Skip to main content

Warring opposes ‘drug census’ in Punjab

Warring opposes ‘drug census’ in Punjab Questions real purpose of exercise Says, AAP wants to collect data at govt expense Warns against stigmatizing Punjab Chandigarh 3 May ( Ranjeet Singh Dhaliwal ) : The Congress today strongly opposed the Aam Aadmi Party government’s proposal to carry out the “Drug and Socio-Economic Census” in the state, questioning its real purpose and warning that it will stigmatise the entire Punjab. In a statement, Punjab Congress president Amarinder Singh Raja Warring questioned the real purpose of the “census”. He said, it was actually the AAP’s exercise to collect the data of the people ahead of the elections, at the cost of state exchequer. Questioning the logic of such a census, he asked, which family will reveal to the enumerators that any of their members is hooked to drugs? “It is a strictly private and confidential matter and nobody would like to go public about it”, he pointed out, while adding, if the real purpose is really to collect the data about...

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ : ਸਪੀਕਰ ਸੰਧਵਾਂ

ਕੋਟਕਪੂਰਾ/ਫਰੀਦਕੋਟ 3 ਮਈ ( ਰਣਜੀਤ ਧਾਲੀਵਾਲ ) : ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ। ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਨਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਸਮਾਪਨ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਗੱਤਕਾ ਨੂੰ ਇੱਕ ਬਿਹਤਰ ਰਵਾਇਤੀ ਸਿੱਖ ਜੰਗਜੂ ਕਲਾ ਕਰਾਰ ਦਿੱਤਾ ਜੋ ਸਵੈ-ਰੱਖਿਆ ਦੇ ਨਾਲ-ਨਾਲ ਆਧਿਆਤਮਿਕਤਾ, ਅਨੁਸ਼ਾਸਨ ਅਤੇ ਉੱਚ ਨੈਤਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਗੱਤਕਾ ਖੇਡਣ ਵਾਲੇ ਖਿਡਾਰੀ ਨਸ਼ਿਆਂ ਤੋਂ ਹਮੇਸ਼ਾਂ ਦੂਰ ਰਹਿੰਦੇ ਹਨ ਅਤੇ ਜੀਵਨ ਵਿੱਚ ਉੱਚ ਆਦਰਸ਼ਾਂ ਨੂੰ ਅਪਣਾਉਂਦੇ ਹਨ। ਉਨ੍ਹਾਂ ਨੇ ਖਿਡਾਰਨਾਂ ਨੂੰ ਆਪਣੇ ਧਰਮ ਅਤੇ ਚੰਗੀਆਂ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਉਪਰਾਲਿਆਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ ਜਿਸ ਨੇ ਨੈਸ਼ਨਲ ਪੱਧਰ ’ਤੇ ਇਸ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਮੁਕਾਬਲੇ ਦਾ ਮੰਚ ਪ੍ਰਦਾਨ ਕਰਨ ਲਈ ਯਤਨ ਕੀਤੇ ਹਨ।

ਇਸ ਮੌਕੇ ਖਿਡਾਰੀਆਂ ਨੂੰ ਪ੍ਰਦਾਨ ਕੀਤੇ ਵਿਅਕਤੀਗਤ ਸਨਮਾਨਾਂ ਵਿੱਚ ਗੁਰਦਾਸਪੁਰ ਦੀ ਜਪਨੀਤ ਕੌਰ ਨੂੰ ‘ਬਿਹਤਰੀਨ ਉਭਰਦੀ ਖਿਡਾਰਨ’ ਤੇ ਫਾਜ਼ਿਲਕਾ ਦੀ ਗੁਰਸਿਮਰਨ ਕੌਰ ਨੂੰ ‘ਬਿਹਤਰ ਜੂਨੀਅਰ ਗੱਤਕਾਬਾਜ਼’ ਦਾ ਸਨਮਾਨ ਮਿਲਿਆ ਜਦਕਿ ਲੁਧਿਆਣਾ ਦੀ ਅਨੂਕੀਰਤ ਕੌਰ ਨੂੰ ‘ਬਿਹਤਰੀਨ ਫੱਰੀ ਸੋਟੀ ਖਿਡਾਰਨ’ ਦਾ ਖਿਤਾਬ ਦਿੱਤਾ ਗਿਆ। ਰੂਪਨਗਰ ਦੀ ਪਵਨੀਤ ਕੌਰ ਨੂੰ ‘ਸਰਵੋਤਮ ਖਿਡਾਰਨ’ ਅਤੇ ਇਸ਼ਪ੍ਰੀਤ ਕੌਰ ਨੂੰ ‘ਬਿਹਤਰੀਨ ਗੱਤਕਾ ਸੋਟੀ ਖਿਡਾਰਨ’ ਦਾ ਸਨਮਾਨ ਦਿੱਤਾ ਗਿਆ। ਫਤਿਹਗੜ੍ਹ ਸਾਹਿਬ ਦੀ ਸਹਿਜ ਕੌਰ ਨੂੰ ‘ਬਿਹਤਰੀਨ ਸਬ-ਜੂਨੀਅਰ ਸਟਾਰ’ ਅਵਾਰਡ ਨਾਲ ਨਿਵਾਜਿਆ ਗਿਆ। ਇਸ ਮੌਕੇ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਨੇ ਗੱਤਕਾ ਖੇਡ ਵਿੱਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਅਤੇ ਸੀਨੀਅਰ ਵਾਈਸ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਡਾ. ਢਿੱਲੋਂ, ਜੋ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ, ਨੇ ਅਗਲੀ ਰਾਜ ਪੱਧਰੀ ਚੈਂਪੀਅਨਸ਼ਿਪ ਕੋਟਕਪੂਰਾ ਵਿੱਚ ਕਰਵਾਉਣ ਦੀ ਪੇਸ਼ਕਸ਼ ਕੀਤੀ ਅਤੇ ਜੇਤੂ ਖਿਡਾਰਨਾਂ ਨੂੰ ਆਪਣੇ ਵਿਦਿਅਕ ਸੰਸਥਾਨਾਂ ਵਿੱਚ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ।

ਚੈਂਪੀਅਨਸ਼ਿਪ ਦਾ ਸੰਚਾਲਨ ਮੁੱਖ ਰੈਫਰੀ ਤਲਵਿੰਦਰ ਸਿੰਘ, ਚੈਂਪੀਅਨਸ਼ਿਪ ਦੇ ਕੋਆਰਡੀਨੇਟਰ ਨਰਿੰਦਰ ਪਾਲ ਸਿੰਘ ਪਾਰਸ, ਸੀਨੀਅਰ ਰੈਫਰੀ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਪ੍ਰਦੀਪ ਸਿੰਘ ਅਤੇ ਬਲਜੀਤ ਕੌਰ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਦਿਨ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ ਪ੍ਰੀਤਮ ਸਿੰਘ ਛੋਕਰ ਅਤੇ ਪ੍ਰਬੰਧਕ ਅਫ਼ਸਰ ਹਰਪ੍ਰੀਤ ਸਿੰਘ ਢਿੱਲੋਂ ਮੁਤਾਬਿਕ ਦੋ ਦਿਨ ਚੱਲੀ ਇਸ ਚੈਂਪੀਅਨਸ਼ਿਪ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ, ਜਿਸ ਨਾਲ ਗੱਤਕਾ ਦੀ ਵਧਦੀ ਲੋਕਪ੍ਰਿਯਤਾ ਅਤੇ ਇਸ ਦੀ ਅਨੁਸ਼ਾਸਨ, ਹੌਸਲੇ ਅਤੇ ਵਿਰਾਸਤ ਨਾਲ ਜੁੜੀ ਮਹੱਤਤਾ ਸਪੱਸ਼ਟ ਹੁੰਦੀ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੇਤੂ ਟੀਮਾਂ ਅਤੇ ਪ੍ਰਬੰਧਕਾਂ ਸਮੇਤ ਹੋਰ ਸਹਿਯੋਗੀਆਂ ਦਾ ਸਨਮਾਨ ਵੀ ਕੀਤਾ ਗਿਆ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ