Skip to main content

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ (  ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਸਾਂਝੇ ਮੋਰਚੇ ਵਲੋਂ 9 ਅਪ੍ਰੈਲ ਤੋਂ ਧੂਰੀ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਕੀਤੀ ਤਿਆਰੀ

ਬਠਿੰਡਾ 06 ਅਪ੍ਰੈਲ ( ਪੀ ਡੀ ਐਲ ) : ਪਂਜਾਬ ਦੇ ਸਿਹਤ ਵਿਭਾਗ ਅੰਦਰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਅਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੱਖੀਆਂ ਗਈਆਂ ਆਸ਼ਾ ਵਰਕਰਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚੇਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਜਿੱਥੇ ਆਮ ਲੋਕਾਂ, ਕਿਸਾਨਾਂ ਅਤੇ ਬਾਕੀ ਮੁਲਾਜ਼ਮਾਂ ਵਾਂਗ ਆਸ਼ਾ ਵਰਕਰਾਂ ਦਾ ਸ਼ੋਸ਼ਣ ਕਰਨ ਵਿੱਚ ਵੀ ਪਿੱਛੇ ਨਹੀਂ ਹੈ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁਲਾ ਕੇ ਮੁਲਾਜ਼ਮ ਵਿਰੋਧੀ ਨੀਤੀਆਂ ਪਹਿਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ।

ਜੱਥੇਬੰਦੀ ਦੀਆਂ ਆਗੂਆਂ ਸੰਦੀਪ ਕੌਰ, ਰਾਜ ਕੁਮਾਰੀ, ਜਸਵੀਰ ਕੌਰ, ਬੀਰਪਾਲ ਕੌਰ, ਰੀਟਾ ਰਾਣੀ, ਨਿਰਮਲਾ ਦੇਵੀ ਨੇ ਕਿਹਾ ਕਿ ਸਰਕਾਰ ਵਲੋਂ ਆਸ਼ਾ ਵਰਕਰਾਂ ਪ੍ਰਤੀ ਅਪਣਾਈਆਂ ਵਿਰੋਧੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਅੰਦਰ ਸੰਘਰਸ਼ਾਂ ਨੂੰ ਪ੍ਰਣਾਈਆਂ ਹੋਈਆਂ ਆਸ਼ਾ ਵਰਕਰਾਂ ਦੀਆਂ ਚਾਰ ਜੱਥੇਬੰਦੀਆਂ ਵਲੋਂ “ਆਸ਼ਾ ਵਰਕਰ ਆਸ਼ਾ ਫੈਸਿਲੀਟੇਟਰ ਸਾਂਝਾ ਮੋਰਚਾ” ਬਣਾ ਕੇ ਸਰਕਾਰ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਵਲੋਂ ਅਜੇ ਤੱਕ ਮੀਟਿੰਗ ਦਾ ਕੋਈ ਵੀ ਸਮਾਂ ਨਹੀਂ ਦਿੱਤਾ ਗਿਆ ਹੈ ਅਤੇ ਸਿਹਤ ਮੰਤਰੀ ਵਲੋਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਾਂਝੇ ਮੋਰਚੇ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ ਮਿਤੀ 9 ਅਪ੍ਰੈਲ ਤੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਬਾਕੀ ਜੱਥੇਬੰਦੀਆਂ ਦੇ ਨਾਲ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। 

ਜੱਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸੰਘਰਸ਼ ਦੀ ਤਿਆਰੀ ਲਈ ਲੁਧਿਆਣੇ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਉਲੀਕ ਦਿੱਤਾ ਗਿਆ ਹੈ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਪੱਕਾ ਮੋਰਚਾ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਅਤੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਰੁਪਿੰਦਰ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਰਵਿੰਦਰ ਕੌਰ ਆਦਿ ਆਗੂ ਵੀ ਹਾਜਰ ਸਨ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

Chandigarh Students excelled at India Skills Competition held at Agra

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ