Skip to main content

Warring hits back at Kejriwal, Mann over Rahul Gandhi remarks

Warring hits back at Kejriwal, Mann over Rahul Gandhi remarks Says, AAP exposed beyond redemption ‘AAP has felt the pain as Rahul Gandhi hit the nail on its head’ Chandigarh 9 September ( Ranjeet Singh Dhaliwal ) : Punjab Congress president Amarinder Singh Raja Warring on Wednesday launched a sharp attack on AAP leaders Arvind Kejriwal and Bhagwant Mann over their remarks on Congress leader Rahul Gandhi, saying the reaction from the AAP leadership showed that Gandhi had “hit the nail on its head” by exposing the Punjab government’s claims on the drug menace. Warring said it was “good that the AAP has felt the pain”, asserting that the party’s response itself demonstrated how uncomfortable its leadership had become over questions concerning the availability of drugs in Punjab. “The AAP has mastered the shameless art of self-praise. No wonder it shamelessly claims to have eradicated drugs in Punjab, when these are available like salt,” Warring said. The Punjab Congress chief alleged that...

ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦਾਨ ਤੇ ਰਾਸ਼ਟਰ ਨਿਰਮਾਣ ‘ਚ ਭੂਮਿਕਾ ਦੀ ਸਰਾਹਨਾ

ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦਾਨ ਤੇ ਰਾਸ਼ਟਰ ਨਿਰਮਾਣ ‘ਚ ਭੂਮਿਕਾ ਦੀ ਸਰਾਹਨਾ

- ਖਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸਾਹਿਬ ਹੋਏ ਨਤਮਸਤਕ ਤੇ ਛਕਿਆ ਲੰਗਰ

ਚੰਡੀਗੜ੍ਹ/ਪੁਡੂਚੇਰੀ 20 ਅਪ੍ਰੈਲ ( ਰਣਜੀਤ ਧਾਲੀਵਾਲ ) : ਪੁਡੂਚੇਰੀ ਕੇਂਦਰੀ ਸਾਸ਼ਤ ਪ੍ਰਦੇਸ਼ ਦੇ ਉਪ-ਰਾਜਪਾਲ ਕੇ. ਕੈਲਾਸ਼ਨਾਥਨ ਨੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਉੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤ ਨਾਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪੁਡੂਚੇਰੀ, ਚੇਨਈ ਅਤੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ ਜਿਸ ਨਾਲ ਗਹਿਰੀ ਆਤਮਿਕਤਾ ਅਤੇ ਸਾਂਝੀ ਸਦਭਾਵਨਾ ਦਾ ਧਾਰਮਿਕ ਮਾਹੌਲ ਬਣਿਆ ਹੋਇਆ ਸੀ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਉਪ-ਰਾਜਪਾਲ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਸਿੱਖ ਕੌਮ ਵੱਲੋਂ ਪਾਏ ਮਹੱਤਵਪੂਰਨ ਯੋਗਦਾਨ ਦਾ ਜ਼ਿਕਰ ਕਰਦਿਆਂ ਸਿੱਖਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਿੱਖ ਕੌਮ ਦੀ ਸ਼ਾਨਦਾਰ ਵਿਰਾਸਤ, ਬਲਿਦਾਨਾਂ, ਸੇਵਾ ਭਾਵਨਾ ਅਤੇ ਦੇਸ਼ ਭਲਾਈ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸੇਵਾ ਅਤੇ ਲੰਗਰ ਵਰਗੇ ਸਿੱਖ ਸਿਧਾਂਤਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੇ ਇਸ ਪ੍ਰਥਾ ਨੂੰ ਨਿਸ਼ਕਾਮ ਸੇਵਾ ਅਤੇ ਸਮਾਜਿਕ ਸਮਾਨਤਾ ਦੀ ਸਦੀਵੀ ਉਦਾਹਰਨ ਦੱਸਿਆ ਜੋ ਸਮਾਜ ਨੂੰ ਲਗਾਤਾਰ ਪ੍ਰੇਰਿਤ ਕਰਦੇ ਹਨ।

ਗੁਰਦੁਆਰਾ ਪ੍ਰਬੰਧਕਾਂ ਨੇ ਉਪ-ਰਾਜਪਾਲ ਦਾ ਤਹਿ-ਦਿਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਰਿਵਾਇਤੀ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਜਿਸ ਵਿੱਚ ਸ੍ਰੀ ਜਪੁਜੀ ਸਾਹਿਬ ਦਾ ਤਾਮਿਲ ਅਨੁਵਾਦ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਪਵਿੱਤਰ ਬਾਣੀ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਮਾਡਲ ਭੇਟ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿੱਖ ਕੌਮ ਵੱਲੋਂ ਦਿੱਤੇ ਜਾਂਦੇ ਸਨਮਾਨ ਦਾ ਪ੍ਰਤੀਕ ‘ਸਿਰੋਪਾਓ’ ਵੀ ਭੇਟ ਕੀਤਾ ਗਿਆ।

ਸਾਦਗੀ, ਭਰਾਤਰੀਭਾਵ ਅਤੇ ਇੱਕਮਿੱਕਤਾ ਦਾ ਪ੍ਰਗਟਾਵਾ ਕਰਦਿਆਂ ਉਪ-ਰਾਜਪਾਲ ਨੇ ਸੰਗਤ ਦੇ ਨਾਲ ਪੰਗਤ ਵਿੱਚ ਬੈਠ ਕੇ ਗੁਰੂ ਕਾ ਲੰਗਰ ਵੀ ਛਕਿਆ। ਸਿੱਖ ਸੰਗਤ ਨੇ ਉਪ-ਰਾਜਪਾਲ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਿੱਖ ਭਾਈਚਾਰੇ ਨਾਲ ਉਨ੍ਹਾਂ ਵੱਲੋਂ ਲਗਾਤਾਰ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ ਜਿਨ੍ਹਾਂ ਵਿੱਚ ਹਰਸਰਨ ਸਿੰਘ, ਸਕੱਤਰ ਪਾਂਡੀਚੇਰੀ ਗੁਰਦੁਆਰਾ ਸਾਹਿਬ, ਰਾਜਿੰਦਰ ਸਿੰਘ ਭਸੀਨ, ਪ੍ਰਧਾਨ ਗੁਰੂ ਨਾਨਕ ਕਾਲਜ, ਚੇਨਈ, ਸੁਰਜੀਤ ਸਿੰਘ ਮਦਾਨ, ਡਾਇਰੈਕਟਰ, ਯੂਨਾਈਟਿਡ ਸਿੱਖਸ ਤਾਮਿਲਨਾਡੂ, ਜਸਬੀਰ ਸਿੰਘ ਭਸੀਨ, ਮੈਂਬਰ, ਭਾਈ ਮਰਦਾਨਾ ਜੀ ਕੀਰਤਨੀ ਜਥਾ, ਜਸਬੀਰ ਸਿੰਘ ਨਰੂਲਾ, ਜਾਇੰਟ ਸਕੱਤਰ, ਗੁਰਪ੍ਰਤਾਪ ਸਿੰਘ, ਓਂਕਾਰ ਸਿੰਘ ਅਤੇ ਪਰਮਜੀਤ ਸਿੰਘ, ਮੈਂਬਰ, ਸ੍ਰੀ ਗੁਰੂ ਨਾਨਕ ਸਤਸੰਗ ਸਭਾ, ਟੀ. ਨਗਰ, ਚੇਨਈ ਵੀ ਸ਼ਾਮਲ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ