Skip to main content

Sukhbir S Badal visits Malout Mandi, expresses shock that farmers waiting in Mandis to sell their produce since 10 days.

Sukhbir S Badal visits Malout Mandi, expresses shock that farmers waiting in Mandis to sell their produce since 10 days. (Says CM can concoct 100 ‘kiklis’ against him but should not punish the farmers and procure their wheat crop imm) (Also visited Kabarwala and Pakki Tibbi villages where wheat crop across 700 acres was burnt due to short circuiting) Malout 17 April ( PDL ) : Shiromani Akali Dal (SAD) president Sukhbir Singh Badal today said it was shocking that wheat procurement had not started and that farmers were suffering in Mandis even as chief minister Bhagwant Mann was holidaying in five star comfort and planning foreign trips.The SAD president, who visited this Mandi and interacted with farmers, said it was shocking that even after the “mahurat” of procurement and distribution of “ladoos” by cabinet minister Baljit Kaur eleven days back, the wheat produce of farmer Darshan Singh of Jodhpur village was yet to be procured. Farmers at the Mandi told the SAD president that wheat w...

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ : ਹਰਸਿਮਰਤ ਕੌਰ ਬਾਦਲ

ਭਾਜਪਾ ਮਹਿਲਾ ਰਾਖਵਾਂਕਰਨ ਦੇ ਟੀਚੇ ਵਾਰ-ਵਾਰ ਬਦਲ ਰਹੀ ਹੈ : ਹਰਸਿਮਰਤ ਕੌਰ ਬਾਦਲ

ਮਹਿਲਾ ਰਾਖਵਾਂਕਰਨ ਕਾਨੂੰਨ ’ਤੇ ਪਾਰਦਰਸ਼ਤਾ ਮੰਗੀ ਤੇ ਕਿਹਾ ਕਿ ਮਹਿਲਾ ਰਾਖਵਾਂਕਰਨ ਦੇ ਨਾਮ ’ਤੇ ਹੱਦਬੰਦੀ ਦੀ ਕਾਰਵਾਈ ਨਾ ਕੀਤੀ ਜਾਵੇ

ਆਪ ਸਰਕਾਰ ਵੱਲੋਂ ਕਣਕ ਨਾ ਖਰੀਦ ਕੇ ਕਿਸਾਨਾਂ ਨੂੰ ਫੇਲ੍ਹ ਕਰਨ ਤੇ ਮੰਡੀਆਂ ਵਿਚ ਢੇਰ ਲਗਾਉਣ ਦੀ ਕੀਤੀ ਨਿਖੇਧੀ

ਚੰਡੀਗੜ੍ਹ 17 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਮਹਿਲਾ ਰਾਖਵਾਂਕਰਨ ’ਤੇ ਟੀਚੇ ਵਾਰ-ਵਾਰ ਬਦਲ ਰਹੀ ਹੈ ਤੇ ਉਹਨਾਂ ਨੇ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿਚ ਹੱਦਬੰਦੀ ਦੀ ਕਾਰਵਾਈ ਕਰਨ ਦੀ ਨਿਖੇਧੀ ਕੀਤੀ। ਸੰਸਦ ਵਿਚ ਇਸ ਬਿੱਲ ’ਤੇ ਗੱਲ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਅਕਾਲੀ ਦਲ ਮਹਿਲਾ ਰਾਖਵਾਂਕਰਨ ਬਿੱਲ ਦੇ ਹੱਕ ਵਿਚ ਹੈ ਪਰ ਇਹ ਗੈਰ ਸੰਵਿਧਾਨਕ ਹੱਦਬੰਦੀ ਕਾਰਵਾਈ ਦੀ ਹਮਾਇਤ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਸੰਵਿਧਾਨ ਵਿਚ ਸਪਸ਼ਟ ਹੈ ਕਿ ਹੱਦਬੰਦੀ ਸਿਰਫ ਤਾਂ ਹੀ ਸੰਭਵ ਹੋ ਸਕਦੀ ਹੈ ਜਦੋਂ ਮਰਦਮਸ਼ੁਮਾਰੀ ਮੁਕੰਮਲ ਹੋਵੇ। ਉਹਨਾਂ ਕਿਹਾ ਕਿ ਹੱਦਬੰਦੀ ਇਸ ਤਰੀਕੇ ਹੋਣੀ ਚਾਹੀਦੀ ਹੈ ਕਿ ਸੰਘੀ ਲੋਕਤੰਤਰ ਵਿਚ ਸਾਰੇ ਰਾਜਾਂ ਨੂੰ ਲੋਕ ਸਭਾ ਸੀਟਾਂ ਵਿਚ ਢੁਕਵੇਂ ਅਨੁਪਾਤ ਵਿਚ ਵਾਧਾ ਮਿਲਣਾ ਚਾਹੀਦਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸਾਰੇ ਰਾਜਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਦੇ ਦਿੱਤੇ ਜ਼ੁਬਾਨੀ ਭਰੋਸੇ ਬਾਰੇ ਗੱਲ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਜ਼ੁਬਾਨੀ ਦੀ ਥਾਂ ਲਿਖਤੀ ਭਰੋਸਾ ਦੇਵੇ। ਉਹਨਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ 1986 ਵਿਚ ਚੰਡੀਗੜ੍ਹ ਪੰਜਾਬ ਨੂੰ ਦੇਣ, ਬੰਦੀ ਸਿੰਘ ਰਿਹਾਅ ਕਰਨ ਅਤੇ ਪੰਜਾਬ ਵੇਅਰ ਹਾਊਸਿੰਗ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਜ਼ੁਬਾਨੀ ਭਰੋਸਿਆਂ ਦਾ ਕੀ ਹਸ਼ਰ ਹੋਇਆ।

ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਕੇਂਦਰ ਸਰਕਾਰ ਨੇ ਸਤੰਬਰ 2023 ਵਿਚ ਸੈਸ਼ਨ ਸੱਦਿਆ ਸੀ ਪਰ ਮਹਿਲਾ ਰਾਖਵਾਂਕਰਨ ਲਾਗੂ ਨਹੀਂ ਕੀਤਾ ਤੇ ਇਹ ਕਿਹਾ ਕਿ ਇਹ ਸਿਰਫ ਮਰਦਮਸ਼ੁਮਾਰੀ ਤੇ ਹੱਦਬੰਦੀ ਦੀ ਕਾਰਵਾਈ ਮੁਕੰਮਲ ਹੋਣ ’ਤੇ ਹੀ ਲਾਗੂ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਹੁਣ ਇਕ ਸੋਧਿਆ ਹੋਇਆ ਬਿੱਲ ਪੇਸ਼ ਕੀਤਾ ਗਿਆ ਹੈ ਜਿਸ ਵਾਸਤੇ ਮਰਦਮਸ਼ੁਮਾਰੀ ਦੀ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿਚ ਹੱਦਬੰਦੀ ਕੀਤੀ ਜਾ ਰਹੀ ਹੈ। ਬਾਦਲ ਨੇ ਕਿਹਾ ਕਿ ਦੇਸ਼ ਵੇਖ ਰਿਹਾ ਹੈ ਕਿਵੇਂ ਬਹੁਮਤ ਦੇ ਬਲਬੂਤੇ ਸੰਸਦ ਵਿਚ ਬਿੱਲ ਪਾਸ ਕਰਵਾਏ ਜਾਂਦੇ ਹਨ। ਉਹਨਾਂਕਿਹਾ  ਕਿ ਕੇਂਦਰ ਪਿਛਲੇ ਤਿੰਨ ਸਾਲਾਂ ਵਿਚ ਮਰਦਮਸ਼ੁਮਾਰੀ ਕਰਵਾ ਸਕਦਾ ਸੀ ਪਰ ਨਹੀਂ ਕਰਵਾਈ। ਉਹਨਾਂ ਕਿਹਾ ਕਿ ਸਰਕਾਰ ਸਪਸ਼ਟ ਦੱਸੇ ਕਿ ਬਿੱਲ ਦਾ ਮਕਸਦ ਕੀ ਹੈ ਕਿਉਂਕਿ ਇਹ ਸਪਸ਼ਟ ਨਹੀਂ ਹੈ ਕਿ ਲੋਕ ਸਭਾ ਸੀਟਾਂ ਵਿਚ ਵਾਧਾ ਕਿਸ ਆਧਾਰ ’ਤੇ ਕੀਤਾ ਜਾ ਰਿਹਾ ਹੈ।

ਬਠਿੰਡਾ ਦੇ ਐਮ ਪੀ ਨੇ ਸਰਕਾਰ ’ਤੇ ਲੋਕ ਸਭਾ ਵਿਚ ਮਹਿਲਾਵਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਤੋਂ ਰੋਕਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਮਹਿਲਾਵਾਂ ਨੂੰ ਸਿਰਫ ਚੋਣਾਂ ਮੌਕੇ ਹੀ ਚੇਤੇ ਕੀਤਾ ਜਾਂਦਾ ਹੈ ਤੇ ਨਾਰੀ ਸ਼ਕਤੀ ਦੇ ਨਾਮ ’ਤੇ ਉਹਨਾਂ ਨਾਲ ਵੱਡੇ ਵਾਅਦੇ ਕੀਤੇ ਜਾਂਦੇ ਹਨ। ਉਹਨਾਂ ਪਾਰਦਰਸ਼ੀ ਕਾਨੂੰਨ ਦੀ ਮੰਗ ਕੀਤੀ ਜੋ ਅਸਲ ਵਿਚ ਮਹਿਲਾਵਾਂ ਨੂੰ ਉਹਨਾਂ ਦਾ ਬਣਦਾ ਹੱਕ ਦੇਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮਹਿਲਾ ਰਾਖਵਾਂਕਰਨ ਬਿੱਲ ਭਾਜਪਾ ਦੇ 2014 ਅਤੇ 2019 ਦੀਆਂ ਪਾਰਲੀਮਾਨੀ ਚੋਣਾਂ ਦੌਰਾਨ ਚੋਣ ਮਨੋਰਥ ਪੱਤਰ ਦਾ ਹਿੱਸਾ ਸੀ ਪਰ ਇਹ 2024 ਦੀਆਂ ਚੋਣਾਂ ਤੱਕ ਲਾਗੂ ਨਹੀਂ ਕੀਤਾ ਗਿਆ ਤਾਂ ਜੋ ਔਰਤ ਵੋਟਰਾਂ ਨੂੰ ਨਾਲ ਜੋੜਿਆ ਜਾ ਸਕੇ।

ਬਾਅਦ ਵਿਚ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕੇਂਦਰ ਦੇ ਨਾਲ-ਨਾਲ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਗਲਤ ਨੀਤੀਆਂ ਦਾ ਸੰਤਾਪ ਹੰਢਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਮਾਮਲੇ ਵਿਚ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਪਿਛਲੇ ਪੰਦਰਾਂ ਦਿਨਾਂ ਤੋਂ ਇਹ ਕਣਕ ਦੀ ਫਸਲ ਖਰੀਦਣ ਵਿਚ ਵੀ ਫੇਲ੍ਹ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਪਹਿਲਾਂ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਣ ਵਿਚ ਨਾਕਾਮ ਰਹੀ ਹੈ ਤੇ ਇਸਨੇ ਤਿੰਨ ਹਫਤੇ ਪਹਿਲਾਂ ਮੀਂਹ ਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Anganwadi Workers and Helpers Union Expresses Gratitude to Anganwadi and Crèche Workers and Helpers for Successful Public Meeting

Dr. Tulika Mehta Honoured for Outstanding Contribution to Nasha Mukt Bharat Abhiyaan