Skip to main content

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਹਿੱਤਾਂ ਲਈ ਸਿੱਖਾਂ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜੱਥੇਦਾਰ ਦੀ ਨਿਯੁੱਕਤੀ ਵੱਲ ਵਿਸ਼ੇਸ ਧਿਆਨ ਦੇਵੇ : ਰਵੀਇੰਦਰ ਸਿੰਘ ਕਰੀਬ 11 ਸਾਲ ਤੋੰ ਪੱਕੇ ਜੱਥੇਦਾਰ ਅਕਾਲ ਤਖਤ ਸਾਹਿਬ ਦੀ ਨਿਯੁਕਤੀ ਨਹੀ ਹੋਈ ਚੰਡੀਗੜ੍ਹ 10 ਮਈ ( ਰਣਜੀਤ ਧਾਲੀਵਾਲ ) :  ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਕਿ ਉਹ ਦੋ ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਤਾਂ ਜੋ ਇਸ ਮਹਾਨ ਸੰਸਥਾ ਦੀ ਮਾਣ ਮਰਯਾਦਾ ਬਰਕਰਾਰ ਰਹਿ ਸਕੇ। ਰਵੀਇੰਦਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਉਸ ਵੇਲੇ ਇਹ ਹੁਕਮਨਾਮੇ ਜਾਰੀ ਹੋਣ ਨਾਲ ਵਿਸ਼ਵ ਭਰ ਚ ਸਿੰਘ ਸਾਹਿਬਾਨ ਦੇ ਆਦੇਸ਼ ਦੀ ਖੂਬ ਤਾਰੀਫ ਹੋਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਪੰਥ ਲਈ ਇਲਾਹੀ ਹੁਕਮ ਹੈ ਅਤੇ ਸਾਰਾ ਪੰਥ ਇਸ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ।  ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬਾਨ ਦੇ ਆਦੇਸ਼ ਇੰਨ ਬਿਨ ਮੰਨਣ ਦੀ ਥਾਂ ਜਥੇਦਾਰ ...

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ 2 ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਲਈ ਅਪੀਲ ਕੀਤੀ

ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਹਿੱਤਾਂ ਲਈ ਸਿੱਖਾਂ ਦੇ ਸਰਵਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜੱਥੇਦਾਰ ਦੀ ਨਿਯੁੱਕਤੀ ਵੱਲ ਵਿਸ਼ੇਸ ਧਿਆਨ ਦੇਵੇ : ਰਵੀਇੰਦਰ ਸਿੰਘ

ਕਰੀਬ 11 ਸਾਲ ਤੋੰ ਪੱਕੇ ਜੱਥੇਦਾਰ ਅਕਾਲ ਤਖਤ ਸਾਹਿਬ ਦੀ ਨਿਯੁਕਤੀ ਨਹੀ ਹੋਈ

ਚੰਡੀਗੜ੍ਹ 10 ਮਈ ( ਰਣਜੀਤ ਧਾਲੀਵਾਲ ) :  ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਕਿ ਉਹ ਦੋ ਦਸੰਬਰ 2024 ਦੇ ਹੁਕਮਨਾਮੇ ਲਾਗੂ ਕਰਵਾਉਣ ਤਾਂ ਜੋ ਇਸ ਮਹਾਨ ਸੰਸਥਾ ਦੀ ਮਾਣ ਮਰਯਾਦਾ ਬਰਕਰਾਰ ਰਹਿ ਸਕੇ। ਰਵੀਇੰਦਰ ਸਿੰਘ ਨੇ ਕਿਹਾ ਕਿ ਦੋ ਦਸੰਬਰ 2024 ਨੂੰ ਉਸ ਵੇਲੇ ਇਹ ਹੁਕਮਨਾਮੇ ਜਾਰੀ ਹੋਣ ਨਾਲ ਵਿਸ਼ਵ ਭਰ ਚ ਸਿੰਘ ਸਾਹਿਬਾਨ ਦੇ ਆਦੇਸ਼ ਦੀ ਖੂਬ ਤਾਰੀਫ ਹੋਈ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿੱਖ ਪੰਥ ਲਈ ਇਲਾਹੀ ਹੁਕਮ ਹੈ ਅਤੇ ਸਾਰਾ ਪੰਥ ਇਸ ਨੂੰ ਖਿੜੇ ਮੱਥੇ ਪ੍ਰਵਾਨ ਕਰਦਾ ਹੈ। 

ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬਾਨ ਦੇ ਆਦੇਸ਼ ਇੰਨ ਬਿਨ ਮੰਨਣ ਦੀ ਥਾਂ ਜਥੇਦਾਰ ਸਾਹਿਬਾਨ ਦੇ ਹੁਕਮਾਂ ਨੂੰ ਅਣਡਿੱਠ ਕੀਤਾ। ਸੁਖਬੀਰ ਸਿੰਘ ਬਾਦਲ ਨੇ ਤਾਂ ਵੱਖ-ਵੱਖ ਮੌਕਿਆਂ 'ਤੇ ਬਿਆਨ ਦੇਕੇ ਇਸ ਮੁਕੱਦਸ ਅਸਥਾਨ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦਿਆਂ, ਇਹਨਾਂ ਫੈਸਲਿਆਂ ਨੂੂੰ ਸਾਜਿਸ਼ ਕਰਾਰ ਦੇ ਦਿੱਤਾ ਸੀ। ਇਸ ਨਾਲ ਹੁਕਮਨਾਮੇ ਜਾਰੀ ਕਰਨ ਦੀ ਮਰਿਆਦਾ 'ਤੇ ਇੱਕ ਤਰਾਂ ਸਵਾਲੀਆ ਨਿਸ਼ਾਨ ਲਗਾਇਆ ਗਿਆ। 

ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਦਹਾਕੇ ਤੋੰ ਵੱਧ ਸਮੇਂ ਤੋਂ ਜੱਥੇਦਾਰ ਅਕਾਲ ਤਖਤ ਸਾਹਿਬ ਦੀਆਂ ਨਿਯੁਕਤੀਆਂ ਕੰਮ ਚਲਾਊ ਭਾਵ ਕਾਰਜਕਾਰੀ ਜੱਥੇਦਾਰ ਵਜੋਂ ਹੀ ਹੋ ਰਹੀਆਂ ਹਨ। ਜਿਸ ਕਾਰਨ ਪੰਥ ਦੇ ਅਹਿਮ ਫੈਸਲਿਆਂ ਤੇ ਮੁਸ਼ਕਲਾਂ ਆਉਣੀਆਂ ਕੁਦਰਤੀ ਹਨ। ਇਸ ਲਈ ਪੂਰੀ ਕੌਮ ਦੀਆਂ ਸੰਸਥਾਵਾਂ ਨਾਲ ਸਲਾਹ ਮਸ਼ਵਰਾ ਕਰਕੇ ਸ਼ਰੋਮਣੀ ਕਮੇਟੀ ਨੂੰ ਇਸ ਮਹਾਨ ਸੰਸਥਾ ਦੇ ਜਥੇਦਾਰ ਸਾਹਿਬ ਦੀਪੱਕੀ ਨਿਯੁਕਤੀ ਕਰਨੀ ਚਾਹੀਦੀ ਹੈ। ਪ੍ਰੈੱਸ ਦੇ ਨਾ ਇਹ ਬਿਆਨ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh