Skip to main content

Punjab Congress flags apprehensions about SIR

Punjab Congress flags apprehensions about SIR Chandigarh 15 May ( Ranjeet Singh Dhaliwal ) : Punjab Congress today flagged its concerns and apprehensions about the Special Intensive Revision of electoral rolls being done in Punjab. A delegation of the senior party leaders led by Member Parliament Dr Amar Singh and comprising of PCC general secretary-organisation Capt Sandeep Sandhu and Gagandeep Singh, raised various issues during an all party meeting convened by the Chief Electoral Officer Punjab here today. Later briefing reporters Dr Amar Singh and Capt Sandhu disclosed that they raised the issue of duplicate votes from other states who are registered in Punjab. They said, particularly the voters from Bihar and Uttar Pradesh, where the SIR process has already been completed, need to be screened in the Punjab electoral rolls. The party leaders urged the CEO to raise the matter with the Election Commission of India, since the duplicate voters from other states can be cross-checked by ...

ਸਰਕਾਰ ਨਾਲ ਅਗਲੀ ਮੀਟਿੰਗ 18 ਮਈ ਨੂੰ ਮੀਟਿੰਗ ਵਿੱਚ ਹੱਲ ਕਰੇ ਸਰਕਾਰ ਨਹੀਂ ਤਾਂ ਕਰਗੇ ਤਿੱਖਾ ਸੰਘਰਸ਼ : ਰੇਸ਼ਮ ਸਿੰਘ ਗਿੱਲ

ਸਰਕਾਰ ਨਾਲ ਅਗਲੀ ਮੀਟਿੰਗ 18 ਮਈ ਨੂੰ ਮੀਟਿੰਗ ਵਿੱਚ ਹੱਲ ਕਰੇ ਸਰਕਾਰ ਨਹੀਂ ਤਾਂ ਕਰਗੇ ਤਿੱਖਾ ਸੰਘਰਸ਼ : ਰੇਸ਼ਮ ਸਿੰਘ ਗਿੱਲ

ਸਰਕਾਰ ਸਪੈਸ਼ਲ ਕਾਡਰ ਪਾਲਸੀ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਧੱਕੇ ਨਾਲ ਕਰ ਰਹੀ ਹੈ ਲਾਗੂ ਦਾ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾ ਵਲੋਆ ਸਖ਼ਤ ਵਿਰੋਧ : ਮੁੱਖਪਾਲ ਸਿੰਘ 

ਪੱਤਰ ਦੀਆਂ ਕਾਪੀਆਂ ਸਾੜ ਕੇ ਯੂਨੀਅਨ ਦਾ ਨਾਮ ਵਰਤਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ : ਰਾਜਿੰਦਰ ਸਿੰਘ

ਚੰਡੀਗੜ੍ਹ 15 ਮਈ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋ ਸੂਬਾ ਭਰ ਵਿੱਚ 27 ਡਿਪੂਆ ਵਲੋ ਗੇਟ ਰੈਲੀਆਂ ਕੀਤੀਆਂ ਗਈਆ ਫਿਰੋਜ਼ਪੁਰ ਡਿਪੂ ਦੇ ਗੇਟ ਤੇ ਬੋਲਦਿਆ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਸਰਕਾਰੀ ਬੱਸਾਂ ਪਾਉਣ ਵਿੱਚ ਚਾਰ ਸਾਲਾਂ ਤੋਂ ਫੇਲ੍ਹ ਸਰਕਾਰ ਹੁਣ ਵਿਭਾਗ ਵਿੱਚ ਕਿਲੋਮੀਟਰ ਸਕੀਮ ਪ੍ਰਾਈਵੇਟ ਮਾਲਕਾਂ ਦੀਆ ਬੱਸਾਂ ਪਾ ਕੇ ਨਿੱਜੀਕਰਨ ਕਰਨ ਵੱਲ ਤੁਰੀ ਹੈ ਪਿਛਲੇ 4 ਸਾਲਾਂ ਦੋਰਾਨ 4-500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀ ਹੈ ਬੱਸਾਂ ਤਾਂ ਕੀ ਪਾਉਣੀਆਂ ਪਹਿਲੀਆਂ ਬੱਸਾਂ ਦੇ ਟਾਇਰ ਸਪੇਅਰਪਾਰਟ ਤੱਕ ਨਹੀਂ ਆ ਰਿਹਾ ਦੂਸਰੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਪਿਛਲੇ ਦਿਨੀ 28 ਨਵੰਬਰ 2025 ਵਿੱਚ ਕੱਚੇ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ ਉਹਨਾਂ ਨੂੰ ਰਿਹਾਅ ਕਰਨ ਜਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਦੀ ਬਜਾਏ ਹੁਣ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਂਡਰ ਪੋਲਿਸੀ 2023 ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ। ਜਿਸ ਵਿੱਚ ਜਥੇਬੰਦੀ ਦਾ ਨਾਮ ਦਰਜ਼ ਕਰਕੇ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਸ ਮੌਕੇ ਜਥੇਬੰਦੀ ਵੱਲੋਂ ਪੰਜਾਬ ਰੋਡਵੇਜ਼ ਪਨਬਸ ਅਤੇ ਪੀ ਆਰ ਟੀ ਸੀ ਦੇ ਸਮੂੰਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਹੈਡ ਆਫਿਸ ਵਲੋਂ ਜਾਰੀ ਕੀਤੇ ਗਏ ਸਪੈਸ਼ਲ ਕਾਡਰ ਪਾਲਸੀ 16-5-2023 ਦੇ ਪੱਤਰ ਦੀਆਂ ਕਾਪੀਆਂ ਜਿਹੜੀ ਵਿਭਾਗ ਵਲੋਂ ਕੱਲ ਯੂਨੀਅਨ ਦਾ ਨਾਮ ਐਂਡ ਕਰਕੇ ਕੱਢੀ ਗਈ ਦੀਆਂ ਕਾਪੀਆਂ ਸਾੜੀਆਂ ਗਈਆ ਆਪਣੀਆਂ ਮੰਗਾਂ ਪ੍ਰਤੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਸਥਿਤੀ ਵਿੱਚ ਸੂਬਾ ਕਮੇਟੀ ਵਲੋਂ ਆਪਣੀ ਮੀਟਿੰਗ 17 ਮਈ ਨੂੰ ਲੁਧਿਆਣੇ ਵਿਖੇ ਰੱਖੀ ਗਈ ਹੈ ਅਤੇ ਟਰਾਂਸਪੋਰਟ ਵਿਭਾਗ ਦੀਆਂ ਦੂਸਰੀਆਂ ਜੱਥੇਬੰਦੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ਾਂ ਪ੍ਰਤੀ ਰਣਨੀਤੀ ਤਿਆਰ ਕੀਤੀ ਜਾਵੇ। 

ਜਨਰਲ ਸਕੱਤਰ ਮੁੱਖਪਾਲ ਸਿੰਘ,ਸੀ.ਮੀਤ ਪ੍ਰਧਾਨ ਨਿਸ਼ਾਨ ਸਿੰਘ,ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ,ਗੋਰਵ,ਹਰਜੀਤ ਸਿੰਘ, ਰਮਨਦੀਪ ਸਿੰਘ ਸਹਾ ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ, ਸੁਖਦੇਵ ਸਿੰਘ ਕੈਸ਼ੀਅਰ ਅਜੈ ਕੁਮਾਰ ਨੇ ਦੱਸਿਆ ਕਿ ਸਾਡੀ ਮੰਗਾ ਸਬੰਧੀ ਜਿਵੇਂ ਪਹਿਲ ਦੇ ਅਧਾਰ ਤੇ ਜੇਲ੍ਹ ਵਾਲੇ ਸਾਥੀਆ ਨੂੰ ਰਿਹਾਅ ਕਰਾਉਣ ਅਤੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਕਿਲੋਮੀਟਰ ਸਕੀਮ ਦੀ ਬੱਸਾਂ ਬੰਦ ਕਰਾਉਣ ਅਤੇ ਵਿਭਾਗ ਦੀ ਆਪਣੀ 10 ਹਜ਼ਾਰ ਬੱਸਾਂ ਕਰੋ,ਤਨਖਾਹ ਵਿੱਚ ਇਕਸਾਰਤਾ ਕਰੋ,ਬੱਸਾਂ ਦੇ ਸਪੇਅਰ ਪਾਰਟ ਨੂੰ ਪੂਰਾ ਕਰਨਾ ਅਤੇ ਹੋਰ ਮੰਗਾ ਸਬੰਧੀ ਜੋ 15 ਮਈ ਦੀ ਜਥੇਬੰਦੀ ਨਾਲ਼ ਮੀਟਿੰਗ ਹੋਣੀ ਸੀ ਹੁਣ ਇਹ ਮੀਟਿੰਗ ਟਰਾਂਸਪੋਰਟ ਮੰਤਰੀ ਵੱਲੋਂ 18 ਤਰੀਕ ਨੂੰ ਕਰਨ ਲਈ ਸਮਾਂ ਮੰਗਿਆ ਗਿਆ ਹੈ ਕਿਉਂਕਿ ਮੰਗਾਂ ਦਾ ਹੱਲ ਕੱਢ ਕੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜੇਕਰ 18 ਮਈ ਨੂੰ ਮੀਟਿੰਗ ਕਰਕੇ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ ਤਾਂ ਤਰੁੰਤ ਹੜਤਾਲ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਪੰਜਾਬ ਦੀ ਹੋਵੇਗੀ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ