Skip to main content

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ 14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ : ਸਮਸ਼ੇਰ ਸਿੰਘ ਢਿੱਲੋਂ ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ : ਹਰਕੇਸ ਕੁਮਾਰ ਵਿਕੀ ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦ...

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ

ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ

ਐਸ.ਏ.ਐਸ. ਨਗਰ 11 ਅਪ੍ਰੈਲ ( ਰਣਜੀਤ ਧਾਲੀਵਾਲ) : ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦੀਆਂ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਦਸਿਆ ਕਿ ਮੀਟਿੰਗ ਵਿਚ ਗਵਰਨਿੰਗ ਬਾਡੀ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ।  

ਜਿਸ ਵਿਚ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਜਸਵਿੰਦਰ ਰੂਪਾਲ ਅਤੇ ਮੈਂਬਰ ਕੁਲਵੰਤ ਕੋਟਲੀ ਤੇ ਉੱਜਲ ਸਿੰਘ ਨੂੰ ਬਣਾਇਆ ਗਿਆ, ਜਦਕਿ ਸੱਭਿਆਚਾਰਕ ਕਮੇਟੀ ਦੇ ਚੇਅਰਮੈਨ ਅਜਾਇਬ ਔਜਲਾ ਤੇ ਮੈਂਬਰ ਅਰੁਣ ਨਾਭਾ, ਅਮਰਜੀਤ ਸਿੰਘ, ਅਮਨਦੀਪ ਸਿੰਘ ਅਤੇ ਜੇ.ਐਸ. ਸੋਢੀ; ਕਿਚਨ ਕਮੇਟੀ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਤੇ ਮੈਂਬਰ ਸਾਗਰ ਪਾਹਵਾ ਅਤੇ ਰਿਤੇਸ਼ ਰਾਜਾ;  ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਰਿੰਦਰ ਪਾਲ ਸਿੰਘ ਹੈਰੀ ਤੇ ਮੈਂਬਰ ਕੁਲਵਿੰਦਰ ਸਿੰਘ ਬਾਵਾ ਅਤੇ ਗੁਰਮੀਤ ਸਿੰਘ ਰੰਧਾਵਾ; ਖੇਡ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਮਨੌਲੀ ਤੇ ਮੈਂਬਰ ਰਾਕੇਸ਼ ਹੰਪਾਲ ਅਤੇ ਰਾਜਿੰਦਰ ਮਾਰਕੰਡਾ; ਖਰੀਦ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਬਾਵਾ ਤੇ ਮੈਂਬਰ ਰਾਜੀਵ ਸੱਚਦੇਵਾ ਅਤੇ ਮੰਗਤ ਸੈਦਪੁਰ; ਸੈਮੀਨਾਰ ਕਮੇਟੀ ਦੇ ਚੇਅਰਮੈਨ ਰਾਜਿੰਦਰ ਸਿੰਘ ਤੱਗੜ ਤੇ ਮੈਂਬਰ ਦਵਿੰਦਰ ਸਿੰਘ, ਅਮਰਪਾਲ ਸਿੰਘ ਨੂਰਪੁਰੀ, ਗੌਤਮ ਬਾਂਸਲ ਅਤੇ ਹਰਮਿੰਦਰ ਸਿੰਘ ਨਾਗਪਾਲ; ਸਵਾਗਤੀ ਕਮੇਟੀ ਦਾ ਚੇਅਰਮੈਨ ਪ੍ਰਵੇਸ਼ ਚੌਹਾਨ ਤੇ ਮੈਂਬਰ ਸਰੋਜ ਕੁਮਾਰੀ ਵਰਮਾ, ਸਨਾ ਮਹਿੰਦੀ ਅਤੇ ਰਣਜੀਤ ਸਿੰਘ ਧਾਲੀਵਾਲ; 

ਡਿਜ਼ੀਟਲ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ ਰਾਣਾ ਤੇ ਮੈਂਬਰ ਸੁਖਵਿੰਦਰ ਸਿੰਘ ਸੁੱਖਾ, ਜੇ.ਐਸ. ਸੋਢੀ, ਗੁਰਜੀਤ ਸਿੰਘ ਅਤੇ ਅਮਨਦੀਪ ਗਿੱਲ; ਰੱਖ-ਰਖਾਵ ਕਮੇਟੀ ਦਾ ਚੇਅਰਮੈਨ ਡੀ.ਐਨ. ਸਿੰਘ ਤੇ ਮੈਂਬਰ ਗੁਰਨਾਮ ਸਾਗਰ, ਮਲਕੀਤ ਸਿੰਘ, ਪ੍ਰਵੀਨ ਕੁਮਾਰ ਅਤੇ ਰਾਜ ਕੁਮਾਰ ਵਰਮਾ ਨੂੰ ਬਣਾਇਆ ਗਿਆ ਹੈ। ਇਸ ਦੌਰਾਨ ਗਵਰਨਿੰਗ ਬਾਡੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਕੈਸ਼ੀਅਰ ਰਾਜੀਵ ਤਨੇਜਾ, ਮੀਤ ਪ੍ਰਧਾਨ ਨੀਲਮ ਠਾਕੁਰ, ਜਥੇਬੰਦਕ ਸਕੱਤਰ ਵਿਜੇ ਕੁਮਾਰ, ਜੁਆਇੰਟ ਸਕੱਤਰ ਡਾ. ਰਵਿੰਦਰ ਕੌਰ ਅਤੇ ਸੰਦੀਪ ਬਿੰਦਰਾ ਹਾਜ਼ਰ ਸਨ।

Comments

Most Popular

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

RWA Sector 18A-B spreads message of environment protection by planting trees

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

Janglat Workers Union Punjab's meeting with the Forest Minister on 6 July brought fruition, 516 forest workers to be permanent on 13 July