Skip to main content

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ (  ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਜੇ ਪੰਜਾਬ ਸਰਕਾਰ ਨੇ ਤੁਰੰਤ ਆਪਣੇ ਫੈਸਲੇ ਵਾਪਸ ਨਾ ਲਏ ਤਾਂ ਕਾਂਗਰਸ ਪਾਰਟੀ ਵੱਡਾ ਸੰਘਰਸ਼ ਵਿੱਢੇਗੀ : ਪ੍ਰਤਾਪ ਸਿੰਘ ਬਾਜਵਾ

2027 ਵਿੱਚ ਕਾਂਗਰਸ ਸਰਕਾਰ ਬਣਨ 'ਤੇ ਹਰ ਕਿਸਾਨ ਨੂੰ ਇਨਸਾਫ ਦਿਵਾਇਆ ਜਾਵੇਗਾ : ਸਿੱਧੂ

ਐਸ.ਏ.ਐਸ.ਨਗਰ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਅੱਜ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ,  ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ GMADA ਦੁਆਰਾ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ PUDA ਭਵਨ, ਮੋਹਾਲੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਸਥਾਨਕ ਵਸਨੀਕਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬੀਆਂ ਨਾਲ ਸਿਰਫ਼ ਧੋਖਾ ਕੀਤਾ ਹੈ ਅਤੇ ਸੂਬੇ ਨੂੰ ਭਾਰੀ ਕਰਜ਼ੇ ਵੱਲ ਧੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜ ਸਾਲਾਂ ਵਿੱਚ ਪੰਜਾਬ ਉੱਤੇ ਲਗਭਗ 5 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਚੜ੍ਹਾ ਦੇਵੇਗੀ।

ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬੈਠ ਕੇ ਕੇਜਰੀਵਾਲ ਪੰਜਾਬ ਦੇ ਫੈਸਲੇ ਕਰ ਰਿਹਾ ਹੈ, ਜਦਕਿ ਮੁੱਖ ਮੰਤਰੀ ਸਿਰਫ਼ ਕਠਪੁਤਲੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹੱਕਾਂ ਦੀ ਰੱਖਿਆ ਕਰਨ ਦੀ ਬਜਾਏ ਜ਼ਮੀਨਾਂ ਹਥਿਆਉਣ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ।

ਬਾਜਵਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਤੁਰੰਤ ਆਪਣੇ ਫੈਸਲੇ ਵਾਪਸ ਨਾ ਲਏ ਤਾਂ ਕਾਂਗਰਸ ਪਾਰਟੀ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਵੱਡਾ ਅੰਦੋਲਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਹੈ ਜੋ ਆਪਣੇ ਹੱਕਾਂ ਲਈ ਖੜ੍ਹਾ ਹੈ। ਪੰਜਾਬ ਦੇ ਲੋਕ ਹੁਣ ਇਸ ਧੋਖੇ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਕਰਾਰਾ ਜਵਾਬ ਦੇਣਗੇ।

ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਹੱਕਾਂ ਦੀ ਪੱਖਦਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਕਿਸਾਨਾਂ ਦੀ ਮਿਹਨਤ ਨਾਲ ਸੋਨੇ ਵਰਗੀ ਬਣੀ ਹੈ ਅਤੇ ਕਿਸੇ ਵੀ ਸਰਕਾਰ ਨੂੰ ਇਹ ਹੱਕ ਨਹੀਂ ਕਿ ਉਹ ਉਨ੍ਹਾਂ ਦੀ ਰਜ਼ਾਮੰਦੀ ਤੋਂ ਬਿਨਾਂ ਉਨ੍ਹਾਂ ਦੀਆਂ ਜ਼ਮੀਨਾਂ ਹਥਿਆਵੇ। ਉਨ੍ਹਾਂ ਕਿਹਾ ਕਿ ਅੱਜ ਦੀ ਸਰਕਾਰ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਘੋਂਪ ਰਹੀ ਹੈ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਸਰਕਾਰ ਜ਼ਬਰਦਸਤੀ ਜ਼ਮੀਨ ਐਕੁਆਇਰ ਕਰਕੇ ਕਿਸਾਨਾਂ ਨੂੰ ਬੇਘਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਕਾਂਗਰਸ ਪਾਰਟੀ ਹਰ ਹਾਲਤ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਜ਼ਰੂਰਤ ਪੈਣ 'ਤੇ ਸੜਕਾਂ ਤੋਂ ਲੈ ਕੇ ਅਦਾਲਤਾਂ ਤੱਕ ਲੜਾਈ ਲੜੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਉਹਨਾਂ ਦਾ ਪੂਰਾ ਹੱਕ ਅਤੇ ਇਨਸਾਫ ਮਿਲ ਸਕੇ।

ਇਸ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ GMADA ਰਾਹੀਂ ਕਿਸਾਨਾਂ ਨਾਲ ਸਾਫ਼ ਨਾਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰ ਰਹੀ ਹੈ ਅਤੇ ਬਾਅਦ ਵਿੱਚ ਪਲਾਟਾਂ ਦੀ ਵੰਡ ਦੌਰਾਨ ਕਿਸਾਨਾਂ ਦੀ ਥਾਂ ਵਪਾਰਕ ਅਦਾਰਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਪਹਿਲਾਂ ਚੰਡੀਗੜ੍ਹ ਸ਼ਹਿਰ ਬਣਾਉਣ ਦੇ ਨਾਂ ‘ਤੇ ਪੰਜਾਬ ਦੇ 28 ਪਿੰਡਾਂ ਨੂੰ ਉਜਾੜ ਦਿੱਤਾ ਗਿਆ ਸੀ। ਉਹਨਾਂ ਪਿੰਡਾਂ ਦੇ ਵਸਨੀਕਾਂ ਨੇ ਆਪਣਾ ਘਰ-ਬਾਰ, ਰੋਜ਼ੀ-ਰੋਟੀ ਸਭ ਕੁਝ ਗਵਾ ਦਿੱਤਾ ਸੀ ਅਤੇ ਕਈ ਸਾਲਾਂ ਬਾਅਦ ਬਹੁਤ ਹੀ ਮੁਸ਼ਕਿਲ ਨਾਲ ਆਪਣਾ ਮੁੜ ਵਸੇਬਾ ਕਰ ਸਕੇ ਸਨ। ਪਰ ਹੁਣ ਇੱਕ ਵਾਰ ਫਿਰ ਪੰਜਾਬ ਸਰਕਾਰ ਉਹੀ ਪੁਰਾਣੀ ਧੱਕੇਸ਼ਾਹੀ ਦੁਹਰਾ ਰਹੀ ਹੈ। ਲੋਕਾਂ ਦੀ ਸਹਿਮਤੀ ਤੋਂ ਬਿਨਾਂ, ਉਨ੍ਹਾਂ ਦੇ ਹੱਕਾਂ ਨੂੰ ਕੁਚਲ ਕੇ ਜ਼ਮੀਨਾਂ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਿੱਧਾ-ਸਿੱਧਾ ਲੋਕਾਂ ਨਾਲ ਧੋਖਾ ਅਤੇ ਜ਼ੁਲਮ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਡਰਾਅ ਵਿੱਚ ਕੋਨੇ ਜਾਂ ਪਾਰਕ ਸਾਹਮਣੇ ਵਾਲੇ ਪਲਾਟ ਮਿਲਦੇ ਹਨ, ਉਨ੍ਹਾਂ ਤੋਂ ਵੀ ਆਮ ਅਲਾਟੀਆਂ ਵਾਂਗ ਵਾਧੂ ਰਕਮ ਵਸੂਲ ਕਰਨਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਗਭਗ 11000 ਏਕੜ ਜ਼ਮੀਨ ਹੋਰ ਐਕੁਆਇਰ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸਦਾ ਕਾਂਗਰਸ ਪਾਰਟੀ ਵੱਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਦੇ ਦੌਰ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਮਾਤਰ 5 ਤੋਂ 10 ਲੱਖ ਰੁਪਏ ਦੇ ਕੇ ਜ਼ਬਰਦਸਤੀ ਖੋਹ ਲਈਆਂ ਜਾਂਦੀਆਂ ਸਨ। ਪਰ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ Land Acquisition Act 2013 ਲਾਗੂ ਕੀਤਾ, ਜਿਸ ਨਾਲ ਕਿਸਾਨਾਂ ਨੂੰ ਯੋਗ ਮੁਆਵਜ਼ਾ, ਸਹਿਮਤੀ ਅਤੇ ਪਾਰਦਰਸ਼ਤਾ ਦਾ ਅਧਿਕਾਰ ਮਿਲਿਆ। ਅਕਾਲੀ ਸਰਕਾਰ ਦੇ ਸਮੇਂ ਵੀ ਲੋਕਾਂ ਨਾਲ ਵੱਡੀ ਲੁੱਟ ਹੋਈ ਸੀ ਮੌਜੂਦਾ ਸਰਕਾਰ ਵੀ ਉਸੇ ਰਾਹ 'ਤੇ ਚੱਲ ਰਹੀ ਹੈ। ਸਿੱਧੂ ਨੇ ਕਿਹਾ ਕਿ GMADA ਨੂੰ ਚਾਹੀਦਾ ਹੈ ਕਿ ਉਹ ਵਾਈਟ ਪੇਪਰ ਜਾਰੀ ਕਰੇ ਅਤੇ ਪਿਛਲੇ ਸਮੇਂ ਦੌਰਾਨ ਐਕੁਆਇਰ ਕੀਤੀ ਗਈ ਜ਼ਮੀਨ ਬਾਰੇ ਪੂਰੀ ਜਾਣਕਾਰੀ ਲੋਕਾਂ ਸਾਹਮਣੇ ਰੱਖੇ। ਉਨ੍ਹਾਂ ਨੇ ਪੁੱਛਿਆ ਕਿ ਇਸ ਜ਼ਮੀਨ ਤੋਂ ਸਰਕਾਰ ਨੂੰ ਕਿੰਨੀ ਰਕਮ ਪ੍ਰਾਪਤ ਹੋਈ ਅਤੇ ਉਸ ਵਿੱਚੋਂ ਕਿੰਨੀ ਰਕਮ ਮੋਹਾਲੀ ਦੇ ਵਿਕਾਸ ਉੱਤੇ ਖਰਚ ਕੀਤੀ ਗਈ?

ਉਨ੍ਹਾਂ ਨੇ ਚਾਰ ਪਿੰਡਾਂ ਸਫ਼ੀਪੁਰ, ਨਡਿਆਲੀ, ਧਰਮਗੜ੍ਹ ਅਤੇ ਰੁੜਕਾ ਦੀ 182 ਏਕੜ ਵਿੱਚ ਲਿਆਂਦੇ ਜਾ ਰਹੇ AI ਪ੍ਰਾਜੈਕਟ 'ਤੇ ਵੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਲਈ ਘਾਤਕ ਸਾਬਤ ਹੋ ਸਕਦਾ ਹੈ ਅਤੇ ਹੋਰ ਸੂਬਿਆਂ ਨੇ ਵੀ ਇਸ ਤਰ੍ਹਾਂ ਦੇ ਪ੍ਰਾਜੈਕਟਾਂ ਨੂੰ ਆਪਣੇ ਇਲਾਕਿਆਂ ਵਿੱਚ ਲਾਗੂ ਨਹੀਂ ਹੋਣ ਦਿੱਤਾ। ਹੁਣ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਮਿਲ ਕੇ ਪੰਜਾਬ ਨੂੰ ਮੋਹਰਾ ਬਣਾ ਰਹੇ ਹਨ। ਸਿੱਧੂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਤੁਸੀਂ ਡਟ ਕੇ ਸੰਘਰਸ਼ ਨਾ ਕਰਦੇ, ਤਾਂ ਅੱਜ ਦੇਸ਼ ਦੇ ਕਿਸਾਨ ਅੰਬਾਨੀ-ਅਡਾਨੀ ਦੇ ਕਬਜ਼ੇ ਹੇਠਾਂ ਹੋਣੇ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੀ ਅਤੇ ਕਾਂਗਰਸ ਦੇ ਆਗੂਆਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੁੱਧ ਪਾਰਲੀਮੈਂਟ ਦੇ ਅੰਦਰ ਵੀ ਤੇ ਬਾਹਰ ਵੀ ਜ਼ੋਰਦਾਰ ਲੜਾਈ ਲੜੀ। ਇਸ ਸੰਘਰਸ਼ ਦੇ ਨਤੀਜੇ ਵਜੋਂ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਪਏ ਅਤੇ ਕਿਸਾਨਾਂ ਨੇ ਇੱਕਜੁੱਟ ਹੋ ਕੇ ਸਰਕਾਰ ਨੂੰ ਮੂੰਹਤੋੜ ਜਵਾਬ ਦਿੱਤਾ।

ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਸਰਕਾਰ ਬਣਨ 'ਤੇ ਹਰ ਕਿਸਾਨ ਨੂੰ ਇਨਸਾਫ ਦਿਵਾਇਆ ਜਾਵੇਗਾ ਅਤੇ ਮੋਹਾਲੀ ਨੂੰ ਵਿਕਾਸ ਦੇ ਮਾਮਲੇ ਵਿੱਚ ਨੰਬਰ ਵੰਨ ਬਣਾਇਆ ਜਾਵੇਗਾ। ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਹੋ ਰਹੀ ਨਾਇਨਸਾਫ਼ੀ ਨੂੰ ਤੁਰੰਤ ਨਾ ਰੋਕਿਆ ਤਾਂ ਉਹ ਕਾਨੂੰਨੀ ਲੜਾਈ ਲੜਨ ਤੋਂ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਅਦਾਲਤ ਦਾ ਰੁਖ਼ ਕਰੇਗੀ ਅਤੇ ਹਰ ਮੰਚ ‘ਤੇ ਸਰਕਾਰ ਨੂੰ ਚੁਣੌਤੀ ਦੇਵੇਗੀ। ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਜੇਕਰ ਅਦਾਲਤਾਂ ਦੇ ਦਰਵਾਜ਼ੇ ਖੜਕਾਉਣੇ ਪਏ ਤਾਂ ਉਹ ਇਹ ਕਦਮ ਵੀ ਜ਼ਰੂਰ ਚੁੱਕਣਗੇ ਅਤੇ ਕਿਸੇ ਵੀ ਕੀਮਤ ‘ਤੇ ਕਿਸਾਨਾਂ ਨਾਲ ਅਨਿਆਇ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਰੋਸ ਧਰਨੇ ਦੌਰਾਨ ਇਸ ਰੋਸ ਧਰਨੇ ਦੌਰਾਨ  ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ।ਇਸ ਧਰਨੇ ਨੂੰ ਕੌਂਸਲਰ ਹਰਜੀਤ ਸਿੰਘ ਭੋਲੂ ਜੀ,ਹਰਦਿਆਲ ਚੰਦ ਬਡਬਰ,ਕਿਸਾਨਾਂ ਆਗੂ ਮੱਖਣ ਸਿੰਘ ਗੀਗੇਮਾਜਰਾ, ਕਿਸਾਨਾਂ ਆਗੂ ਸੁਰਜੀਤ ਸਿੰਘ ਮਾਣਕ ਮਾਜਰਾ, ਗੁਰਪ੍ਰਤਾਪ ਸਿੰਘ ਬੜੀ, ਗੁਰਪ੍ਰੀਤ ਸਿੰਘ ਸ਼ੇਖਣ ਮਾਜਰਾ, ਜਗਰੂਪ ਸਿੰਘ ਢੋਲ ਕੁਰੜੀ ਨੇ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਜੀ,ਕੰਵਰਬੀਰ ਸਿੰਘ ਸਿੱਧੂ,ਕਮਲਜੀਤ ਸਿੰਘ ਚਾਵਲਾ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,ਸੀਨੀਅਰ ਕਾਂਗਰਸੀ ਆਗੂ,ਭਗਤ ਸਿੰਘ ਨਾਮਧਾਰੀ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ,ਠੇਕੇਦਾਰ ਮੋਹਣ ਸਿੰਘ ਬਠਲਾਣਾ,ਮੰਡਲ ਪ੍ਰਧਾਨ ਹੈਪੀ ਮਲੀਕ,ਮੰਡਲ ਪ੍ਰਧਾਨ ਅਵਤਾਰ ਸਿੰਘ, ਸ਼੍ਰੀਮਤੀ ਦਵਿੰਦਰ ਕੌਰ ਵਾਲਿਆਂ ਕੌਂਸਲਰ,ਬਲਜੀਤ ਕੌਰ ਕੋਸਲਰ,ਜਸਬੀਰ ਸਿੰਘ ਮਾਣਕੂ, ਅਸ਼ੋਲ ਕੌਂਡਲ,ਕਮਲਜੀਤ ਸਿੰਘ ਬੰਨੀ,ਸੁੱਚਾ ਸਿੰਘ ਕਲੌੜ, ਇੰਦਰ ਜੀਤ ਸਿੰਘ ਢਿੱਲੋਂ,ਗਗਨ ਧਾਲੀਵਾਲ,ਸਾਰੇ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ,ਰਜਿੰਦਰ ਸਿੰਘ ਧਰਮਗੜ੍ਹ,  ਜਸਵਿੰਦਰ ਸਿੰਘ ਸ਼ਰਮਾਂ,ਇੰਦਰਜੀਤ ਸਿੰਘ ਖੋਖਰ, ਆਈ ਟੀ ਸੇਲ ਇੰਚਾਰਜ ਪਰਮਜੀਤ ਸਿੰਘ ਚੌਹਾਨ,ਬਲਜਿੰਦਰ ਲੱਕੀ ਫੇਸ-1,ਨਾਹਰ ਸਿੰਘ ਸਰਪੰਚ ਕੁਰੜੀ,ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ,ਮਨਜੀਤ ਸਿੰਘ ਤੰਗੌਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ , ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਚੌਧਰੀ ਰਿਸ਼ੀਪਾਲ ਸਨੇਟਾ ,ਹਰਨੇਕ ਨੇਕੀ ਸਨੇਟਾ, ਗੁਰਜੰਟ ਸਨੇਟਾ,ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਸਰਬਜੀਤ ਸਿੰਘ ਮੌਲੀ ਬੈਦਵਾਨ,ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ,ਮਨਜੀਤ ਸਿੰਘ ਬਲੌਂਗੀ,ਦਵਿੰਦਰ ਸਿੰਘ ਬੱਲੋ ਮਾਜਰਾ,ਮਲਕੀਤ ਸਿੰਘ ਮਟੌਰ, ਭਗਤ ਸਿੰਘ ਮੌਲੀ ਬੈਦਵਾਣ, ਵਿਰਪ੍ਰਤਾਪ ਸਿੰਘ ਬਾਵਾ,ਰਾਮ ਈਸ਼ਰ, ਸੰਜੀਵ ਕੁਮਾਰ ਬੰਟੀ, ਬਲਬੀਰ ਸਿੰਘ ਗੋਬਿੰਦਗੜ੍ਹ, ਭਗਤ ਰਾਮ ਸਨੇਟਾ ਲਖਮੀਰ ਸਿੰਘ ਕਾਲਾ ਪੱਤੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।ਸਟੇਜ ਸਕੱਤਰ ਦੀ ਅਹਿਮ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੱਲੋਂ ਨਿਭਾਈ ਗਈ।ਇਸ ਧਰਨੇ ਨੂੰ ਕੌਂਸਲਰ ਹਰਜੀਤ ਸਿੰਘ ਭੋਲੂ ਜੀ,ਹਰਦਿਆਲ ਚੰਦ ਬਡਬਰ,ਕਿਸਾਨਾਂ ਆਗੂ ਮੱਖਣ ਸਿੰਘ ਗੀਗੇਮਾਜਰਾ, ਕਿਸਾਨਾਂ ਆਗੂ ਸੁਰਜੀਤ ਸਿੰਘ ਮਾਣਕ ਮਾਜਰਾ, ਗੁਰਪ੍ਰਤਾਪ ਸਿੰਘ ਬੜੀ, ਗੁਰਪ੍ਰੀਤ ਸਿੰਘ ਸ਼ੇਖਣ ਮਾਜਰਾ, ਜਗਰੂਪ ਸਿੰਘ ਢੋਲ ਕੁਰੜੀ ਨੇ ਸੰਬੋਧਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਜੀ,ਕੰਵਰਬੀਰ ਸਿੰਘ ਸਿੱਧੂ,ਕਮਲਜੀਤ ਸਿੰਘ ਚਾਵਲਾ,ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,ਸੀਨੀਅਰ ਕਾਂਗਰਸੀ ਆਗੂ,ਭਗਤ ਸਿੰਘ ਨਾਮਧਾਰੀ, ਬਲਾਕ ਪ੍ਰਧਾਨ ਪ੍ਰਦੀਪ ਸਿੰਘ ਤੰਗੋਰੀ,ਠੇਕੇਦਾਰ ਮੋਹਣ ਸਿੰਘ ਬਠਲਾਣਾ,ਮੰਡਲ ਪ੍ਰਧਾਨ ਹੈਪੀ ਮਲੀਕ,ਮੰਡਲ ਪ੍ਰਧਾਨ ਅਵਤਾਰ ਸਿੰਘ, ਸ਼੍ਰੀਮਤੀ ਦਵਿੰਦਰ ਕੌਰ ਵਾਲਿਆਂ ਕੌਂਸਲਰ,ਬਲਜੀਤ ਕੌਰ ਕੋਸਲਰ,ਜਸਬੀਰ ਸਿੰਘ ਮਾਣਕੂ, ਅਸ਼ੋਲ ਕੌਂਡਲ,ਕਮਲਜੀਤ ਸਿੰਘ ਬੰਨੀ,ਸੁੱਚਾ ਸਿੰਘ ਕਲੌੜ, ਇੰਦਰ ਜੀਤ ਸਿੰਘ ਢਿੱਲੋਂ,ਗਗਨ ਧਾਲੀਵਾਲ,ਸਾਰੇ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ,ਰਜਿੰਦਰ ਸਿੰਘ ਧਰਮਗੜ੍ਹ,  ਜਸਵਿੰਦਰ ਸਿੰਘ ਸ਼ਰਮਾਂ,ਇੰਦਰਜੀਤ ਸਿੰਘ ਖੋਖਰ, ਆਈ ਟੀ ਸੇਲ ਇੰਚਾਰਜ ਪਰਮਜੀਤ ਸਿੰਘ ਚੌਹਾਨ,ਬਲਜਿੰਦਰ ਲੱਕੀ ਫੇਸ-1,ਨਾਹਰ ਸਿੰਘ ਸਰਪੰਚ ਕੁਰੜੀ,ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ,ਮਨਜੀਤ ਸਿੰਘ ਤੰਗੌਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ , ਗਿਆਨੀ ਗੁਰਮੇਲ ਸਿੰਘ ਮਨੌਲੀ, ਹਰਭਜਨ ਸਿੰਘ ਰਾਏਪੁਰ ਕਲਾਂ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਲਖਬੀਰ ਲੱਕੀ ਬਹਿਲੋਲਪੁਰ, ਚੌਧਰੀ ਰਿਸ਼ੀਪਾਲ ਸਨੇਟਾ ,ਹਰਨੇਕ ਨੇਕੀ ਸਨੇਟਾ, ਗੁਰਜੰਟ ਸਨੇਟਾ,ਜਸਵਿੰਦਰ ਸਿੰਘ ਪੱਪਾ ਗਿੱਦੜਪੁਰ , ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ, ਸਰਬਜੀਤ ਸਿੰਘ ਮੌਲੀ ਬੈਦਵਾਨ,ਊਧਮ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਮੋਟੇ ਮਾਜਰਾ,ਮਨਜੀਤ ਸਿੰਘ ਬਲੌਂਗੀ,ਦਵਿੰਦਰ ਸਿੰਘ ਬੱਲੋ ਮਾਜਰਾ,ਮਲਕੀਤ ਸਿੰਘ ਮਟੌਰ, ਭਗਤ ਸਿੰਘ ਮੌਲੀ ਬੈਦਵਾਣ, ਵਿਰਪ੍ਰਤਾਪ ਸਿੰਘ ਬਾਵਾ,ਰਾਮ ਈਸ਼ਰ, ਸੰਜੀਵ ਕੁਮਾਰ ਬੰਟੀ, ਬਲਬੀਰ ਸਿੰਘ ਗੋਬਿੰਦਗੜ੍ਹ, ਭਗਤ ਰਾਮ ਸਨੇਟਾ ਲਖਮੀਰ ਸਿੰਘ ਕਾਲਾ ਪੱਤੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

Chandigarh Students excelled at India Skills Competition held at Agra

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ