Skip to main content

With Sacrilege Law becoming more stringent, hope AAP takes action : Warring

With Sacrilege Law becoming more stringent, hope AAP takes action : Warring Chandigarh 19 April ( Ranjeet Singh Dhaliwal ) : Punjab Congress president Amarinder Singh Raja Warring today welcomed the Governor’s assent to the Jagat Jyot Sri Guru Granth Sahib Satkar Amendment Act 2026. He hoped that the Aam Aadmi Party government will now fulfill its promise to punish the guilty of sacrilege in Behbal Kalan and the subsequent events. The PCC president reiterated that the passing of the act was a delaying tactic by the AAP government. “Now with the Governor having granted assent to the law, the AAP is not left with any excuse any more”, he said, adding, there are still about nine more months of the government’s tenure left. If the government really has any sincere intention to punish the guilty, let it make a beginning now.

ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਪ੍ਰੋਗਰਾਮ ਤਿੰਨ ਦਿਨ ਲਈ ਮੁਲਤਵੀ

ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਪ੍ਰੋਗਰਾਮ ਤਿੰਨ ਦਿਨ ਲਈ ਮੁਲਤਵੀ 

ਕੇਂਦਰ ਸਰਕਾਰ ਨੇ ਕਣਕ ਦੇ ਖਰੀਦ ਨਿਯਮਾਂ ਵਿੱਚ ਪੰਜਾਬ ਨੂੰ ਹਰਿਆਣੇ ਦੇ ਬਰਾਬਰ ਦਿੱਤੀ ਢਿੱਲ

ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੀ ਜਿੱਤ ਦਾ ਕੀਤਾ ਦਾਅਵਾ

ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ, ਕਿਸੇ ਵੀ ਕਟੌਤੀ ਤੋਂ ਬਿਨਾਂ ਖਰੀਦਣ ਦਾ ਕੀਤਾ ਗਿਆ ਵਾਅਦਾ 

ਚੰਡੀਗੜ੍ਹ 17 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਤਿੰਨ ਘੰਟੇ ਲਈ ਦਿੱਤੇ ਗਏ ਰੇਲ ਰੋਕਣ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਨਾ ਦੇਣ ਕਾਰਨ ਕਣਕ ਦੀ ਰੁਕੀ ਹੋਈ ਖਰੀਦ ਚਾਲੂ ਕਰਵਾਉਣ ਲਈ 15 ਕਿਸਾਨ ਜਥੇਬੰਦੀਆਂ ਵੱਲੋਂ 12 ਵਜੇ ਤੋਂ ਤਿੰਨ ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਹ ਸੱਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਮਨਜੀਤ ਸਿੰਘ ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਹਰਭਜਨ ਸਿੰਘ ਬੁੱਟਰ), ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ (ਬੂਟਾ ਸਿੰਘ ਸ਼ਾਦੀਪੁਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਸੁਖਦੇਵ ਸਿੰਘ ਅਰਾਈਆਂਵਾਲਾ) ਅਤੇ ਕੌਮੀ ਕਿਸਾਨ ਯੂਨੀਅਨ (ਬਿੰਦਰ ਸਿੰਘ ਗੋਲੇਵਾਲਾ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ( ਸੁਖਵਿੰਦਰ ਸਿੰਘ ਸਭਰਾ), ਬੀਕੇਯੂ ਏਕਤਾ ਆਜ਼ਾਦ (ਜਸਵਿੰਦਰ ਸਿੰਘ ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ ( ਬਲਦੇਵ ਸਿੰਘ ਜੀਰਾ) , ਬੀਕੇਯੂ ਬਹਿਰਾਮਕੇ (ਬਲਵੰਤ ਸਿੰਘ ਬਹਿਰਾਮਕੇ) , ਬੀਕੇਯੂ ਦੋਆਬਾ ( ਮਨਜੀਤ ਸਿੰਘ ਰਾਏ), ਕਿਸਾਨ ਮਜ਼ਦੂਰ ਹਿੱਤਕਾਰੀ ਸਭਾ (ਓਂਕਾਰ ਸਿੰਘ ਭੰਗਾਲਾ) , ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ( ਦਿਲਬਾਗ ਸਿੰਘ ਗਿੱਲ) , ਬੀਕੇਯੂ ਭਟੇੜੀ ( ਜੰਗ ਸਿੰਘ ਭਟੇੜੀ) , ਕਿਸਾਨ ਮਜ਼ਦੂਰ ਮੋਰਚਾ ਪੰਜਾਬ (ਮਲਕੀਤ ਸਿੰਘ ਗੁਲਾਮੀ ਵਾਲਾ) ਵੱਲੋਂ ਸਾਂਝੇ ਤੌਰ ਤੇ ਦਿੱਤਾ ਗਿਆ ਸੀ ਅਤੇ ਕੁਝ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਵੀ ਇਸ ਦੀ ਹਮਾਇਤ ਕੀਤੀ ਗਈ ਸੀ। 

16 ਅਪ੍ਰੈਲ ਸਵੇਰ ਤੋਂ ਹੀ ਪੰਜਾਬ ਸਰਕਾਰ ਕਿਸਾਨ ਜਥੇਬੰਦੀਆਂ ਦੇ ਸੰਪਰਕ ਵਿੱਚ ਸੀ। ਕਿਸਾਨਾਂ ਦੇ ਇਸ ਪ੍ਰੋਗਰਾਮ ਨੂੰ ਦੇਖਦਿਆਂ ਕੇਂਦਰ ਸਰਕਾਰ ਦੀਆਂ ਟੀਮਾਂ ਵੱਲੋਂ ਜੋ ਸੈਂਪਲ ਭਰੇ ਗਏ ਸਨ, ਉਹਨਾਂ ਦੀ ਰਿਪੋਰਟ 16 ਅਪ੍ਰੈਲ ਦੀ ਰਾਤ ਨੂੰ ਹੀ ਕੇਂਦਰ ਨੂੰ ਭੇਜ ਕੇ ਕਣਕ ਦੇ ਖਰੀਦ ਨਿਯਮਾਂ ਵਿੱਚ ਛੋਟ ਦੇਣ ਦੀ ਸਿਫਾਰਸ਼ ਕਰ ਦਿੱਤੀ ਗਈ। ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਵਾਰ-ਵਾਰ ਇਹ ਯਕੀਨ ਦਿਵਾਇਆ ਗਿਆ ਕਿ 17 ਅਪ੍ਰੈਲ ਦੁਪਹਿਰ ਤੱਕ ਨਿਯਮਾਂ ਵਿੱਚ ਢਿੱਲ ਮਿਲ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 16 ਅਪ੍ਰੈਲ ਸ਼ਾਮ ਤੱਕ ਹੋਈ ਖਰੀਦ ਦਾ ਵੇਰਵਾ ਵੀ ਮੁਹੱਈਆ ਕਰਵਾਇਆ ਗਿਆ ਅਤੇ ਦੱਸਿਆ ਗਿਆ। ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਖਰੀਦ ਪੂਰੀ ਤੇਜ਼ੀ ਨਾਲ ਚਾਲੂ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੀ ਸਾਰੀ ਕਣਕ ਪੂਰੇ ਰੇਟ ਤੇ ਖਰੀਦੀ ਜਾਵੇਗੀ। ਉੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਰੇਲ ਰੋਕੋ ਪ੍ਰੋਗਰਾਮ ਦੋ ਦਿਨ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਸੀ। ਉੱਚ ਅਧਿਕਾਰੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਕਣਕ ਦੀ ਖਰੀਦ ਲਈ ਲੋੜੀਂਦਾ ਬਾਰਦਾਨਾ ਸਰਕਾਰ ਕੋਲ ਉਪਲਬਧ ਹੈ। 

ਮੰਡੀਆਂ ਵਿੱਚ ਕਣਕ ਦੀ ਖਰੀਦ ਵਿੱਚ ਆਈ ਤੇਜੀ, ਖਰੀਦ ਨਿਯਮਾਂ ਵਿੱਚ ਛੋਟ ਦੇਣ ਦੀ ਸਿਫਾਰਿਸ਼ ਅਤੇ ਖੇਤਾਂ ਵਿੱਚ ਕਣਕ ਦੀ ਸਾਂਭ ਸੰਭਾਲ ਦਾ ਕੰਮ ਜ਼ੋਰਾਂ ਤੇ ਹੋਣ ਕਾਰਨ ਕਿਸਾਨ ਜਥੇਬੰਦੀਆਂ ਨੇ ਇਹ ਪ੍ਰੋਗਰਾਮ ਤਿੰਨ ਦਿਨ ਲਈ ਮੁਲਤਵੀ ਕਰ ਦਿੱਤਾ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਕਣਕ ਦੀ ਖਰੀਦ ਵਿੱਚ ਕੋਈ ਰੁਕਾਵਟ ਆਈ ਜਾਂ ਕਣਕ ਦੀ ਕੀਮਤ ਵਿੱਚ ਕੋਈ ਕਟੌਤੀ ਕੀਤੀ ਗਈ ਤਾਂ ਕਿਸਾਨਾਂ ਵੱਲੋਂ ਮੁੜ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਦੁਪਹਿਰ ਤੱਕ ਕੇਂਦਰ ਸਰਕਾਰ ਵੱਲੋਂ ਕਣਕ ਦੇ ਖਰੀਦ ਨਿਯਮਾਂ ਵਿੱਚ ਛੋਟ ਦੇ ਦਿੱਤੀ ਗਈ।

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ। ਇਹ ਪੰਜਾਬ ਸਰਕਾਰ ਦੀ ਨਲਾਇਕੀ ਅਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਘਰਾਣਿਆ ਪੱਖੀ ਅਤੇ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦਾ ਨਤੀਜਾ ਹੈ। ਸੰਘਰਸ਼ ਦੇ ਦਬਾਅ ਸਦਕਾ, ਕਣਕ ਦੀ ਖਰੀਦ ਵਿੱਚ ਆਈ ਤੇਜੀ ਅਤੇ ਖਰੀਦ ਨਿਯਮਾਂ ਵਿੱਚ ਮਿਲੀ ਢਿੱਲ ਨੂੰ ਕਿਸਾਨ ਜਥੇਬੰਦੀਆਂ ਦੀ ਜਿੱਤ ਦਸਦਿਆਂ ਮਨਜੀਤ ਸਿੰਘ ਧਨੇਰ ਅਤੇ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Dr. Tulika Mehta Honoured for Outstanding Contribution to Nasha Mukt Bharat Abhiyaan

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

Preparations in Full Swing for April 9th Sit-in by Anganwadi and Crèche Workers