Skip to main content

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਵਿਸ਼ਾਲ ਧਰਨੇ-ਭਵਿੱਖੀ ਸੰਘਰਸ਼ ਲਈ ਕਿਸਾਨਾਂ ਨੂੰ ਜਨਤਕ ਲਾਮਬੰਦੀ ਦੀ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ,ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦੇਣ ਲਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ ਦੀ ਕੀਤੀ ਮੰਗ ਪਾਣੀਆਂ ਦੇ ਮਸਲੇ ਤੇ ਸੂਬੇ ਨਾਲ ਹੋਏ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ ਸਮੇਤ ਬਿਜਲੀ ਸੋਧ ਅਤੇ ਬੀਜ ਬਿੱਲ ਰੱਦ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਜੰਗ ਕਾਰਨ ਪੈਦਾ ਹੋਈਆਂ ਹਾਲਤਾਂ ਕਾਰਨ ਖਾਦ ਅਤੇ ਤੇਲ ਦੇ ਪੈਦਾ ਹੋ ਰਹੇ ਗੰਭੀਰ ਸੰਕਟ ਸਬੰਧੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਢੁੱਕਵੇਂ ਕਦਮ ਚੁੱਕਣ ਦੀ ਲੋੜ ਤੇ ਜੋਰ ਆਲੂ ਅਤੇ ਮਟਰ ਦੇ ਕਾਸ਼ਤਕਾਰਾਂ ਦੀ ਹੋਈ ਦੁਰਦਸ਼ਾ ਲਈ ਪੰਜਾਬ ਸਰਕਾਰ ਦੋਸ਼ੀ-ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈਆ ਫਸਲਾਂ ਦਾ 50000/ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਆੜਤੀਆਂ ਦੀਆਂ ਮੰਗਾਂ ਦਾ ਹਮਦਰਦੀ ਪੂਰਨ ਢੰਗ ਨਾਲ ਹੱਲ ਕਰਕੇ ਕਣਕ ਦੀ ਨਿਰਵਿਘਨ ਖ੍ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਚੰਡੀਗੜ੍ਹ 06 ਅਪ੍ਰੈਲ (  ਰਣਜੀਤ ਧਾਲੀਵਾਲ ) : ਸੰਯੁਕਤ ਕਿਸਾਨ...

ਰਾਘਵ ਚੱਢਾ ਦੇ ਦੌਰਾਨ ਦਿੱਲੀ ਜਲ ਬੋਰਡ ਅਤੇ ਪੰਜਾਬ ਵਿੱਚ ਕਥਿਤ ਵੱਡੇ ਪੱਧਰ ਤੇ ਹੋਏ ਵਿੱਤੀ ਲੈਣ-ਦੇਣ ਦੀ ਉੱਚ ਪੱਧਰੀ ਜਾਂਚ ਜਰੂਰੀ : ਹਰਦੇਵ ਸਿੰਘ ਉੱਭਾ

ਰਾਘਵ ਚੱਢਾ ਦੇ ਦੌਰਾਨ ਦਿੱਲੀ ਜਲ ਬੋਰਡ ਅਤੇ ਪੰਜਾਬ ਵਿੱਚ ਕਥਿਤ ਵੱਡੇ ਪੱਧਰ ਤੇ ਹੋਏ ਵਿੱਤੀ ਲੈਣ-ਦੇਣ ਦੀ ਉੱਚ ਪੱਧਰੀ ਜਾਂਚ ਜਰੂਰੀ : ਹਰਦੇਵ ਸਿੰਘ ਉੱਭਾ

“ਆਰ.ਸੀ.” ਦੇ ਹੁਕਮ ਕਿਉ ਮੰਨਦੀ ਸੀ ਭਗਵੰਤ ਮਾਨ ਸਰਕਾਰ?

ਚੰਡੀਗੜ੍ਹ 06 ਅਪ੍ਰੈਲ ( ਰਣਜੀਤ ਧਾਲੀਵਾਲ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਇੱਕ ਤਿੱਖੇ ਬਿਆਨ ਵਿੱਚ ਆਮ ਆਦਮੀ ਪਾਰਟੀ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਰਾਘਵ ਚੱਢਾ ਦਿੱਲੀ ਜਲ ਬੋਰਡ ਦੇ ਚੇਅਰਮੈਨ ਸਨ, ਉਸ ਸਮੇਂ ਕਰੋੜਾਂ ਰੁਪਏ ਦੇ ਕਥਿਤ ਘਪਲੇਆਂ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਦਿੱਲੀ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਵਿੱਚ ਵੀ ਵੱਡੇ ਪੱਧਰ ‘ਤੇ ਵਿੱਤੀ ਲੈਣ-ਦੇਣ ਅਤੇ ਗੜਬੜਾਂ ਦੇ ਦੋਸ਼ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਉੱਭਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਪਾਰਦਰਸ਼ਤਾ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇੱਕ ਸਮੇਂ ਇਹ ਵੀ ਚਰਚਾ ਵਿੱਚ ਰਿਹਾ ਕਿ ਪੰਜਾਬ ਦੇ ਮਹੱਤਵਪੂਰਨ ਫੈਸਲਿਆਂ ਦੌਰਾਨ “ਇਹ ਆਰ.ਸੀ. ਦਾ ਹੁਕਮ ਹੈ” ਵਰਗੀਆਂ ਗੱਲਾਂ ਆਮ ਸਨ, ਜਿਸ ਨਾਲ ਸੂਬੇ ਦੇ ਪ੍ਰਸ਼ਾਸਨ ‘ਤੇ ਬਾਹਰੀ ਦਖਲਅੰਦਾਜ਼ੀ ਦੇ ਗੰਭੀਰ ਸਵਾਲ ਖੜ੍ਹਦੇ ਹਨ।

ਉਨ੍ਹਾਂ ਹੋਰ ਗੰਭੀਰ ਮੁੱਦੇ ਚੁੱਕਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਈਏਐਸ ਅਤੇ ਆਈਪੀਐਸ ਸਮੇਤ ਕਈ ਮਹੱਤਵਪੂਰਨ ਨਿਯੁਕਤੀਆਂ ਅਤੇ ਤਾਇਨਾਤੀਆਂ ਵੀ ਕਥਿਤ ਤੌਰ ‘ਤੇ ਬਾਹਰੀ ਹੁਕਮਾਂ ਦੇ ਅਧੀਨ ਹੋ ਰਹੀਆਂ ਸਨ। ਜੇ ਇਹ ਦੋਸ਼ ਸਹੀ ਹਨ, ਤਾਂ ਇਹ ਪੰਜਾਬ ਦੀ ਪ੍ਰਸ਼ਾਸਨਿਕ ਸਵੈਤੰਤਰਤਾ ਲਈ ਚਿੰਤਾਜਨਕ ਹੈ।

ਉੱਭਾ ਨੇ ਸਵਾਲ ਉਠਾਇਆ ਕਿ ਜੇ ਰਾਘਵ ਚੱਢਾ ਪਹਿਲਾਂ ਸਰਕਾਰ ਲਈ ਫੈਸਲੇ ਲੈਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ, ਤਾਂ ਹੁਣ ਅਚਾਨਕ ਉਨ੍ਹਾਂ ਤੋਂ ਦੂਰੀ ਕਿਉਂ ਬਣਾਈ ਜਾ ਰਹੀ ਹੈ? ਕੀ ਇਸਦੇ ਪਿੱਛੇ ਵੱਡੇ ਪੱਧਰ ‘ਤੇ ਵਿੱਤੀ ਲੈਣ-ਦੇਣ ਕਾਰਨ ਅੰਦਰੂਨੀ ਟਕਰਾਅ ਦਾ ਮਾਮਲੇ ਹੈ?

ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜਿਹੜੇ ਵੀ ਦੋਸ਼ੀ ਹੋਣ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੋਖਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇ ਸਰਕਾਰ ਸੱਚਮੁੱਚ ਪਾਰਦਰਸ਼ੀ ਹੈ, ਤਾਂ ਉਸਨੂੰ ਜਾਂਚ ਤੋਂ ਡਰਨਾ ਨਹੀਂ ਚਾਹੀਦਾ। ਅੰਤ ਵਿੱਚ ਉੱਭਾ ਨੇ ਕਿਹਾ ਕਿ ਭਾਜਪਾ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖੇਗੀ।

Comments

Most Popular

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Anganwadi Workers and Helpers Submit Memorandum Against Draft Rules Issued by the Social Welfare Department

Chandigarh Students excelled at India Skills Competition held at Agra

ਐਸ.ਏ.ਐਸ.ਨਗਰ ਵਿਖੇ ਮੁਲਾਜਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

Chandigarh School Education Department’s Situation — Dearness Allowance of Guest/Contract Teachers Not Increased Since July 2025

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ