Skip to main content

CCF Unveils Vision for a More Responsible and Inclusive Society

CCF Unveils Vision for a More Responsible and Inclusive Society Governor Kataria Graces Chandigarh Citizens Foundation's First Anniversary Chandigarh 1 August ( Ranjeet Singh Dhaliwal ) : The Chandigarh Citizens Foundation (CCF) marked its first anniversary on Saturday, reaffirming its commitment to fostering responsible citizenship, civic engagement and inclusive development. The event was graced by Gulab Chand Kataria, Governor of Punjab and Administrator, Union Territory, Chandigarh, as the Chief Guest. The anniversary celebration brought together eminent citizens, professionals, academicians, artists, policymakers, entrepreneurs and members of civil society to commemorate a year of impactful citizen-led initiatives and to chart the Foundation's vision for the future. Governor, Gulab Chand Kataria congratulated the Chandigarh Citizens Foundation on its first Annual Day, praising its rapid progress since 2025. In just one year, the Foundation has advanced citizen participatio...

ਸੂਬਾ ਚੋਣ ਕਮਿਸ਼ਨਰ ਤੋਂ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਮੁੜ ਕਰਵਾਉਣ ਦੀ ਕੀਤੀ ਮੰਗ

ਸੂਬਾ ਚੋਣ ਕਮਿਸ਼ਨਰ ਤੋਂ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਮੁੜ ਕਰਵਾਉਣ ਦੀ ਕੀਤੀ ਮੰਗ

ਕਿਹਾ,  ਵਾਰਡਾਂ ਵਿੱਚ ਹੋਈ ਬੋਗਸ ਵੋਟਿੰਗ ਦੀ ਉਚ ਪੱਧਰੀ ਜਾਂਚ ਹੋਵੇ

ਐਸ.ਏ.ਐਸ.ਨਗਰ 30 ਮਈ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਦੇ ਅਮਲ, ਖਾਸ ਕਰਕੇ ਵੋਟਾਂ ਦੀ ਗਿਣਤੀ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੋਕਤੰਤਰ ਉੱਤੇ ਗੰਭੀਰ ਝਟਕਾ ਕਰਾਰ ਦਿੰਦਿਆਂ ਸੂਬਾ ਚੋਣ ਕਮਿਸ਼ਨ ਤੋਂ ਵਾਰਡ ਨੰਬਰ 23 ਦੇ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਦੀ ਚੋਣ ਰੱਦ ਕਰਕੇ ਮੁੜ ਕਰਵਾਉਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਦੋਸ਼ ਲਗਾਇਆ ਕਿ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਵਿੱਚ ਵੋਟਿੰਗ ਅਤੇ ਗਿਣਤੀ ਦੌਰਾਨ ਗੰਭੀਰ ਖਾਮੀਆਂ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਬੈਲਟ ਬਾਕਸ ਵਿਚੋਂ ਨਿਕਲੀਆਂ ਕਈ ਵੋਟ ਪਰਚੀਆਂ ਨਾਲ ਕਾਊਂਟਰਫਾਇਲ (ਰਸੀਦ ਵਾਲਾ ਹਿੱਸਾ) ਵੀ ਜੁੜਿਆ ਹੋਇਆ ਮਿਲਿਆ, ਜੋ ਚੋਣ ਪ੍ਰਕਿਰਿਆ ਦੇ ਨਿਯਮਾਂ ਦੀ ਉਲੰਘਣਾ ਹੈ ਅਤੇ ਬੋਗਸ ਵੋਟਿੰਗ ਦੀ ਸੰਭਾਵਨਾ ਨੂੰ ਮਜ਼ਬੂਤ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਹੋਰ ਵੀ ਚਿੰਤਾਜਨਕ ਗੱਲ ਇਹ ਸੀ ਕਿ ਕਈ ਕਾਊਂਟਰਫਾਇਲਾਂ ਉੱਤੇ ਵੋਟਰਾਂ ਦੇ ਦਸਤਖ਼ਤ ਜਾਂ ਅੰਗੂਠੇ ਦੇ ਨਿਸ਼ਾਨ ਮੌਜੂਦ ਨਹੀਂ ਸਨ। ਸਿੱਧੂ ਅਨੁਸਾਰ ਇਹ ਤੱਥ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਉੱਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ। ਸਿੱਧੂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕੋਲ ਲਿਖਤੀ ਰੂਪ ਵਿੱਚ ਇਤਰਾਜ਼ ਦਰਜ ਕਰਵਾਉਂਦੇ ਹੋਏ ਇਸ ਬੂਥ ਦੀ ਗਿਣਤੀ ਰੋਕਣ ਅਤੇ ਨਤੀਜਾ ਨਾ ਐਲਾਨਣ ਦੀ ਮੰਗ ਕੀਤੀ ਸੀ। ਪਰ ਇਸ ਦੇ ਬਾਵਜੂਦ ਨਾ ਸਿਰਫ਼ ਗਿਣਤੀ ਜਾਰੀ ਰੱਖੀ ਗਈ, ਸਗੋਂ ਰਸੀਦ ਵਾਲੇ ਹਿੱਸਿਆਂ ਨੂੰ ਵੋਟ ਪਰਚੀਆਂ ਤੋਂ ਵੱਖ ਕਰਕੇ ਗਿਣਤੀ ਕਰਨ ਦੇ ਹੁਕਮ ਵੀ ਦਿੱਤੇ ਗਏ, ਜਿਸ ਨਾਲ ਚੋਣ ਅਮਲ ਦੀ ਨਿਰਪੱਖਤਾ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਉਨ੍ਹਾਂ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਵਾਰਡ ਨੰਬਰ 23 ਦੇ ਪੋਲਿੰਗ ਬੂਥ ਨੰਬਰ 93 ਅਤੇ ਵਾਰਡ ਨੰਬਰ 2 ਦੇ ਬੂਥ ਨੰਬਰ 7 ਅਤੇ ਵਾਰਡ ਨੰਬਰ 4 ਦੇ ਬੂਥ ਨੰਬਰ 17 ਵਿੱਚ ਚੋਣ ਨੂੰ ਰੱਦ ਕਰਕੇ ਦੁਬਾਰਾ ਵੋਟਿੰਗ ਕਰਵਾਈ ਜਾਵੇ ਅਤੇ ਪੋਲਿੰਗ ਬੂਥ ਨੰਬਰ 93 ਨਾਲ ਸੰਬੰਧਤ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਇਹ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਕਥਿਤ ਬੇਨਿਯਮੀਆਂ ਦੀ ਜਾਣਕਾਰੀ ਹੋਣ ਦੇ ਬਾਵਜੂਦ ਰਿਟਰਨਿੰਗ ਅਫ਼ਸਰ ਨੇ ਕਿਸ ਆਧਾਰ ‘ਤੇ ਗਿਣਤੀ ਜਾਰੀ ਰੱਖਣ ਅਤੇ ਨਤੀਜੇ ਐਲਾਨਣ ਦੀ ਇਜਾਜ਼ਤ ਦਿੱਤੀ।
ਸਿੱਧੂ ਨੇ ਇਹ ਵੀ ਦੋਸ਼ ਲਗਾਇਆ ਕਿ ਚੋਣ ਪ੍ਰਕਿਰਿਆ ਦੇ ਸ਼ੁਰੂਆਤੀ ਪੜਾਅ ਤੋਂ ਹੀ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਗਈਆਂ, ਇਤਰਾਜ਼ਹੀਣ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਕੀਤੀ ਗਈ ਅਤੇ ਬਿਨਾਂ ਵਾਜਬ ਕਾਰਨਾਂ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਪੱਖ ਅਤੇ ਆਜ਼ਾਦ ਚੋਣਾਂ ਦੇ ਕੀਤੇ ਜਾ ਰਹੇ ਦਾਅਵੇ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਖੋਖਲੇ ਸਾਬਤ ਹੋਏ ਹਨ। ਸਿੱਧੂ ਨੇ ਦੋਸ਼ ਲਾਇਆ ਕਿ ਕਈ ਥਾਵਾਂ ‘ਤੇ ਬੋਗਸ ਵੋਟਿੰਗ ਅਤੇ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਰਾਹੀਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਗਿਆ, ਜਿਸ ਨਾਲ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਹਰਵਿੰਦਰ ਸਿੰਘ ਧਾਰੀਵਾਲ ਫੇਜ਼ -6 ਉਮੀਦਵਾਰ ਵਾਰਡ ਨੰਬਰ-2, ਸ਼੍ਰੀ ਕੁਲਦੀਪ ਚੰਦ ਸੈਕਟਰ 66, ਰਘਬੀਰ ਸਿੰਘ ਫੇਜ਼-1, ਸ਼੍ਰੀ ਅਸ਼ੋਕ ਕੋਂਡਲ ਸਾਬਕਾ ਕੌਂਸਲਰ ਸਰਦਾਰ ਲਖਬੀਰ ਸਿੰਘ , ਸਰਦਾਰ ਕਰਮਜੀਤ ਸਿੰਘ ਸਿੱਧੂ,ਸਤਵਿੰਦਰ ਸਿੰਘ ਗਰੇਵਾਲ ਜੀ ਵੀ ਹਾਜ਼ਰ ਸਨ।

Comments

Most Popular

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਗਈ

ਬਿਜਲੀ ਕਰਮਚਾਰੀ ਆਪਣੀਆਂ ਪੈਨਸ਼ਨਾਂ ਅਤੇ ਆਪਣੇ ਫੰਡ ਕਢਵਾਉਣ ਲਈ ਸੰਘਰਸ਼ ਕਰ ਰਹੇ ਹਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ ਰਹੀ

SBI Sewa Ambedkar Chandigarh Circle was held a important meeting in Sangrur.

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਨਾਲ 6 ਜੁਲਾਈ ਦੀ ਮੀਟਿੰਗ ਰੰਗ ਲਿਆਈ 516 ਜੰਗਲਾਤ ਕਾਮੇ 13 ਜੁਲਾਈ ਹੋਣ ਗਏ ਪੱਕੇ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ-ਖ਼ਿਲਾਫ਼ੀ ਬਰਦਾਸ਼ਤ ਨਹੀਂ, 8 ਜੁਲਾਈ ਨੂੰ ਐਮ.ਐਲ.ਏ. ਦਫ਼ਤਰ ਮੁਹਾਲੀ ਦਾ ਘਿਰਾਓ

ਭਾਰਤ ਅਮਰੀਕਾ ਵਪਾਰ ਸਮਝੌਤਾ, ਨਵੀਂ ਲੈਂਡ ਪੂਲਿੰਗ ਨੀਤੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਸ਼ਾਲ ਰੋਸ ਮੁਜਾਹਰਾ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵੱਲੋਂ ਸ਼ਾਨਦਾਰ ਫੋਟੋ ਵੀਡੀਓ ਐਕਸਪੋ 2026 ਦਾ ਆਯੋਜਨ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਵਣ ਮੰਤਰੀ ਜੀ ਨਾਲ ਹੋਈ ਮੀਟਿੰਗ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰੀ ਦਾ ਕੀਤਾ ਆਗਾਜ਼, ਰੋਡਮੈਪ ਕੀਤਾ ਜਾਰੀ