Skip to main content

Sukhbir S Badal visits bereaved families of the Mathura boat tragedy

Sukhbir S Badal visits bereaved families of the Mathura boat tragedy (Asserts life jackets should be made mandatory for all boat travels, including pilgrimages)  Ludhiana/Jagraon 16 April ( PDL ) : Shiromani Akali Dal (SAD) president Sukhbir Singh Badal today visited the bereaved families of the Mathura boat tragedy in this city and at Jagraon and shared their grief.  The SAD president while interacting with the Gulati family in the Urban Estate at Dugri said it was heart rending that so many youngsters had been drowned in the boat tragedy because of lack of adequate safety arrangements.  He said he would raise the issue at all appropriate forums to ensure that life jackets were made mandatory while undertaking any such boat journies. “Life jackets should be made an absolute must on all boat travel, including religious pilgrimage”. He interacted with the family members of deceased Rakesh Gulati, his wife Anju Gulati, Meenu Bansal and her daughter Dinky Bansal on the occas...

ਕਣਕ ਦੀ ਖਰੀਦ ਲਈ ਨਮੀ ਦੀ ਮਾਤਰਾ ਵਿਚ ਛੋਟ ਹਾਸਲ ਕਰਨ ਵਿਚ ਅਸਫਲਤਾ ਲਈ ਮੁੱਖ ਮੰਤਰੀ ਜ਼ਿੰਮੇਵਾਰ, ਇਸੇ ਕਾਰਨ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ : ਸੁਖਬੀਰ ਸਿੰਘ ਬਾਦਲ

ਕਣਕ ਦੀ ਖਰੀਦ ਲਈ ਨਮੀ ਦੀ ਮਾਤਰਾ ਵਿਚ ਛੋਟ ਹਾਸਲ ਕਰਨ ਵਿਚ ਅਸਫਲਤਾ ਲਈ ਮੁੱਖ ਮੰਤਰੀ ਜ਼ਿੰਮੇਵਾਰ, ਇਸੇ ਕਾਰਨ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ : ਸੁਖਬੀਰ ਸਿੰਘ ਬਾਦਲ

ਖੰਨਾ ਅਨਾਜ ਮੰਡੀ ਦਾ ਕੀਤਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ

ਖੰਨਾ 16 ਅਪ੍ਰੈਲ ( ਪੀ ਡੀ ਐਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਵਾਸਤੇ ਕਣਕ ਦੀ ਖਰੀਦ ਵਿਚ ਨਮੀ ਦੀ ਮਾਤਰਾ ਵਿਚ ਛੋਟ ਹਾਸਲ ਕਰਨ ਵਿਚ ਅਸਫਲ ਰਹਿਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਤੇ ਇਸੇ ਕਾਰਨ ਕਣਕ ਦੀ ਖਰੀਦ ਨਹੀਂ ਹੋ ਰਹੀ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਦੌਰਾ ਕੀਤਾ, ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਉਦੋਂ ਹੀ ਗੂੜੀ ਨੀਂਦ ਤੋਂ ਜਾਗੇ ਹਨ ਜਦੋਂ ਹਰਿਆਣਾ ਤੇ ਰਾਜਸਥਾਨ ਦੋਵੇਂ ਸੂਬੇ ਨਮੀ ਦੀ ਮਾਤਰਾ ਵਿਚ ਛੋਟ ਹਾਸਲ ਕਰਨ ਵਿਚ ਸਫਲ ਰਹੇ ਹਨ। ਉਹਨਾਂ ਕਿਹਾ ਕਿ ਰਾਜ ਸਰਕਾਰ ਨੇ ਸ਼ਰਤਾਂ ਵਿਚ ਛੋਟ ਵਾਸਤੇ ਕੁਝ ਸਮਾਂ ਪਹਿਲਾਂ ਹੀ ਅਪਲਾਈ ਕੀਤਾ ਹੈ ਜਿਸ ਕਾਰਨ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ।

ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡਣ ਅਤੇ ਜੈਸਲਮੇਰ ਦੇ ਪੰਜ ਸਿਤਾਰਾ ਹੋਟਲ ਵਿਚ ਛੁੱਟੀਆਂ ਮਨਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਹੁਣ ਜਦੋਂ ਉਹਨਾਂ ਨੂੰ ਮੰਡੀਆਂ ਵਿਚ ਜਾਣਾ ਚਾਹੀਦਾ ਹੈ ਅਤੇ ਕਣਕ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਉਹ ਵਿਦੇਸ਼ਾਂ ਵਿਚ ਜਾਣ ਦੀ ਫਿਰਾਕ ਵਿਚ ਹਨ। ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੋਹਰੀ ਮਾਰ ਪਈ ਹੈ। ਉਹਨਾਂ ਕਿਹਾ ਕਿ ਪਹਿਲਾਂ ਮੀਂਹ ਤੇ ਗੜ੍ਹੇਮਾਰੀ ਕਾਰਨ ਉਹਨਾਂ ਦੀਆਂ ਫਸਲਾਂ ਤਬਾਹ ਹੋਈਆਂ ਤੇ ਹੁਣ ਉਹ ਇਸ ਕਰ ਕੇ ਮੁਸ਼ਕਿਲਾਂ ਝੱਲ ਰਹੇ ਹਨ ਕਿ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਖਰੀਦ ਏਜੰਸੀਆਂ ਕਣਕ ਦੀ ਖਰੀਦ ਨਹੀਂ ਕਰ ਰਹੀਆਂ। ਉਹਨਾਂ ਨੇ ਪੱਤਰਕਾਰਾਂ ਦੇ ਸਾਹਮਣੇ ਲਾਭ ਸਿੰਘ ਨਾਂ ਦੇ ਕਿਸਾਨ ਨਾਲ ਗੱਲਬਾਤ ਕੀਤੀ ਜਿਸਨੇ ਦੱਸਿਆ ਕਿ ਸਰਕਾਰ ਮੰਡੀਆਂ ਵਿਚ ਆ ਰਹੀ ਫਸਲ ਦਾ ਦੋ ਤੋਂ ਫੀਸਦੀ ਖਰੀਦ ਕਰ ਕੇ ਖਰੀਦ ਦਾ ਡਰਾਮਾ ਕਰ ਰਹੀ ਹੈ।
ਬਾਦਲ ਨੇ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਦੇ ਦੌਰੇ ਕਰ ਕੇ ਸਰਕਾਰ ’ਤੇ ਮੰਡੀਆਂ ਵਿਚ ਲੱਗੇ ਕਣਕ ਦੇ ਢੇਰਾਂ ਦੀ ਖਰੀਦ ਸ਼ੁਰੂ ਕਰਨ ਲਈ ਦਬਾਅ ਬਣਾਉਣ। ਉਹਨਾਂ ਨੇ ਆਪ ਸਰਕਾਰ ਵੱਲੋਂ ਮੌਜੂਦਾ ਖਰੀਦ ਸੀਜ਼ਨ ਵਾਸਤੇ ਬਾਰਦਾਨੇ ਦਾ ਪ੍ਰਬੰਧ ਨਾ ਕਰਨ ’ਤੇ ਵੀ ਆਪ ਸਰਕਾਰ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਵਿਚ ਘਟੀਆ ਮਿਆਰ ਦਾ ਬਾਰਦਾਨਾ ਆ ਰਿਹਾ ਹੈ ਜਿਸ ਤੋਂ ਇਹਨਾਂ ਦੀ ਖਰੀਦ ਵਿਚ ਘੁਟਾਲਾ ਸਾਹਮਣੇ ਆ ਰਿਹਾ ਹੈ।ਇਕ ਹੋਰ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੱਦਬੰਦੀ ਜਨਸੰਖਿਆ ਦੇ ਆਧਾਰ ’ਤੇ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਸਾਰੇ ਰਾਜਾਂ ਵਿਚ ਇਕੋ ਅਨੁਪਾਤ ਵਿਚ ਲੋਕ ਸਭਾ ਸੀਟਾਂ ਵਧਾਉਣ ਦੀ ਜ਼ਰੂਰਤ ਹੈ ਨਾ ਕਿ ਉਹਨਾਂ ਰਾਜਾਂ ਨੂੰ ਸਜ਼ਾ ਦੇਣ ਦੀ ਜਿਹਨਾਂ ਨੇ ਕੇਂਦਰ ਸਰਕਾਰ ਵੱਲੋਂ ਤੈਅ ਕੀਤੇ ਜਨਸੰਖਿਆ ਘਟਾਉਣ ਦੇ ਨਿਯਮਾਂ ਦੀ ਪਾਲਣਾ ਕੀਤੀ। ਉਹਨਾਂ ਕਿਹਾ ਕਿ ਅਜਿਹਾ ਕਰਨਾ ਹੀ ਸੰਘੀ ਢਾਂਚੇ ਦੇ ਹਿੱਤ ਵਿਚ ਹੈ। ਉਹਨਾਂ ਮੁੜ ਦੁਹਰਾਇਆ ਕਿ ਅਕਾਲੀ ਦਲ ਮਹਿਲਾ ਰਾਖਵਾਂਕਰਨ ਦੇ ਹੱਕ ਵਿਚ ਹੈ ਪਰ ਇਸਦੀ ਵਰਤੋਂ ਮਨਮਰਜ਼ੀ ਨਾਲ ਲੋਕ ਸਭਾ ਦੀਆਂ ਸੀਟਾਂ ਵਧਾਉਣ ਜਾਂ ਘਟਾਉਣ ਵਾਸਤੇ ਨਹੀਂ ਹੋਣੀ ਚਾਹੀਦੀ।

Comments

Most Popular

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

9 ਅਪ੍ਰੈਲ ਨੂੰ ਆਂਗਣਵਾੜੀ ਅਤੇ ਕਰੈਸ਼ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਲਈ ਤਿਆਰੀਆਂ ਜ਼ੋਰਾਂ 'ਤੇ

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਯੂਨੀਅਨ ਨੇ ਜੇਈਆਰਸੀ ਮੀਟਿੰਗ ਵਿੱਚ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਦਾ ਮੁੱਦਾ ਉਠਾਇਆ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਨੇ ਸਫਲ ਜਨਤਕ ਮੀਟਿੰਗ ਲਈ ਆਂਗਣਵਾੜੀ ਅਤੇ ਕਰੈਚ ਵਰਕਰਾਂ ਅਤੇ ਹੈਲਪਰਾਂ ਦਾ ਧੰਨਵਾਦ ਕੀਤਾ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

Anganwadi Workers and Helpers Union Expresses Gratitude to Anganwadi and Crèche Workers and Helpers for Successful Public Meeting