Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸਿੱਖਾਂ ਦੇ ਹੱਕਾਂ ਤੇ ਪੰਜਾਬੀ ਨਾਲ ਸੰਬੰਧਿਤ ਮਸਲਿਆਂ ’ਤੇ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ 18 ਅਪ੍ਰੈਲ ( ਰਣਜੀਤ ਧਾਲੀਵਾਲ ) : 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਪਵਿੱਤਰ ਗੁਰਬਾਣੀ, ਗੁਰੂ ਸਾਹਿਬਾਨ ਤੇ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਨ ਅਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਨਾਲ ਜੁੜੇ ਅਹਿਮ ਮਸਲਿਆਂ ’ਤੇ ਤੁਰੰਤ ਵਿਧਾਨਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੀ ਮੰਗ ਕੀਤੀ। ਅਮਰੀਕਾ ਤੋਂ ਕੌਂਸਲ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਫ਼ਦ ਨੇ ਅਤਿ-ਆਧੁਨਿਕ ਤਕਨੀਕਾਂ ਦੇ ਗਲਤ ਇਸਤੇਮਾਲ ਅਤੇ ਸਿੱਖ ਕੌਮ ਸਾਹਮਣੇ ਖੜ੍ਹੀਆਂ ਚੁਣੌਤੀਆਂ ਦੇ ਹੱਲ ਲਈ ਮੁੱਦੇ ਸੰਸਦੀ ਪੱਧਰ ’ਤੇ ਉਠਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਨਾ ਕੌਂਸਲ ਦੇ ਖਜਾਨਚੀ ਹਰਸਰਨ ਸਿੰਘ ਪੁਡੂਚੇਰੀ, ਅਫਗਾਨਿਸਤਾਨ ਤੋਂ ਮੈਂਬਰ ਗੁਲਜੀਤ ਸਿੰਘ ਅਤੇ ‘ਸਿੱਖ ਕੁਲੈਕਿਟਿਵ’ ਦੇ ਕਨਵੀਨਰ ਜਗਮੋਹਨ ਸਿੰਘ ਵੀ ਸ਼ਾਮਲ ਸਨ। ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਯੂਕੇ ਦਾ ਸੰਦੇਸ਼ ਦਿੰਦਿਆਂ ਸਰਦਾਰ ਬੇਦੀ ਨੇ ਸੰਸਦ ਵਿੱਚ ਸਿੱਖ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਸਾਹਨੀ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਵਫ਼ਦ ਨੇ ਖਾਸ ਤੌਰ ’ਤੇ ਪੰਜਾਬ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਲਈ ਸਿੱਖਿਆ ਅਤੇ ਹੁਨਰ ਵਿਕਾਸ ਦੇ ਉਪਰਾਲਿਆਂ ਨੂੰ ਸਰਾਹਿਆ।

ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ’ਤੇ ਚਰਚਾ ਹੋਈ ਜਿਨ੍ਹਾਂ ਵਿੱਚ ਸਭ ਤੋਂ ਵੱਡਾ ਮਸਲਾ ਦੇਸ਼ ਭਰ ਵਿੱਚ ਵੱਖ-ਵੱਖ ਇਮਤਿਹਾਨਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰਾਂ ਨੂੰ ਲੈ ਕੇ ਦਰਪੇਸ਼ ਸਮੱਸਿਆ ਹੈ ਅਤੇ ਅੰਮ੍ਰਿਤਧਾਰੀ ਪ੍ਰੀਖਿਆਰਥੀਆਂ ਨੂੰ ਅਕਸਰ ਕੜਾ, ਕਿਰਪਾਨ ਅਤੇ ਦਸਤਾਰ ਵਰਗੇ ਧਾਰਮਿਕ ਚਿੰਨ ਲਾਹੁਣ ਲਈ ਮਜਬੂਰ ਕੀਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੀ ਅਣਖ-ਇਜ਼ਤ ਅਤੇ ਸੰਵਿਧਾਨਕ ਧਾਰਮਿਕ ਅਧਿਕਾਰਾਂ ਨੂੰ ਠੇਸ ਪਹੁੰਚਦੀ ਹੈ। ਕੌਂਸਲ ਨੇ ਇਸ ਮਸਲੇ ਨੂੰ ਗੰਭੀਰ ਮੰਨਦਿਆਂ ਇਸਦਾ ਤੁਰੰਤ ਹੱਲ ਲੱਭਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਕੌਂਸਲ ਨੇ “ਤਕਨੀਕੀ ਬੇਅਦਬੀ” ਸਬੰਧੀ ਵੀ ਗੰਭੀਰ ਚਿੰਤਾ ਜ਼ਾਹਿਰ ਕੀਤੀ ਜਿਸ ਅਧੀਨ ਮਸਨੂਈ ਬੁੱਧੀ ਅਤੇ ਨਵੀਨਤਮ ਡਿਜ਼ਿਟਲ ਤਕਨੀਕਾਂ ਰਾਹੀਂ ਗੁਰਬਾਣੀ, ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਨੂੰ ਸੋਸ਼ਲ ਮੀਡੀਆ ’ਤੇ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਵਫ਼ਦ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀ ਭ੍ਰਮਿਤ ਕਰਨ ਵਾਲੀ ਅਤੇ ਧਾਰਮਿਕ ਭਾਵਨਾਵਾਂ ਦਾ ਖਿਲਵਾੜ ਕਰਦੀ ਡਿਜ਼ਿਟਲ ਸਮੱਗਰੀ ’ਤੇ ਰੋਕ ਲਗਾਉਣ ਲਈ ਸਖ਼ਤ ਨਿਯਮ ਬਣਾਏ ਜਾਣ ਤਾਂ ਜੋ ਸਿੱਖ ਮਰਯਾਦਾ ਦੀ ਪਵਿੱਤਰਤਾ ਕਾਇਮ ਰਹੇ।

ਇਸ ਤੋਂ ਇਲਾਵਾ ਸਿੱਖ ਇਤਿਹਾਸ, ਪਹਿਚਾਣ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੁੜੇ ਮਾਮਲਿਆਂ ਵਿੱਚ ਸੰਤੁਲਿਤ ਅਤੇ ਤੱਥਾਂ ’ਤੇ ਆਧਾਰਿਤ ਮੁਲਾਂਕਣ ਯਕੀਨੀ ਬਣਾਉਣ ਲਈ ਵਫ਼ਦ ਨੇ ਕੇਂਦਰੀ ਫਿਲਮ ਪ੍ਰਮਾਣ ਬੋਰਡ ਵਿੱਚ ਇੱਕ ਯੋਗ ਸਿੱਖ ਵਿਦਵਾਨ ਦੀ ਨਿਯੁਕਤੀ ਦੀ ਮੰਗ ਵੀ ਕੀਤੀ। ਇਸਦੇ ਨਾਲ ਹੀ ਦਿੱਲੀ ਦੀ ਪੰਜਾਬੀ ਅਕਾਦਮੀ ਦੀ ਮਾੜੀ ਪ੍ਰਸ਼ਾਸਕੀ ਸਥਿਤੀ ’ਤੇ ਚਿੰਤਾ ਜਿਤਾਉਂਦਿਆਂ ਇਸਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਤਾਂ ਜੋ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਰਾਜਧਾਨੀ ਵਿੱਚ ਵਸਦੇ ਸਿੱਖਾਂ ਅੰਦਰ ਮਜ਼ਬੂਤ ਕੀਤਾ ਜਾ ਸਕੇ। ਕੌਂਸਲ ਨੇ ‘ਕੇਂਦਰੀ ਗੁਰਮੁਖੀ ਯੂਨੀਵਰਸਿਟੀ’ ਸਥਾਪਤ ਕਰਨ ਦੀ ਮੰਗ ਕਰਦਿਆਂ ਇਸ ਅਦਾਰੇ ਨੂੰ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਦੀ ਤਰਜ ਉਤੇ ਰਾਸ਼ਟਰੀ ਦਰਜਾ ਅਤੇ ਪੂਰਾ ਸੰਸਥਾਗਤ ਸਹਿਯੋਗ ਦਿੱਤਾ ਜਾਵੇ। ਵਫਦ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਸਿਰਫ਼ ਸੱਭਿਆਚਾਰਕ ਹੀ ਨਹੀਂ ਸਗੋਂ ਧਾਰਮਿਕ ਤੇ ਆਧਿਆਤਮਿਕ ਪੱਖੋਂ ਵੀ ਅਤਿ ਮਹੱਤਵਪੂਰਨ ਹੈ। ਇਸ ਲਈ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ, ਸੰਭਾਲ ਅਤੇ ਪ੍ਰਚਾਰ ਲਈ ਇੱਕ ਵਿਸ਼ੇਸ਼ ਕੌਮੀ ਸੰਸਥਾ ਸਥਾਪਤ ਕਰਨੀ ਬਹੁਤ ਜ਼ਰੂਰੀ ਹੈ।

ਇਨ੍ਹਾਂ ਸਾਰੇ ਮਸਲਿਆਂ ’ਤੇ ਸਾਹਨੀ ਨੇ ਵਫ਼ਦ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਹ ਮਸਲੇ ਸੰਸਦ ਵਿੱਚ ਉਠਾਉਣਗੇ ਅਤੇ ਸੰਬੰਧਤ ਕੇਂਦਰੀ ਮੰਤਰੀਆਂ ਨਾਲ ਵੀ ਲਿਖਤੀ ਪੱਤਰਾਂ ਰਾਹੀਂ ਸਾਂਝਾ ਕਰਨਗੇ। ਉਨ੍ਹਾਂ ਕੌਮ ਦੀ ਭਲਾਈ, ਧਾਰਮਿਕ ਅਤੇ ਸੱਭਿਆਚਾਰਕ ਅਧਿਕਾਰਾਂ ਦੀ ਰੱਖਿਆ ਲਈ ਹਰ ਉਪਰਾਲੇ ਦਾ ਸਹਿਯੋਗ ਕਰਨ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ। ਮੀਟਿੰਗ ਦੌਰਾਨ ਸਾਹਨੀ ਨੂੰ ਇਸੇ ਸਾਲ ਅਕਤੂਬਰ ਮਹੀਨੇ ਚੰਡੀਗੜ੍ਹ ਵਿੱਚ ਹੋਣ ਵਾਲੀ ਕੌਂਸਲ ਦੀ ਸਾਲਾਨਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਜੋ ਉਨ੍ਹਾਂ ਨੇ ਸਵੀਕਾਰ ਕਰ ਲਿਆ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ