Skip to main content

BJP Candidate Gurpreet Kaur Ubha Files Nomination for Municipal Corporation Elections from Ward No. 41

BJP Candidate Gurpreet Kaur Ubha Files Nomination for Municipal Corporation Elections from Ward No. 41 All-Round Development of Ward No. 41 is Our Primary Goal: Gurpreet Kaur Ubha S.A.S.Nagar 16 May ( Ranjeet Singh Dhaliwal ) : Gurpreet Kaur Ubha, the Bharatiya Janata Party (BJP) candidate from Ward No. 41, Mohali, filed her nomination papers today for the Municipal Corporation elections. Present on this occasion alongside her were BJP leaders, party workers, supporters, and a large number of residents from the ward. After filing her nomination, Gurpreet Kaur Ubha stated that she would work with complete diligence and dedication towards the all-round development of Ward No. 41. She affirmed that addressing the basic issues faced by the residents of Village Sambhalki, Nanu Majra, Sector 85 (Wave Estate), Preet City (Sector 86), and Sector 88 would be her top priority. She further added that the BJP is committed to providing essential amenities in the area, including public transport, ca...

ਐਸਕੇਐਮ ਦੇ ਸੱਦੇ ਤੇ ਭਾਕਿਯੂ ਏਕਤਾ ਡਕੌਂਦਾ ਨੇ 13 ਜ਼ਿਲਿਆਂ ਵਿੱਚ ਫੂਕੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ

ਐਸਕੇਐਮ ਦੇ ਸੱਦੇ ਤੇ ਭਾਕਿਯੂ ਏਕਤਾ ਡਕੌਂਦਾ ਨੇ 13 ਜ਼ਿਲਿਆਂ ਵਿੱਚ ਫੂਕੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ

15 ਮਈ ਨੂੰ ਕਿਸਾਨਾਂ ਤੇ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦਾ ਕੀਤਾ ਵਿਰੋਧ

ਪੰਜਾਬ ਦੇ ਪਾਣੀਆਂ ਅਤੇ ਹੋਰ ਅਧਿਕਾਰਾਂ ਤੇ ਡਾਕੇ ਨਹੀਂ ਪੈਣ ਦਿਆਂਗੇ : ਮਨਜੀਤ ਧਨੇਰ 

 ਬੀਜ ਸੋਧ ਬਿੱਲ ਅਤੇ ਮੁਕਤ ਵਪਾਰ ਸਮਝੌਤਿਆਂ ਦਾ ਕਰਾਂਗੇ ਡਟਵਾਂ ਵਿਰੋਧ : ਹਰਨੇਕ ਮਹਿਮਾ 

ਡੈਮ ਸੇਫਟੀ ਐਕਟ ਅਤੇ ਜਲ ਸੋਧ ਐਕਟ ਰੱਦ ਕੀਤਾ ਜਾਵੇ : ਗੁਰਦੀਪ ਰਾਮਪੁਰਾ

ਬਰਨਾਲਾ 16 ਮਈ ( ਪੀ ਡੀ ਐਲ ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ 13 ਜ਼ਿਲਿਆਂ ਵਿੱਚ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਗਏ। ਵੱਖ ਵੱਖ ਥਾਵਾਂ ਤੇ ਇਕੱਠੇ ਹੋ ਕੇ ਕਿਸਾਨਾਂ ਨੇ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਸਾੜ ਕੇ 15 ਮਈ ਨੂੰ ਕਿਸਾਨਾਂ ਤੇ ਕੀਤੇ ਜਬਰ ਦਾ ਵਿਰੋਧ ਕੀਤਾ। ਇਸ ਸਮੇਂ ਵੱਖ-ਵੱਖ ਥਾਵਾਂ ਤੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ 15 ਮਈ ਨੂੰ ਆਪਣੀਆਂ ਮੰਗਾਂ ਵਾਸਤੇ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਦੇ ਸ਼ਾਂਤਮਈ ਮੁਜਾਹਰੇ ਤੇ ਚੰਡੀਗੜ੍ਹ ਪੁਲਿਸ ਵੱਲੋਂ ਅਣਮਨੁੱਖੀ ਤਸ਼ੱਦਦ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਗਵਰਨਰ ਪੰਜਾਬ ਵੱਲੋਂ ਚੰਡੀਗੜ੍ਹ ਪੁਲਿਸ ਰਾਹੀਂ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਉਹਨਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।

ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ 15 ਮਈ ਨੂੰ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਫੇਸ ਅੱਠ ਮੋਹਾਲੀ ਤੋਂ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਹਜ਼ਾਰਾਂ ਕਿਸਾਨਾਂ ਦੀ ਸ਼ਮੂਲੀਅਤ ਸੀ। ਚੰਡੀਗੜ੍ਹ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉੱਤੇ ਜਬਰ ਕੀਤਾ ਅਤੇ 24 ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਜਬਰ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਾਰੇ ਪੰਜਾਬ ਵਿੱਚ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਸਾੜੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਨੂੰ ਲਾਗੂ ਕਰਦਿਆ ਜਥੇਬੰਦੀ ਵੱਲੋਂ ਪੰਜਾਬ ਦੇ 13 ਜ਼ਿਲਿਆਂ ਵਿੱਚ ਪੁਤਲੇ ਫੂਕੇ ਗਏ।ਕਿਸਾਨ ਆਗੂਆਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਨ ਤੋਂ ਇਲਾਵਾ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਸਤੇ ਸਾਫ ਨਹਿਰੀ ਪਾਣੀ ਦੇਣ, ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਰਾਵਾਂ 78,79 ਅਤੇ 80 ਨੂੰ ਰੱਦ ਕਰਨ ਅਤੇ ਸੂਬੇ ਨਾਲ ਹੋਏ ਸਾਰੇ ਗੈਰ ਸੰਵਿਧਾਨਕ ਅਤੇ ਵਿਤਕਰੇਪੂਰਨ ਕਾਨੂੰਨੀ ਸਮਝੌਤੇ ਤੇ ਅਵਾਰਡ ਰੱਦ ਕਰਨ ਦੀ ਮੰਗ ਕੀਤੀ। ਕੇਂਦਰ ਸਰਕਾਰ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਨਾਬਾਰਡ ਬੈਂਕ ਰਾਹੀਂ ਸੂਬੇ ਦੇ ਰੋਕੇ ਗਏ 2400 ਕਰੋੜ ਰੁਪਏ ਜਾਰੀ ਕਰਨ ਅਤੇ ਪੰਜਾਬ ਸਰਕਾਰ ਨੂੰ ਹੱਦ ਕਰਜ਼ਿਆਂ ਦੇ ਵਾਧੇ ਨੂੰ ਲਾਗੂ ਕਰਨ ਦੀ ਮੰਗ ਅਤੇ ਤੇਲ ਤੇ ਗੈਸ ਦੇ ਰੇਟਾਂ ਵਿੱਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ।
ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਡੈਮ ਸੇਫਟੀ ਐਕਟ ਖਿਲਾਫ ਇੱਕ ਸ਼ਬਦ ਵੀ ਨਾ ਬੋਲਣ ਅਤੇ ਜਲ ਸੋਧ ਐਕਟ ਲਾਗੂ ਕਰਨ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਕੀਤੇ ਹੋਏ ਵਾਅਦੇ ਅਨੁਸਾਰ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਵਧੇ ਹੋਏ ਹੱਦ ਕਰਜੇ ਦਾ ਨਵਾਂ ਨੋਟੀਫਿਕੇਸ਼ਨ ਦੁਬਾਰਾ ਜਾਰੀ ਕਰੇ। ਜਬਰ ਦੇ ਮਾਮਲੇ ਵਿੱਚ ਪੰਜਾਬ ਦੀ ਆਮ ਆਦਮੀ ਸਰਕਾਰ ਵੀ ਭਾਜਪਾ ਦੇ ਕਦਮਾਂ ਤੇ ਹੀ ਚੱਲ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਤੇ ਜਬਰ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾਵੇਗਾ। ਵੱਖ-ਵੱਖ ਥਾਵਾਂ ਤੇ ਇਹਨਾਂ ਮੁਜਾਹਰਿਆਂ ਨੂੰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਗੁਰਦੇਵ ਸਿੰਘ ਮਾਂਗੇਵਾਲ, ਅੰਗਰੇਜ਼ ਸਿੰਘ ਭਦੌੜ ਅਤੇ ਜ਼ਿਲਿਆਂ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ