Skip to main content

Warring opposes ‘drug census’ in Punjab

Warring opposes ‘drug census’ in Punjab Questions real purpose of exercise Says, AAP wants to collect data at govt expense Warns against stigmatizing Punjab Chandigarh 3 May ( Ranjeet Singh Dhaliwal ) : The Congress today strongly opposed the Aam Aadmi Party government’s proposal to carry out the “Drug and Socio-Economic Census” in the state, questioning its real purpose and warning that it will stigmatise the entire Punjab. In a statement, Punjab Congress president Amarinder Singh Raja Warring questioned the real purpose of the “census”. He said, it was actually the AAP’s exercise to collect the data of the people ahead of the elections, at the cost of state exchequer. Questioning the logic of such a census, he asked, which family will reveal to the enumerators that any of their members is hooked to drugs? “It is a strictly private and confidential matter and nobody would like to go public about it”, he pointed out, while adding, if the real purpose is really to collect the data about...

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ

ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ ਦਾ ਜ਼ਿਕਰ ਨਾ ਹੋਣਾ ਪੱਛੜੀਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ; ਗੁਰਭੇਜ ਟਿੱਬੀ ,ਨੈਸ਼ਨਲ ਕੁਆਰਡੀਨੇਟਰ ਓ,ਬੀ, ਸੀ , ਡਿਪਾਰਟਮੈਂਟ ਆਲ ਇੰਡੀਆ ਕਾਂਗਰਸ ਕਮੇਟੀ ਇੰਚਾਰਜ ਜੰਮੂ ਐਡ ਕਸ਼ਮੀਰ

ਫਿਰੋਜ਼ਪੁਰ/ਚੰਡੀਗੜ੍ਹ 3 ਮਈ ( ਰਣਜੀਤ ਧਾਲੀਵਾਲ ) : ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਕੋਈ ਵੀ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂ ਗੁਰਭੇਜ ਟਿੱਬੀ ਨੇ ਬਕਾਇਦਾ ਪ੍ਰੈਸ ਨੋਟ ਜਾਰੀ ਕਰਦਿਆਂ ਇਸ ਨੂੰ ‘‘ ਬਹੁਤ ਹੀ ਮੰਦਭਾਗਾ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਕਾਂਗਰਸ ੳਬੀਸੀ ਵਿਭਾਗ ਦੇ ਕੌਮੀ ਕੁਆਰਡੀਨੇਟਰ ਗੁਰਭੇਜ ਟਿੱਬੀ ਨੇ ਕਿਹਾ ਕਿ ਜਾਤੀ ਅਧਾਰਿਤ ਜਨਗਣਨਾ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਇਸ ਨਾਲ ਦੇਸ਼ ਦੇ ਵੱਖ-ਵੱਖ ਵਰਗਾਂ ਦੀ ਅਸਲੀ ਸਮਾਜਿਕ, ਆਰਥਿਕ ਅਤੇ ਸਿੱਖਿਆ ਸੰਬੰਧੀ ਸਥਿਤੀ ਸਾਹਮਣੇ ਆ ਸਕੇਗੀ। 

ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਸਰਕਾਰ ਜਾਤੀ ਅਧਾਰਿਤ ਜਨਗਣਨਾ ਤੋਂ ਪਾਸਾ ਵੱਟ ਰਹੀ ਹੈ, ਕਿਉਂਕਿ ਉਸਨੂੰ ਡਰ ਹੈ ਕਿ ਪੱਛੜੇ ਵਰਗਾਂ ਨੂੰ ਆਪਣੀ ਅਸਲੀ ਗਿਣਤੀ ਅਤੇ ਤਾਕਤ ਦਾ ਪਤਾ ਲੱਗਣ ਨਾਲ ਉਹ ਆਪਣੇ ਹੱਕਾਂ ਲਈ ਹੋਰ ਜਾਗਰੂਕ ਹੋ ਜਾਣਗੇ। ਗੁਰਭੇਜ ਟਿੱਬੀ ਨੇ ਕਿਹਾ ਕਿ ਜੇ ਸਰਕਾਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਓ ਬੀ ਸੀ ਭਾਈਚਾਰਾ ਇਸਦਾ ਜੰਮ ਕੇ ਵਿਰੋਧ ਕਰੇਗਾ ਅਤੇ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਮਜਬੂਰ ਹੋਵੇਗਾ। ਜਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਪ੍ਰਣਾਲੀ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ ਅਤੇ ਇਹ ਸਹੂਲਤ 14 ਮਈ 2026 ਤੱਕ ਉਪਲਬਧ ਰਹੇਗੀ। ਇਸ ਸਮੇਂ ਦੌਰਾਨ ਲੋਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ ਪਰ ਇਸ ਫਾਰਮ ਵਿੱਚ ਪੱਛੜੀਆਂ ਸ਼੍ਰੇਣੀਆਂ ਲਈ ਵੱਖਰਾ ਕਾਲਮ ਸ਼ਾਮਲ ਨਹੀਂ ਕੀਤਾ ਗਿਆ ਹੈ। 

ਕਾਂਗਰਸੀ ਆਗੂ ਨੇ ਕਿਹਾ ਕਿ ਜੇ ਸਰਕਾਰ ਅਸਲ ਵਿੱਚ ਸਮਾਜਿਕ ਨਿਆਂ ਅਤੇ ਸਮਾਨਤਾ ਦੀ ਗੱਲ ਕਰਦੀ ਹੈ ਤਾਂ ਓ ਬੀ ਸੀ ਵਰਗ ਦੀ ਗਿਣਤੀ ਅਤੇ ਹਾਲਾਤ ਦਾ ਸਹੀ ਡਾਟਾ ਇਕੱਠਾ ਕਰਨਾ ਬਹੁਤ ਜ਼ਰੂਰੀ ਹੈ। ਟਿੱਬੀ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਸਵੈ ਜਨਗਣਨਾ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਕਾਲਮ ਸ਼ਾਮਲ ਕਰੇ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਯੋਗ ਪ੍ਰਤੀਨਿਧਤਾ ਮਿਲ ਸਕੇ। ਇਸ ਮੋਕੇ ਗੁਰਭੇਜ ਟਿੱਬੀ ਨੇ ਸੂਬਾ ਸਰਕਾਰ ਨੂੰ ਵੀ ਘੇਰਦਿਆਂ ਦੋਸ਼ ਲਗਾਇਆ ਕਿ ਨੈਸ਼ਨਲ ਕਮਿਸ਼ਨ ਫਾਰ ਬੈਕਵਰਡ ਕਲਾਸਸ ਵੱਲੋਂ ਪੰਜਾਬ ਸਰਕਾਰ ਨੂੰ ਵਾਰ ਵਾਰ ਚਿੱਠੀਆਂ ਭੇਜ ਕੇ ਪੱਛੜੀਆਂ ਸ਼੍ਰੇਣੀਆਂ ਦੀ ਬਣਦੀ ਰਿਜ਼ਰਵੇਸ਼ਨ ਲਾਗੂ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ,ਪਰ ਬਾਵਜੂਦ ਇਸ ਦੇ ਪੰਜਾਬ ਸਰਕਾਰ ਵੱਲੋਂ ਵੀ ਪੱਛੜੀਆਂ ਸ਼੍ਰੇਣੀਆਂ ਨੂੰ ਨਿਆਂ ਨਹੀਂ ਦਿੱਤਾ ਜਾ ਰਿਹਾ ਹੈ। ਉਪਰੋਂ ਕੇਂਦਰ ਦੀ ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ ਦਾ ਜ਼ਿਕਰ ਨਾ ਹੋਣਾ ਪੱਛੜੀਆਂ ਸ਼੍ਰੇਣੀਆਂ ਨਾਲ ਵੱਡਾ ਧੋਖਾ ਹੈ। ਇਹ ਸਾਬਤ ਕਰਦਾ ਹੈ ਕਿ ਨਾਂ ਤਾਂ ਕੇਂਦਰ ਅਤੇ ਨਾਂ ਹੀ ਸੂਬਾ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕ ਵਿੱਚ ਕੋਈ ਫੈਸਲਾ ਲੈ ਰਹੀਆਂ ਹਨ।  ਉਨ੍ਹਾਂ ਦੋਵਾਂ ਹੀ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਰ ਇਸ ਸਬੰਧੀ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਬੀ ਸੀ ਭਾਈਚਾਰੇ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ