਕਾਰ ਇਹ ਚੋਣਾਂ ਜਿੱਤਣ ਵਾਸਤੇ ਵੋਟਰਾਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸੱਤਾਧਾਰੀ ਆਪ ਤੇ ਪਹਿਲਾਂ ਰਾਜ ਕਰਨ ਵਾਲੀ ਕਾਂਗਰਸ ਨੂੰ ਅਜਿਹਾ ਕੁਝ ਨਹੀਂ ਕਰਨ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਲਿਖਤੀ ਤੌਰ ’ਤੇ ਮੁੱਖ ਚੋਣ ਅਫਸਰ ਨੂੰ ਸ਼ਿਕਾਇਤ ਦੇ ਚੁੱਕੇ ਹਾਂ ਤੇ ਹੁਣ ਅਸੀਂ ਨਿਆਂ ਹਾਸਲ ਕਰਨ ਵਾਸਤੇ ਹਾਈ ਕੋਰਟ ਕੋਲ ਪਹੁੰਚ ਕਰਾਂਗੇ ਕਿਉਂਕਿ ਅਫਸਰਾਂ ਤੋਂ ਸਾਨੂੰ ਕੋਈ ਉਮੀਦ ਨਹੀਂ ਹੈ।ਉਹਨਾਂ ਕਿਹਾ ਕਿ ਅਕਾਲੀ ਦਲ ਇਹਨਾਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ ਕਿਉਂਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਇਹਨਾਂ ਨੂੰ ਸੱਤਾ ਤੋਂ ਲਾਂਭੇ ਕਰਨ ਵਾਸਤੇ ਪੱਬਾਂ ਭਾਰ ਹਨ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

Preparations in Full Swing for April 9th Sit-in by Anganwadi and Crèche Workers