Skip to main content

BJP Candidate Gurpreet Kaur Ubha Files Nomination for Municipal Corporation Elections from Ward No. 41

BJP Candidate Gurpreet Kaur Ubha Files Nomination for Municipal Corporation Elections from Ward No. 41 All-Round Development of Ward No. 41 is Our Primary Goal: Gurpreet Kaur Ubha S.A.S.Nagar 16 May ( Ranjeet Singh Dhaliwal ) : Gurpreet Kaur Ubha, the Bharatiya Janata Party (BJP) candidate from Ward No. 41, Mohali, filed her nomination papers today for the Municipal Corporation elections. Present on this occasion alongside her were BJP leaders, party workers, supporters, and a large number of residents from the ward. After filing her nomination, Gurpreet Kaur Ubha stated that she would work with complete diligence and dedication towards the all-round development of Ward No. 41. She affirmed that addressing the basic issues faced by the residents of Village Sambhalki, Nanu Majra, Sector 85 (Wave Estate), Preet City (Sector 86), and Sector 88 would be her top priority. She further added that the BJP is committed to providing essential amenities in the area, including public transport, ca...

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਪੰਜਾਬ ਵਿੱਚ ਵਾਰਡਬੰਦੀ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਕਰਕੇ ਲੋਕਤੰਤਰ ਦਾ ਘਾਣ ਕੀਤਾ : ਸਿੱਧੂ

ਕਾਂਗਰਸ ਪਾਰਟੀ ਡੱਟ ਕੇ ਚੋਣਾਂ ਲੜੇਗੀ ਤੇ ਜਿੱਤੇਗੀ : ਸਿੱਧੂ

ਐਸ.ਏ.ਐਸ.ਨਗਰ 16 ਮਈ ( ਰਣਜੀਤ ਧਾਲੀਵਾਲ ) :  ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗਮਾਡਾ ਭਵਨ, ਮੋਹਾਲੀ ਵਿਖੇ ਨਗਰ ਨਿਗਮ ਚੋਣਾਂ ਲਈ ਮੋਹਾਲੀ ਦੇ 50 ਵਾਰਡਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਸਫ਼ਲਤਾਪੂਰਵਕ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਸਾਰੇ ਉਮੀਦਵਾਰ ਪੜ੍ਹੇ-ਲਿਖੇ, ਇਮਾਨਦਾਰ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਮੁੜ ਕਾਂਗਰਸ ‘ਤੇ ਭਰੋਸਾ ਜਤਾਉਣਗੇ। ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਾਰੇ ਪੰਜਾਬ ਵਿੱਚ ਵਾਰਡਬੰਦੀ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਹੇਰਾਫੇਰੀ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਧੱਕੇਸ਼ਾਹੀ ਦੀ ਰਾਜਨੀਤੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਕੁਝ ਸਾਥੀ ਵਾਰਡਬੰਦੀ ਦੀ ਹੇਰਾਫੇਰੀ ਕਾਰਨ ਚੋਣ ਮੈਦਾਨ ਤੋਂ ਵਾਂਝੇ ਰਹਿ ਗਏ ਹਨ, ਪਰ ਪਾਰਟੀ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ। ਸਿੱਧੂ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਉਮੀਦਵਾਰਾਂ ਦਾ ਪੂਰਾ ਸਾਥ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਧਰਮਨਿਰਪੱਖ, ਲੋਕ ਪੱਖੀ ਅਤੇ ਵਿਕਾਸ ਪੱਖੀ ਸੋਚ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਂਗਰਸੀ ਕਾਰਜਕਾਲ ਦੌਰਾਨ ਮੋਹਾਲੀ ਵਿੱਚ ਜਿੰਨੇ ਵੀ ਵੱਡੇ ਵਿਕਾਸ ਪ੍ਰਾਜੈਕਟ ਆਏ, ਉਹ ਕਾਂਗਰਸ ਸਰਕਾਰ ਦੀ ਹੀ ਦੇਣ ਸਨ। ਚਾਹੇ ਨਰਸਿੰਗ ਮੈਡੀਕਲ ਕਾਲਜ, ਹਸਪਤਾਲ, ਡਿਸਪੈਂਸਰੀਆਂ ਜਾਂ ਖੇਡ ਸਟੇਡੀਅਮ ਹੋਣ, ਹਰ ਖੇਤਰ ਵਿੱਚ ਕਾਂਗਰਸ ਨੇ ਵਿਕਾਸ ਨੂੰ ਤਰਜੀਹ ਦਿੱਤੀ।
ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਕਈ ਅਹਿਮ ਵਿਕਾਸ ਕੰਮ ਅਧੂਰੇ ਛੱਡੇ ਗਏ ਹਨ। ਸਿੱਧੂ ਨੇ ਕਿਹਾ ਕਿ ਨਿਗਮ ਵਿੱਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਉਹਨਾਂ ਸਾਰੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸਿੱਧੂ ਨੇ ਸਰਕਾਰੀ ਮੁਲਾਜ਼ਮਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਵੀ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਗਮ ਵਿੱਚ ਵੀ ਕਾਂਗਰਸ ਦਾ ਮੇਅਰ ਬਣਦਾ ਹੈ ਤਾਂ ਮੋਹਾਲੀ ਵਿੱਚ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧੇਗੀ।ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਇਆ ਜਾਵੇ ਤਾਂ ਜੋ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਮਿਲ ਸਕੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕਾਂਗਰਸ ਪਾਰਟੀ ਇਹ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਦਰਜ ਕਰੇਗੀ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

Rajesh Kumar Moudgil files nomination for the post of President of Punjab and Haryana High Court Bar Association

Leaders from Various Organizations Join BJP — Everyone Will Receive Full Respect and Dignity : Sanjeev Vashisht

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਵਿਖੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਯਾਦਗਾਰੀ ਸਮਾਰੋਹ ਕਰਵਾਇਆ

20 Lakh Paramilitary Families to Take to the Streets for Withdrawal of “Black Law” Passed Against Supreme Court Verdict : H.R. Singh

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ