Skip to main content

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ (  ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ : ਸੀਨੀਅਰ ਅਕਾਲੀ ਆਗੂ

ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ 'ਤੇ ਹਮਲਾ : ਸੀਨੀਅਰ ਅਕਾਲੀ ਆਗੂ

ਚੰਡੀਗੜ੍ਹ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂਆਂ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਵਿੱਚ ਇਲਜ਼ਾਮ ਲਾਇਆ ਕਿ ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਕਿ ਇਹ ਏਜੰਸੀਆਂ ਦੀ ਸਾਜਿਸ਼ ਸੀ, ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪ੍ਰਧਾਨੀ ਸਿਧਾਂਤ ਉੱਤੇ ਵੱਡਾ ਹਮਲਾ ਹੈ। ਇਸ ਤੋਂ ਸਿੱਖ ਕੌਮ ਨੂੰ ਸੁਚੇਤ ਹੋਣਾ ਚਾਹੀਦਾ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਦਸ ਸਾਲ ਦੀ ਸਰਕਾਰ ਵਿੱਚ ਜੋ ਸਿੱਖ ਵਿਰੋਧੀ ਗੁਨਾਹ ਹੋਏ ਸਨ, ਉਨਾਂ ਦੀ ਮਾਫੀ ਵਾਸਤੇ ਸੁਧਾਰ ਲਹਿਰ ਦੇ ਸਾਰੇ ਆਗੂ ਆਪਸੀ ਸਹਿਮਤੀ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਪੇਸ਼ ਹੋਏ ਸਨ। 

ਆਗੂਆਂ ਨੇ ਪੰਜ ਸਿੰਘ ਸਾਹਿਬਾਨ ਨੂੰ ਲਿਖਤੀ ਤੌਰ ਤੇ ਕਿਹਾ ਸੀ ਕਿ ਉਸ ਸਰਕਾਰ ਦਾ ਹਿੱਸਾ ਹੋਣ ਕਾਰਨ ਸਾਨੂੰ ਉਨਾਂ ਗੁਨਾਹਾਂ ਦੀ ਸਜ਼ਾ ਲਾਈ ਜਾਵੇ। ਉਸੇ ਲਿਖਤ ਦੇ ਆਧਾਰ ਤੇ ਹੀ ਅਸਲੀ ਵੱਡੇ ਗੁਨਾਹਗਾਰ ਨੂੰ ਤਲਬ ਕੀਤਾ ਗਿਆ। ਜਿਸ ਨੇ ਸੰਗਤਾਂ ਦੀ ਹਾਜ਼ਰੀ ਵਿੱਚ ਸਭ ਦੇ ਸਾਹਮਣੇ ਆਪਣੇ ਗੁਨਾਹ ਕਬੂਲ ਕੀਤੇ ਸਨ। ਦੋ ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਿਹੜੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਪੰਜ ਸਿੰਘ ਸਾਹਿਬਾਨ ਦੀ ਪੰਚਾਇਤ ਨੇ ਜੋ ਫੈਸਲੇ ਕੀਤੇ ਸਨ, ਉਹ ਸਿੱਖ ਪ੍ਰੰਪਰਾ ਅਤੇ ਮਰਿਯਾਦਾ ਅਨੁਸਾਰ ਸਨ। ਉਸ ਨੂੰ ਸਾਜਿਸ਼ ਕਹਿਣ ਵਾਲੇ ਇਹ ਦੱਸਣ ਕਿ ਕੀ ਅਕਾਲੀ ਸਰਕਾਰ ਵੇਲੇ ਸੌਦਾ ਸਾਧ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਦਾ ਗੁਨਾਹ ਨਹੀਂ ਸੀ ਕੀਤਾ? ਫਿਰ ਉਸ ਦੇ ਖਿਲਾਫ ਦਰਜ ਹੋਇਆ ਕੇਸ ਅਕਾਲੀ ਸਰਕਾਰ ਨੇ ਰਫਾ ਦਫਾ ਨਹੀਂ ਕੀਤਾ? ਸੌਦਾ ਸਾਧ ਨੂੰ ਬਿਨਾਂ ਮੰਗਣ ਤੋਂ ਮਾਫੀ ਨਹੀਂ ਦਿੱਤੀ ਗਈ? ਉਸ ਮਾਫੀ ਦੇ ਪ੍ਰਚਾਰ ਲਈ ਗੁਰੂ ਕੀ ਗੋਲਕ ਦੇ 92 ਲੱਖ ਰੁਪਏ ਇਸ਼ਤਿਹਾਰਾਂ 'ਤੇ ਖਰਚ ਨਹੀਂ ਕੀਤੇ ਗਏ ਸਨ? ਅਕਾਲੀ ਸਰਕਾਰ ਵੇਲੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਨਹੀਂ ਚੋਰੀ ਹੋਈ? ਕੀ ਲਿਖਤੀ ਚੈਲੰਜ ਕਰ ਕੇ ਉਸ ਬੀੜ ਸਾਹਿਬ ਬੇਅਦਬੀ ਨਹੀਂ ਕੀਤੀ ਗਈ ਸੀ? ਅਕਾਲੀ ਸਰਕਾਰ ਵੇਲੇ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਤਰੱਕੀਆਂ ਨਹੀਂ ਦਿੱਤੀਆਂ ਗਈਆਂ? ਉਸ ਸਰਕਾਰ ਵੇਲੇ ਕੋਟਕਪੂਰਾ, ਬਹਿਬਲ ਕਲਾਂ ਗੋਲੀ ਕਾਂਡ ਨਹੀਂ ਵਾਪਰਿਆ? ਜੇ ਇਹ ਸਾਰਾ ਕੁਝ ਸੁਖਬੀਰ ਸਿੰਘ ਬਾਦਲ ਨੇ ਸੰਗਤਾਂ ਸਾਹਮਣੇ ਗੁਰੂ ਦੀ ਹਜ਼ੂਰੀ ਵਿੱਚ ਕਬੂਲ ਕੀਤਾ ਹੈ ਤਾਂ ਫਿਰ ਇਹ ਏਜੰਸੀਆਂ ਦੀ ਸਾਜਿਸ਼ ਕਿੱਦਾਂ ਅਤੇ ਕਿਵੇਂ ਹੋਈ?

ਪੰਜਾਬ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਵਾਲੇ ਸੋਚਦੇ ਹਨ ਕਿ ਉਹ ਇਸ ਸਾਰੇ ਇਤਿਹਾਸਕ ਘਟਨਾਕ੍ਰਮ ਨੂੰ ਸਾਜਿਸ਼ ਕਹਿ ਕੇ ਫਿਰ ਤੋਂ ਕੁਰਸੀ ਹਾਸਲ ਕਰ ਲੈਣਗੇ। ਪਰ ਉਹਨਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹਨਾਂ ਗੁਨਾਹਾਂ ਦਾ ਫੈਸਲਾ ਲੋਕ 2017 ਤੋਂ ਲੈ ਕੇ ਹੁਣ ਤੱਕ ਹੋਈਆਂ ਚੋਣਾਂ ਵਿੱਚ ਕਰ ਚੁਕੇ ਹਨ। ਉਹ ਫੈਸਲਾ ਹੀ ਹੈ ਕਿ ਅੱਜ ਵਿਧਾਨ ਸਭਾ ਵਿੱਚ ਇਹਨਾਂ ਦੀ ਇੱਕ ਸੀਟ ਹੈ। ਹੁਣ ਇਹ ਗੁਰੂ ਦੀ ਹਜ਼ੂਰੀ ਵਿੱਚ ਮੰਨ ਕੇ ਮੁਕਰਨ ਵਾਲਾ ਅਤੇ ਫੈਸਲਿਆਂ ਨੂੰ ਸਾਜਿਸ਼ ਦੱਸਣ ਵਾਲਾ ਉਹ ਗੁਨਾਹ ਕਰ ਰਹੇ ਹਨ, ਜੋ ਇਹਨਾਂ ਦਾ ਲੋਕ ਪਰਲੋਕ ਵਿੱਚ ਮੂੰਹ ਕਾਲਾ ਕਰਵਾ ਰਿਹਾ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਅਸੀਂ ਦੋ ਦਸੰਬਰ ਦੇ ਹੁਕਮਨਾਮਿਆਂ ਨੂੰ ਗੁਰੂ ਦੀ ਬਖਸ਼ਿਸ਼ ਸਮਝਦੇ ਹਾਂ। ਜਿਨਾਂ ਦੀ ਰੌਸ਼ਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਇਆ ਹੈ। ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਕਦੀ ਪਿੱਠ ਨਹੀਂ ਦਿਖਾਵਾਂਗੇ। ਅਸੀਂ ਗਿਆਨੀ ਹਰਪ੍ਰੀਤ ਸਿੰਘ ਨਾਲ ਮਜਬੂਤੀ ਨਾਲ ਖੜੇ ਹਾਂ, ਜਿਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਹੋਈ ਭਰਤੀ ਦੌਰਾਨ ਡੈਲੀਗੇਟ ਹਾਊਸ ਵੱਲੋਂ ਨਵੀਂ ਲੀਡਰਸ਼ਿਪ ਉਭਾਰਨ ਲਈ ਪ੍ਰਧਾਨ ਚੁਣਿਆ ਹੈ। ਬਿਆਨ ਦੇਣ ਵਾਲੇ ਆਗੂਆਂ ਵਿੱਚ ਸ ਗੁਰਪ੍ਰਤਾਪ ਸਿੰਘ ਵਡਾਲਾ, ਸ ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੌਂਗੋਵਾਲ, ਸ ਸੁੱਚਾ ਸਿੰਘ ਛੋਟੇਪੁਰ, ਜਥੇਦਾਰ ਭਰਪੂਰ ਸਿੰਘ ਧਾਂਦਰਾ ਸ਼ਾਮਿਲ ਸਨ। ਇਹ ਬਿਆਨ ਮੀਡੀਆ ਇਨਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਪ੍ਰੈਸ ਨੂੰ ਜਾਰੀ ਕੀਤਾ ਗਿਆ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

Chandigarh Students excelled at India Skills Competition held at Agra

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ